Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਦੀ ਵਰਦੀ ਵਿੱਚ ਅਹਿਮ ਤਬਦੀਲੀ

February 05, 2026 08:40 PM
SehajTimes

ਸੁਰੱਖਿਆ ਸੇਵਾ ਦਲ ਦੇ ਸੇਵਾਦਾਰ ਵਰਦੀ ਨਾਲ ਖੰਡੇ, ਵਿਸ਼ੇਸ਼ ਬੈਲਟਾਂ ਅਤੇ ਚਿੱਟਾ ਹਜ਼ੂਰੀਆ, ਦਿਖ ਹੋਵੇਗੀ ਹੋਰ ਦਰਸ਼ਨਿਕ

ਹਰ ਹਫ਼ਤੇ ਦੋ-ਦੋ ਦਿਨ ਵਾਰੀ ਸਿਰ ਪਹਿਨੀ ਜਾਵੇਗੀ ਨਵੀਂ ਵਰਦੀ

 ਸੇਵਾਦਾਰਾਂ ਵਿੱਚ ਖੁਸ਼ੀ

ਅੰਮ੍ਰਿਸਤਰ, (ਦਵਿੰਦਰ ਕੁਮਾਰ ਪੁਰੀ ) : ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ, ਰਵਾਇਤ ਅਤੇ ਸੇਵਾ ਪ੍ਰਣਾਲੀ ਨੂੰ ਹੋਰ ਸੁਚੱਜਾ ਅਤੇ ਦਰਸ਼ਨਿਕ ਬਣਾਉਣ ਦੇ ਉਦੇਸ਼ ਨਾਲ ਸ੍ਰੀ ਦਰਬਾਰ ਸਾਹਿਬ ਦੇ ਸੁਰੱਖਿਆ ਸੇਵਾ ਦਲ ਦੇ ਸੇਵਾਦਾਰਾਂ ਦੀ ਵਰਦੀ ਵਿੱਚ ਅਹਿਮ ਅਤੇ ਜ਼ਰੂਰੀ ਤਬਦੀਲੀ ਕੀਤੀ ਗਈ ਹੈ। ਇਸ ਨਵੇਂ ਫੈਸਲੇ ਅਧੀਨ ਹੁਣ ਸ੍ਰੀ ਦਰਬਾਰ ਸਾਹਿਬ ਵਿਖੇ ਤਾਇਨਾਤ ਸੇਵਾਦਾਰ ਦੋ ਵੱਖ-ਵੱਖ ਰੰਗਾਂ—ਪੀਲ਼ੀ ਅਤੇ ਗੂੜ੍ਹੇ ਨੀਲੇ—ਦੀ ਵਰਦੀ ਵਿੱਚ ਨਜ਼ਰ ਆਉਣਗੇ। ਜਾਣਕਾਰੀ ਅਨੁਸਾਰ ਸੇਵਾਦਾਰ ਹਫ਼ਤੇ ਵਿੱਚ ਦੋ-ਦੋ ਦਿਨ ਵਾਰੀ ਸਿਰ ਇਹ ਵਰਦੀਆਂ ਪਹਿਨਣਗੇ। ਨਵੀਂ ਵਿਵਸਥਾ ਮੁਤਾਬਕ ਜਦੋਂ ਸੇਵਾਦਾਰ ਪੀਲ਼ੀ ਵਰਦੀ ਪਹਿਨਣਗੇ ਤਾਂ ਉਨ੍ਹਾਂ ਦੀ ਦਸਤਾਰ ਨੀਲੇ ਰੰਗ ਦੀ ਹੋਵੇਗੀ ਅਤੇ ਜਦੋਂ ਵਰਦੀ ਨੀਲੀ ਹੋਵੇਗੀ ਤਾਂ ਦਸਤਾਰ ਪੀਲ਼ੀ ਰੰਗ ਦੀ ਪਹਿਨੀ ਜਾਵੇਗੀ। ਇਸ ਰੰਗੀਨ ਸੰਯੋਗ ਨਾਲ ਸੇਵਾਦਾਰਾਂ ਦੀ ਪਹਿਚਾਣ ਸਾਫ਼ ਹੋਣ ਦੇ ਨਾਲ-ਨਾਲ ਦਰਸ਼ਨਿਕ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ। ਵਰਦੀ ਦੇ ਦੋਵੇਂ ਮੋਢਿਆਂ ਉੱਤੇ ਖੰਡਿਆਂ ਦੀ ਘੜ੍ਹਾਈ ਕੀਤੀ ਗਈ ਹੈ, ਜੋ ਸਿੱਖੀ ਦੀ ਸ਼ਾਨ ਅਤੇ ਪਹਿਚਾਣ ਨੂੰ ਦਰਸਾਉਂਦੀ ਹੈ। ਇਸ ਤੋਂ ਇਲਾਵਾ ਛਾਤੀ ਉੱਤੇ ਸਾਫ਼ ਅੱਖਰਾਂ ਵਿੱਚ ‘ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ’ ਲਿਖਿਆ ਗਿਆ ਹੈ। ਸੇਵਾਦਾਰ ਚਿੱਟੇ ਰੰਗ ਦਾ ਹਜ਼ੂਰੀਆ ਵੀ ਪਹਿਨਣਗੇ, ਜੋ ਮਰਿਆਦਾ ਅਤੇ ਪਵਿਤ੍ਰਤਾ ਦਾ ਪ੍ਰਤੀਕ ਹੈ। ਇਸ ਦੇ ਨਾਲ ਹੀ ਸੇਵਾਦਾਰਾਂ ਨੂੰ ਕਮਰਕੱਸੇ ਵਜੋਂ ਕੱਪੜੇ ਦੀਆਂ ਵਿਸ਼ੇਸ਼ ਬੈਲਟਾਂ ਅਤੇ ਦਸਤਾਰਾਂ ਉੱਤੇ ਸਜਾਉਣ ਲਈ ਖੰਡੇ ਵੀ ਦਿੱਤੇ ਜਾਣਗੇ। ਨਵੀਂ ਵਰਦੀ ਸੇਵਾਦਾਰਾਂ ਨੂੰ ਪਹਿਲਾਂ ਨਾਲੋਂ ਹੋਰ ਅਨੁਸ਼ਾਸਿਤ, ਪ੍ਰਭਾਵਸ਼ਾਲੀ ਅਤੇ ਦਰਸ਼ਨਿਕ ਰੂਪ ਵਿੱਚ ਪੇਸ਼ ਕਰੇਗੀ।

 ਰਜਿੰਦਰ ਸਿੰਘ ਰੂਬੀ, ਮੈਨੇਜਰ ਸ੍ਰੀ ਦਰਬਾਰ ਸਾਹਿਬ:

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ