Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ 'ਤੇ ਕੀਤੀ ਛਾਪੇਮਾਰੀ; 274 ਕਾਬੂ

February 05, 2026 07:19 PM
SehajTimes

ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ

ਯੁੱਧ ਨਸ਼ਿਆਂ ਵਿਰੁੱਧ ਦੇ 341ਵੇਂ ਦਿਨ 95 ਨਸ਼ਾ ਤਸਕਰ ਕਾਬੂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 17ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ 'ਤੇ 681 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੁਹਿੰਮ ਦੇ 17ਵੇਂ ਦਿਨ, ਪੁਲਿਸ ਟੀਮਾਂ ਨੇ 274 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਜ਼ਿੰਦਾ ਕਾਰਤੂਸਾਂ ਸਮੇਤ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 4,649 ਹੋ ਗਈਆਂ। ਇਸ ਤੋਂ ਇਲਾਵਾ 135 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 248 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 27 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 341ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 445 ਗ੍ਰਾਮ ਹੈਰੋਇਨ, 516 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 39,020 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ 341 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47,784 ਹੋ ਗਈ ਹੈ। 'ਡੀ-ਅਡਿਕਸ਼ਨ' ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ।
-----------

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ