Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ

February 05, 2026 06:34 PM
SehajTimes

ਪੰਜਾਬ ਸਰਕਾਰ ਨੇ 9 ਸਰਕਾਰੀ ਆਈ.ਟੀ.ਆਈਜ਼ ਵਿੱਚ 'ਕੋਪਾ' ਕੋਰਸ ਲਈ 100 ਫੀਸਦੀ ਫੀਸ ਮੁਆਫੀ ਨੂੰ ਦਿੱਤੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਸਮਾਜ ਦੇ ਕਮਜੋਰ ਵਰਗਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਵੱਡਾ ਲੋਕ-ਪੱਖੀ ਫੈਸਲਾ ਲੈਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਵਿੱਚ ਕੰਪਿਊਟਰ ਆਪਰੇਟਰ ਐਂਡ ਪ੍ਰੋਗਰਾਮਿੰਗ ਅਸਿਸਟੈਂਟ (ਕੋਪਾ-ਵੀ.ਆਈ.) ਟਰੇਡ ਵਿੱਚ ਦਾਖ਼ਲ ਅਨਾਥ ਅਤੇ ਨੇਤਰਹੀਣ ਵਿਦਿਆਰਥੀਆਂ ਦੀ ਸਿਖਲਾਈ ਫੀਸ ਮੁਆਫ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਫਾਈਲ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਇਸ ਫੈਸਲੇ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਦਮ ਭਗਵੰਤ ਮਾਨ ਸਰਕਾਰ ਦੀ ਉਸ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ ਕਿ ਆਰਥਿਕ ਤੰਗੀ ਕਦੇ ਵੀ ਲੋੜਵੰਦ ਵਿਦਿਆਰਥੀਆਂ ਦੀ ਪੇਸ਼ੇਵਰ ਤਰੱਕੀ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ। ਵਿੱਤ ਮੰਤਰੀ ਨੇ ਦੱਸਿਆ ਕਿ ਅਨਾਥ ਆਸ਼ਰਮਾਂ ਅਤੇ ਨੇਤਰਹੀਣ ਬੱਚਿਆਂ ਲਈ ਸਥਾਪਤ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀ ਹੁਣ 'ਕੋਪਾ-ਵੀ.ਆਈ.' ਟਰੇਡ ਲਈ 100 ਫੀਸਦੀ ਫੀਸ ਮੁਆਫੀ ਦੇ ਯੋਗ ਹੋਣਗੇ। ਇਹ ਲਾਭ ਮੌਜੂਦਾ ਸਮੇਂ ਵਿੱਚ ਇਹ ਕੋਰਸ ਚਲਾ ਰਹੀਆਂ 9 ਸਰਕਾਰੀ ਸੰਸਥਾਵਾਂ ਵਿੱਚ ਲਾਗੂ ਕੀਤਾ ਜਾਵੇਗਾ।

ਇਸ ਫੈਸਲੇ ਦੇ ਪਿੱਛੇ ਦੇ ਤਰਕ ਦੀ ਵਿਆਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹਾਲਾਂਕਿ ਫੀਸ ਮੁਆਫੀ ਨਾਲ ਮਾਲੀਏ 'ਤੇ ਪ੍ਰਭਾਵ ਪਵੇਗਾ, ਪਰ ਸਰਕਾਰ ਇਸ ਨੂੰ ਵਿੱਤੀ ਬੋਝ ਦੀ ਬਜਾਏ ਮਨੁੱਖੀ ਪੂੰਜੀ ਵਿੱਚ ਇੱਕ ਅਹਿਮ ਨਿਵੇਸ਼ ਵਜੋਂ ਦੇਖਦੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਸਤਾਵ 'ਤੇ 29 ਜਨਵਰੀ 2026 ਨੂੰ ਹੋਈਆਂ ਬਜਟ ਮੀਟਿੰਗਾਂ ਦੌਰਾਨ ਵਿਸਥਾਰ ਨਾਲ ਚਰਚਾ ਕੀਤੀ ਗਈ ਸੀ, ਜਿੱਥੇ ਸਬੰਧਤ ਪ੍ਰਸ਼ਾਸਨਿਕ ਵਿਭਾਗ ਦੀ ਸਿਫਾਰਸ਼ ਦੀ ਪੜਚੋਲ ਕਰਨ ਉਪਰੰਤ ਇਹ ਯਕੀਨੀ ਬਣਾਉਣ ਲਈ ਲੋੜੀਂਦੀ ਮਨਜ਼ੂਰੀ ਦਿੱਤੀ ਗਈ ਕਿ ਤਕਨੀਕੀ ਸਿੱਖਿਆ ਸਮਾਜ ਦੇ ਹਰ ਵਰਗ ਤੱਕ ਪਹੁੰਚਯੋਗ ਬਣੀ ਰਹੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਹੁਨਰ ਵਿਕਾਸ ਅਤੇ ਡਿਜੀਟਲ ਸਾਖਰਤਾ ਵਿੱਚ ਮੋਹਰੀ ਬਣਾਉਣ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ 'ਕੋਪਾ-ਵੀ.ਆਈ.' ਟਰੇਡ ਵਿੱਚ ਸਾਡੇ ਵਿਸ਼ੇਸ਼ ਲੋੜਾਂ ਵਾਲੇ ਅਤੇ ਅਨਾਥ ਨੌਜਵਾਨਾਂ ਲਈ ਵਿੱਤੀ ਬੋਝ ਨੂੰ ਹਟਾ ਕੇ, ਪੰਜਾਬ ਸਰਕਾਰ ਉਨ੍ਹਾਂ ਨੂੰ ਤਕਨੀਕੀ ਮੁਹਾਰਤ ਹਾਸਲ ਕਰਨ ਅਤੇ ਤੇਜ਼ੀ ਨਾਲ ਵੱਧ ਰਹੇ ਆਈ.ਟੀ. ਖੇਤਰ ਵਿੱਚ ਸਨਮਾਨਜਨਕ ਰੋਜ਼ਗਾਰ ਸੁਰੱਖਿਅਤ ਕਰਨ ਲਈ ਇੱਕ ਬਰਾਬਰ ਦਾ ਮੰਚ ਪ੍ਰਦਾਨ ਕਰ ਰਹੀ ਹੈ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ