Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

February 05, 2026 06:34 PM
SehajTimes

ਇਨਵੈਸਟ ਪੰਜਾਬ ਵੱਲੋਂ ਮੀਟਿੰਗ ਦੌਰਾਨ ਕੈਨੇਡੀਅਨ ਵਫ਼ਦ ਨੂੰ ਪੰਜਾਬ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਦਿੱਤੀ ਗਈ ਜਾਣਕਾਰੀ

ਪੰਜਾਬ ਟਿਕਾਊ ਵਿਕਾਸ 'ਤੇ ਕੇਂਦ੍ਰਿਤ ਨਵੀਨਤਾ-ਸੰਚਾਲਿਤ ਗਲੋਬਲ ਸਹਿਯੋਗ ਲਈ ਤਿਆਰ: ਹਰਪਾਲ ਸਿੰਘ ਚੀਮਾ

ਕੈਨੇਡੀਅਨ ਵਫ਼ਦ 'ਇਨਵੈਸਟ ਪੰਜਾਬ' ਦੇ ਕਾਰਜ ਪ੍ਰਣਾਲੀ ਨੂੰ ਸਮਝਣ ਦਾ ਇੱਛੁਕ, ਪੰਜਾਬ ਸਰਕਾਰ ਦੀ ਉਦਯੋਗਿਕ ਪਹੁੰਚ ਸ਼ਲਾਘਾਯੋਗ: ਅਲਬਰਟਾ ਸਰਕਾਰ ਦੇ ਸਵਦੇਸ਼ੀ ਸਬੰਧਾਂ ਬਾਰੇ ਮੰਤਰੀ ਰਾਜਨ ਸਾਹਨੀ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੀਤੀ ਸ਼ਾਮ ਪੰਜਾਬ ਭਵਨ ਵਿਖੇ ਕੈਨੇਡਾ ਦੇ ਇੱਕ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ ਕੀਤੀ। ਨਵੀਂ ਦਿੱਲੀ ਸਥਿਤ ਕੈਨੇਡਾ ਦੇ ਹਾਈ ਕਮਿਸ਼ਨ ਦੀ ਰਸਮੀ ਬੇਨਤੀ ਤਹਿਤ ਹੋਏ ਇਸ ਮੀਟਿੰਗ ਦੌਰਾਨ ਪੰਜਾਬ ਅਤੇ ਅਲਬਰਟਾ ਸੂਬਿਆਂ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਆਰਥਿਕ ਸਾਂਝ ਵਧਾਉਣ 'ਤੇ ਧਿਆਨ ਕੇਂਦਰਿਤ ਕੀਤਾ ਗਿਆ।

ਕੈਨੇਡੀਅਨ ਵਫ਼ਦ ਦੀ ਅਗਵਾਈ ਅਲਬਰਟਾ ਸਰਕਾਰ ਦੀ ਸਵਦੇਸ਼ੀ ਸਬੰਧਾਂ ਬਾਰੇ ਮੰਤਰੀ ਰਾਜਨ ਸਾਹਨੀ ਨੇ ਕੀਤੀ। ਉਨ੍ਹਾਂ ਦੇ ਨਾਲ ਪ੍ਰੀਮੀਅਰ ਦਫ਼ਤਰ ਦੇ ਸਟੇਕਹੋਲਡਰਜ਼ ਐਡਮਿਨਿਸਟ੍ਰੇਟਰ ਜਤਿੰਦਰ ਸਿੰਘ ਤਤਲਾ, ਅਲਬਰਟਾ ਦੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੇ ਆਗੂ ਦੇ ਸੀਨੀਅਰ ਸਲਾਹਕਾਰ ਹੈਪੀ ਮਾਨ, ਸਵਦੇਸ਼ੀ ਸਬੰਧਾਂ ਦੇ ਵਿਭਾਗ ਵਿੱਚ ਕਾਰਜਕਾਰੀ ਸੰਚਾਲਨ ਦੀ ਕਾਰਜਕਾਰੀ ਨਿਰਦੇਸ਼ਕ ਜੇਨੇਵੀਵ ਟਰਕੋਟ, ਜਗਰੂਪ ਕਾਲੋਂ, ਜਸਵਿੰਦਰ ਗਰੇਵਾਲ ਅਤੇ ਪੁਨੀਤ ਕੁਮਾਰ ਗੋਇਲ ਵੀ ਸ਼ਾਮਲ ਸਨ।

ਮੀਟਿੰਗ ਦੌਰਾਨ 'ਇਨਵੈਸਟ ਪੰਜਾਬ' ਦੇ ਅਧਿਕਾਰੀਆਂ ਨੇ ਸੂਬੇ ਵਿੱਚ ਮੌਜੂਦ ਨਿਵੇਸ਼ ਦੇ ਵੱਖ-ਵੱਖ ਮੌਕਿਆਂ ਬਾਰੇ ਵਿਸਤ੍ਰਿਤ ਪੇਸ਼ਕਾਰੀ ਦਿੱਤੀ। ਇੱਕ ਵੀਡੀਓ ਅਤੇ ਪਾਵਰਪੁਆਇੰਟ ਪ੍ਰੈਜ਼ੈਂਟੇਸ਼ਨ ਰਾਹੀਂ ਵਫ਼ਦ ਨੂੰ ਪੰਜਾਬ ਦੇ ਉਦਯੋਗਿਕ ਢਾਂਚੇ ਅਤੇ ਸੂਬਾ ਸਰਕਾਰ ਵੱਲੋਂ 'ਈਜ਼ ਆਫ ਡੂਇੰਗ ਬਿਜ਼ਨਸ' (ਕਾਰੋਬਾਰ ਕਰਨ ਦੀ ਸੌਖ) ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ ਗਈ।

ਅਲਬਰਟਾ ਸਰਕਾਰ ਦੀ ਮੰਤਰੀ ਰਾਜਨ ਸਾਹਨੀ ਨੇ ਕਿਹਾ, "ਵਫ਼ਦ ਇਨਵੈਸਟ ਪੰਜਾਬ ਦੀ ਕਾਰਜ ਪ੍ਰਣਾਲੀ ਨੂੰ ਸਮਝਣ ਦਾ ਇੱਛੁਕ ਹੈ ਅਤੇ ਅਸੀਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਦੁਆਰਾ ਅਪਣਾਈ ਗਈ ਸਰਗਰਮ ਪਹੁੰਚ ਦੀ ਸ਼ਲਾਘਾ ਕਰਦੇ ਹਾਂ।"

ਉਨ੍ਹਾਂ ਅੱਗੇ ਕਿਹਾ, “ਪੰਜਾਬ ਦਾ ਇਹ ਦੌਰਾ 'ਇੰਡੀਆ ਐਨਰਜੀ ਵੀਕ' ਨਾਲ ਜੁੜੇ ਵਫ਼ਦ ਦੇ ਵਿਆਪਕ ਭਾਰਤ ਮਿਸ਼ਨ ਦਾ ਇੱਕ ਅਹਿਮ ਹਿੱਸਾ ਹੈ। ਇਸ ਦੌਰਾਨ ਸਹਿਯੋਗ ਦੇ ਰਾਹ ਤਲਾਸ਼ਣ ਲਈ ਭਾਰਤ ਦੇ ਪ੍ਰਮੁੱਖ ਕੇਂਦਰਾਂ ਵਿੱਚ ਸੀਨੀਅਰ ਸਰਕਾਰੀ ਆਗੂਆਂ ਅਤੇ ਨਿੱਜੀ ਖੇਤਰ ਦੇ ਭਾਈਵਾਲਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।” ਉਨ੍ਹਾਂ ਇਹ ਵੀ ਕਿਹਾ ਕਿ ਤਕਨਾਲੋਜੀ ਅਤੇ ਨਵੀਨਤਾ ਅਜਿਹੇ ਪ੍ਰਮੁੱਖ ਖੇਤਰ ਹਨ ਜਿੱਥੇ ਅਲਬਰਟਾ ਅਤੇ ਪੰਜਾਬ ਦੁਵੱਲੇ ਵਿਕਾਸ ਲਈ ਸਹਿਯੋਗ ਕਰ ਸਕਦੇ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਜਿਹੀਆਂ ਲੰਬੇ ਸਮੇਂ ਦੀਆਂ ਕੌਮਾਂਤਰੀ ਸਾਂਝੇਦਾਰੀਆਂ ਬਣਾਉਣ ਲਈ ਪੰਜਾਬ ਦੀ ਵਚਨਬੱਧਤਾ ਨੂੰ ਦੁਹਰਾਇਆ ਜੋ ਸਿਰਫ਼ ਵਪਾਰ ਤੱਕ ਸੀਮਤ ਨਾ ਹੋ ਕੇ ਟਿਕਾਊ ਵਿਕਾਸ ਅਤੇ ਸਾਂਝੀ ਖੁਸ਼ਹਾਲੀ 'ਤੇ ਕੇਂਦਰਿਤ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਅਜਿਹੇ ਸਾਰਥਕ ਸਹਿਯੋਗ ਲਈ ਤਿਆਰ ਹੈ ਜੋ ਦੋਵਾਂ ਸੂਬਿਆਂ ਲਈ ਲਾਹੇਵੰਦ ਹੋਵੇ ਅਤੇ ਨਵੀਨਤਾ-ਸੰਚਾਲਿਤ ਵਿਕਾਸ ਰਾਹੀਂ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰੇ।

ਇਸ ਮੌਕੇ ਵਿੱਤ ਮੰਤਰੀ ਦੇ ਨਾਲ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ, ਉਦਯੋਗ ਸਕੱਤਰ ਮਹਿੰਦਰ ਪਾਲ, ਇਨਵੈਸਟ ਪੰਜਾਬ ਦੇ ਵਧੀਕ ਸੀ.ਈ.ਓ ਰੁਬਿੰਦਰਜੀਤ ਸਿੰਘ ਬਰਾੜ ਅਤੇ ਬਿਜਲੀ ਵਿਭਾਗ ਦੀ ਵਿਸ਼ੇਸ਼ ਸਕੱਤਰ ਡਾ. ਸਈਦ ਸਹਿਰਿਸ਼ ਅਸਗਰ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਇਹ ਮੀਟਿੰਗ ਸਹਿਯੋਗ, ਨਵੀਨਤਾ ਅਤੇ ਆਪਸੀ ਵਿਸ਼ਵਾਸ ਦੇ ਆਧਾਰ 'ਤੇ ਅਲਬਰਟਾ ਅਤੇ ਪੰਜਾਬ ਵਿਚਕਾਰ ਇੱਕ ਮਜ਼ਬੂਤ ਆਰਥਿਕ ਗਲਿਆਰਾ ਬਣਾਉਣ ਦੇ ਸਾਂਝੇ ਇਰਾਦੇ ਉੱਤੇ ਕੇਂਦਰਤ ਰਹੀ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ