Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Health

ਮੁੱਖ ਮੰਤਰੀ ਸਿਹਤ ਯੋਜਨਾਂ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਰੋਜ਼ਾਨਾਂ ਲਗਾਏ ਜਾ ਰਹੇ ਹਨ 57 ਵਿਸ਼ੇਸ਼ ਕੈਂਪ

February 05, 2026 06:07 PM
SehajTimes

ਅੰਮ੍ਰਿਤਸਰ,  (ਜਗਤਾਰ ਸਿੰਘ ਮਾਹਲਾ)  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਰੋਜ਼ਾਨਾਂ 57 ਮੋਬਾਇਲ ਕੈਂਪ ਲਗਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀਆਂ ਦੀ ਰਜ਼ਿਸਟ੍ਰੇਸ਼ਨ ਕੀਤੀ ਜਾ ਰਹੀ ਹੈ।

ਇਨ੍ਹਾਂ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸਾਰੰਗਦੇਵ, ਚੇਤਨਪੁਰਾ, ਧਾਰੀਵਾਲ ਕਲੇਰ, ਅਵਾਂਣ (ਨੇੜੇ ਰਮਦਾਸ), ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਕਮਲਾ ਐਵੀਨਿਊ, ਦਿਯਾਨੰਦ ਨਗਰ, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਪਿੰਡ ਗੁਮਾਨਪੁਰ, ਹਲਕਾ ਅਟਾਰੀ ਦੇ ਪਿੰਡ ਅਟਾਰੀ, ਪੰਡੋਰੀ ਵੜੈਚ, ਚੱਬਾ, ਵਡਾਲਾ ਭਿੱਟੇਵੱਡ, ਬੋਹੜੂ, ਚੀਚਾ, ਮੀਰਾਂਕੋਟ ਕਲਾਂ, ਰਾਮਪੁਰਾ, ਗਿੱਲ ਵਰਪਾਲ, ਫਤਹਿਗੜ੍ਹ ਸ਼ੁਕਰਚੱਕ, ਬੱਲ ਖੁਰਦ, ਰਾਜਾ ਤਾਲ, ਸੰਗਨਾ, ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਪਿੰਡ ਜਵੰਦਪੁਰ, ਬੱਲ ਸਰਾਏ, ਬਿਆਸ, ਰਾਜਪੁਰਾ, ਸੁਧਾਰ ਰਾਜਪੂਤਾਂ, ਭਿੰਡਰ, ਮੁਗਲਾਨੀ, ਏਕਲਗੱਡਾ, ਦਾਰਾ ਪੁਰ, ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਤਰਸਿੱਕਾ, ਚੌਂਕ ਮਹਿਤਾ, ਧਾਰਾਰ, ਦਸ਼ਮੇਸ਼ ਨਗਰ, ਵਡਾਲਾ ਜੌਹਲ, ਗਹਿਰੀ, ਕਿਲ੍ਹਾ ਜੀਵਨ ਸਿੰਘ, ਰੁਮਾਣਾ ਚੱਕਮ ਚੋਹਾਨ, ਹਲਕਾ ਮਜੀਠਾ ਦੇ ਪਿੰਡ ਟਾਹਲੀ ਸਾਹਿਬ, ਵਡਾਲਾ, ਭੰਗਵਾਂ, ਕੱਥੂਨੰਗਲ, ਮਰੜੀ ਕਲਾਂ, ਨੰਗਲ ਪੰਨਵਾਂ, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਵਾਰਡ ਨੰਬਰ 18 ਅੰਮ੍ਰਿਤਸਰ, ਵਿਧਾਨ ਸਭਾ ਰਾਜਾ ਸਾਂਸੀ ਦੇ ਪਿੰਡ ਚੌਗਾਵਾਂ, ਕੋਹਾਲੀ, ਭੁੱਲਰ, ਅਦਲੀਵਾਲਾ, ਖਿਆਲਾ ਕਲਾਂ, ਬੱਚੀਵਿੰਡ, ਕਰਿਆਲ, ਟੋਲਾ ਨੰਗਲ, ਓਠੀਆਂ, ਅੰਮ੍ਰਿਤਸਰ ਦੱਖਣੀ ਹਲਕੇ ਦੇ ਵਾਰਡ ਨੰਬਰ 13 ਅਤੇ 3 ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪਰੋਕਤ 57 ਕੈਂਪ ਇਨ੍ਹਾਂ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਰੋਜ਼ਾਨਾਂ ਲੱਗ ਰਹੇ ਹਨ ਅਤੇ ਇਨ੍ਹਾਂ ਇਲਾਕਿਆਂ ਵਿੱਚ ਲਾਭਪਾਤਰੀਆਂ ਦੀ ਰਜ਼ਿਸਟ੍ਰੇਸ਼ਨ ਕਰਨ ਤੋਂ ਬਾਅਦ ਇਹ ਮੋਬਾਇਲ ਕੈਂਪ ਅਗਲੇ ਪਿੰਡਾਂ ਵਿੱਚ ਲਗਾਏ ਜਾਣਗੇ।



ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾ ਕੇ ਦਿੱਤਾ ਜਾਣਾ ਹੈ ਜਿਸ ਨਾਲ ਹਰ ਪਰਿਵਾਰ ਨੂੰ 10 ਲੱਖ ਰੁਪਏ ਸਲਾਨਾਂ ਦਾ ਸਿਹਤ ਬੀਮਾ ਕਵਰ ਹੋਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ 89 ਨਾਮੀ ਹਸਪਤਾਲ ਮੁਫ਼ਤ ਇਲਾਜ ਲਈ ਸੂਚੀਬੱਧ ਕੀਤੇ ਗਏ ਹਨ। ਇਨਾਂ ਸੂਚੀਬੱਧ ਸੰਸਥਾਵਾਂ ਵਿਚੋਂ ਲਾਭਪਾਤਰੀ ਕਿਸੇ ਵੀ ਸੰਸਥਾਨ ਵਿਚੋਂ ਲਾਭਪਾਤਰੀ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਆਪਣੇ ਨਾਮ ਜ਼ਰੂਰ ਰਜਿਸਟਰਡ ਕਰਵਾਉਣ।

Have something to say? Post your comment

 

More in Health

ਦਵਾਈਆਂ  ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ