Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

February 05, 2026 09:01 PM
SehajTimes

ਚੰਡੀਗੜ੍ਹ : ਬਲਜਿੰਦਰ ਸਿੰਘ ਬੰਟੀ ਨੇ, ਸੈਕਟਰ-68, ਮੋਹਾਲੀ ਦੇ ਜੰਗਲਾਤ ਕੰਪਲੈਕਸ ਵਿਖੇ ਅੱਜ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ (ਪੀ.ਐਸ.ਐਫ.ਡੀ.ਸੀ.) ਦੇ ਨਵੇਂ ਵਾਈਸ- ਚੇਅਰਮੈਨ ਵਜੋਂ ਚਾਰਜ ਸੰਭਾਲਿਆ। ਉਨ੍ਹਾਂ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ, ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮਹਿੰਦਰ ਭਗਤ ਅਤੇ ਹੋਰ ਪਤਵੰਤਿਆਂ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਲਜਿੰਦਰ ਸਿੰਘ ਬੰਟੀ ਨੂੰ ਇਹ ਵੱਕਾਰੀ ਜ਼ਿੰਮੇਵਾਰੀ ਸੌਂਪਣ ਲਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਨਵੇਂ ਵਾਈਸ ਚੇਅਰਮੈਨ ਜੰਗਲਾਤ ਵਿਭਾਗ ਦੇ ਵਿਕਾਸ ਕੇਂਦਰਿਤ ਏਜੰਡੇ ਨੂੰ ਅੱਗੇ ਵਧਾਉਣਗੇ, ਜੋ ਬੂਟੇ ਲਗਾਉਣ ਅਤੇ ਹਰਿਆਲੀ ਵਧਾਉਣ ’ਤੇ ਕੇਂਦ੍ਰਿਤ ਹੈ। ਨਵ- ਨਿਯੁਕਤ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਸ ਨਿਯੁਕਤੀ ਸਦਕਾ ਜ਼ਮੀਨ ਨਾਲ ਜੁੜੇ ਇੱਕ ਸਮਰਪਿਤ ਵਰਕਰ ਨੂੰ ਸਨਮਾਨ ਦਿੱਤਾ ਗਿਆ ਹੈ।

ਕੌਮੀ ਕਨਵੀਨਰ ‘ਆਪ’ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਉਨ੍ਹਾਂ ’ਤੇ ਵਿਸ਼ਵਾਸ ਜਤਾਉਣ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਬੰਟੀ ਨੇ ਭਰੋਸਾ ਦਿਵਾਇਆ ਕਿ ਉਹ ਉਮੀਦਾਂ ’ਤੇ ਖ਼ਰੇ ਉੱਤਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣਾ ਉਨ੍ਹਾਂ ਲਈ ਮੁੱਢਲੀ ਤਰਜੀਹ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕੀਮਤੀ ਭਗਤ, ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ, ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜ ਕੁਮਾਰ ਅਤੇ ਏ.ਪੀ.ਸੀ.ਸੀ.ਐਫ. ਅਤੇ ਸੀ.ਈ.ਓ. (ਪਨਕੈਂਪਾ) ਸੌਰਭ ਗੁਪਤਾ ਵੀ ਮੌਜੂਦ ਸਨ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ