Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Doaba

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ; ਦੂਸਰੇ ਦਿਨ ਸ਼ਰਧਾ, ਸੇਵਾ ਤੇ ਸਮਰਪਣ ਦਾ ਸ਼ਾਨਦਾਰ ਸੰਗਮ

February 05, 2026 09:04 PM
SehajTimes

6 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਰਾਲਗੜ੍ਹ ਸਾਹਿਬ ‘ਚ ਗੁਰੂ ਚਰਨਾਂ ‘ਚ ਲਗਾਉਣਗੇ ਹਾਜ਼ਰੀ, ਪੰਜਾਬ ‘ਚ ਸ਼ਾਂਤੀ, ਖੁਸ਼ਹਾਲੀ, ਸਦਭਾਵਨਾ ਅਤੇ ਭਾਈਚਾਰੇ ਲਈ ਕਰਨਗੇ ਅਰਦਾਸ

ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਲੈ ਕੇ ਹਰ ਪਿੰਡ ਤੱਕ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਹਿੱਤ ਚਲੇਗੀ ਮੁਹਿੰਮ

ਗੜ੍ਹਸ਼ੰਕਰ/ਹੁਸ਼ਿਆਰਪੁਰ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦਾ ਦੂਜਾ ਦਿਨ ਅਤਿ ਸ਼ਰਧਾ, ਧਾਰਮਿਕ ਮਾਣ ਅਤੇ ਅਧਿਆਤਮਿਕ ਮਾਹੌਲ ਵਿੱਚ ਰੰਗਿਆ ਗਿਆ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ, ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਸਾਹਿਬ ਜੀ ਦੇ ਪਾਵਨ ਪਾਠ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਚਰਨਾਂ ਵਿਚ ਹਾਜ਼ਰੀ ਲਗਾਈ ਅਤੇ ਸਾਰੀ ਮਾਨਵਤਾ ਦੀ ਭਲਾਈ, ਸੁੱਖ ਸਮਰਿਧੀ ਅਤੇ ਭਾਈਚਾਰੇ ਦੀ ਅਰਦਾਸ ਕੀਤੀ। ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ, ਜਦੋਂ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਸਮਾਗਮ ਦੇ ਆਖ਼ਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਗੁਰੂ ਚਰਨਾਂ ਵਿੱਚ ਮੱਥਾ ਟੇਕਣਗੇ ਅਤੇ ਸੂਬੇ ਦੀ ਤਰੱਕੀ, ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕਰਨਗੇ।
ਸਮਾਗਮ ਦੇ ਦੌਰਾਨ ਸੰਤ ਸਮਾਜ ਦੀ ਮਾਣਮੱਤੀ ਮੌਜੂਦਗੀ ਨੇ ਸਮਾਗਮ ਨੂੰ ਅਧਿਆਤਮਿਕ ਉਚਾਈਆਂ 'ਤੇ ਪਹੁੰਚਾਇਆ। ਇਸ ਮੌਕੇ ਸੰਤ ਬਾਬਾ ਇੰਦਰ ਦਾਸ ਜੀ (ਡੇਰਾ ਸਤ ਸਾਹਿਬ, ਮੇਘੋਵਾਲ ਗੰਜੀਆਂ), ਸੰਤ ਮਹਿੰਦਰ ਦਾਸ ਜੀ, ਸੰਤ ਪ੍ਰੇਮ ਦਾਸ ਜੀ ਅਤੇ ਸੰਤ ਸੰਜੀਵ ਦਾਸ ਜੀ ਸ਼ਾਮਿਲ ਹੋਏ। ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ - ਸਮਾਨਤਾ, ਪਿਆਰ, ਦਇਆ ਅਤੇ ਮਨੁੱਖਤਾ - ਨੂੰ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਸਾਂਝਾ ਕੀਤਾ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਡਾ. ਜਸਵੀਰ ਸਿੰਘ ਗੜ੍ਹੀ ਨੇ ਗੁਰੂ ਜੀ ਦੇ ਚਰਨਾਂ ਵਿੱਚ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਸੂਬੇ ਅਤੇ ਦੇਸ਼ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੀਵਨ ਸਮਾਜ ਨੂੰ ਸਮਾਨਤਾ, ਭਾਈਚਾਰੇ ਅਤੇ ਸਮਾਜਿਕ ਨਿਆਂ ਦਾ ਮਾਰਗ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅੱਜ ਵੀ ਓਨੀਆਂ ਹੀ ਪ੍ਰਸੰਗਿਕ ਹਨ ਜਿੰਨੀਆਂ ਉਸ ਸਮੇਂ ਸਨ ਅਤੇ ਸਾਨੂੰ ਆਪਸੀ ਸਦਭਾਵਨਾ, ਸਹਿਣਸ਼ੀਲਤਾ ਅਤੇ ਸੇਵਾ ਦੀ ਭਾਵਨਾ ਨਾਲ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਜਨਤਾ ਤੱਕ ਪਹੁੰਚਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਜਾਤ-ਪਾਤ, ਭੇਦਭਾਵ ਅਤੇ ਊਚ-ਨੀਚ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਲ 2027 ਵਿੱਚ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਇਤਿਹਾਸਕ ਅਤੇ ਵਿਸ਼ਾਲ ਪੱਧਰ 'ਤੇ ਮਨਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ 4 ਫਰਵਰੀ ਤੋਂ ਸਾਲ ਭਰ ਚੱਲਣ ਵਾਲੇ ਜਸ਼ਨਾਂ ਦੀ ਇਕ ਲੜੀ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਨੂੰ ਇਕਜੁੱਟ ਕਰਨ, ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਸਕਾਰਾਤਮਕ ਦਿਸ਼ਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਐਸ.ਸੀ. ਕਮਿਸ਼ਨ ਦੇ ਚੇਅਰਮੈਨ ਡਾ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੇ ਵਿਚਾਰਾਂ ਅਤੇ ਕਾਰਜਾਂ ਰਾਹੀਂ ਸਮਾਜ ਵਿੱਚ ਪ੍ਰਚੱਲਿਤ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਸਮਾਨਤਾ ਅਧਾਰਿਤ ਸਮਾਜ ਦੀ ਨੀਂਹ ਰੱਖੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗੁਰੂ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਨਿਆਂ ਅਤੇ ਕਮਜ਼ੋਰ ਵਰਗਾਂ ਦੇ ਉਥਾਨ ਲਈ ਨਿਰੰਤਰ ਕੰਮ ਕਰ ਰਹੀ ਹੈ।
ਇਸ ਦੌਰਾਨ ਡੀ.ਆਈ.ਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ ਸੰਦੀਪ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਐਸ.ਡੀ.ਐਮ ਮੁਕੇਰੀਆਂ ਓਇਸ਼ੀ ਮੰਡਲ, ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ, ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਟਾਂਡਾ ਲਵਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਤੋਂ ਇਲਾਵਾ ਹੋਰ ਸਿਵਲ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ