Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬਠਿੰਡਾ ਮੋਰਚੇ ਤੋਂ ਪਹਿਲਾਂ ਪੁਲਿਸ ਦਾ ਵੱਡਾ ਐਕਸ਼ਨ 

February 06, 2026 01:16 PM
ਦਰਸ਼ਨ ਸਿੰਘ ਚੌਹਾਨ
ਸੂਬਾ ਪ੍ਰਧਾਨ ਜੋਗਿੰਦਰ ਉਗਰਾਹਾਂ ਦੇ ਘਰ ਵੀ ਪੁਲਿਸ ਨੇ ਦਿੱਤੀ ਦਬਿਸ਼ 
 
ਪੁਲਿਸ ਦੇ ਹੱਥੇ ਨਹੀਂ ਚੜਿਆ ਕੋਈ ਵੀ ਕੱਦਾਵਰ ਆਗੂ 
 
ਸੁਨਾਮ :  ਚਾਉਕੇ ਆਦਰਸ਼ ਸਕੂਲ ਸੰਘਰਸ਼ ਨਾਲ ਜੁੜੇ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ, 6 ਫਰਵਰੀ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਡੀ.ਸੀ. ਦਫ਼ਤਰ ਦੇ ਬਾਹਰ ਲਗਾਏ ਜਾਣ ਵਾਲੇ 'ਪੱਕੇ ਮੋਰਚੇ' ਤੋਂ ਪਹਿਲਾਂ ਹੀ ਮਾਹੌਲ ਤਣਾਅਪੂਰਨ ਹੋ ਗਿਆ ਹੈ। ਪ੍ਰਸ਼ਾਸਨ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਟਕਰਾਅ ਦੀ ਸਥਿਤੀ ਉਸ ਸਮੇਂ ਪੈਦਾ ਹੋਈ ਜਦੋਂ ਪੁਲਿਸ ਨੇ ਅੱਧੀ ਰਾਤ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨ ਆਗੂਆਂ ਦੇ ਘਰਾਂ 'ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਘਰ ਵੀ ਛਾਪੇਮਾਰੀ ਕੀਤੀ ਗਈ, ਪਰ ਉਹ ਘਰ ਮੌਜੂਦ ਨਹੀਂ ਸਨ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਨੁਸਾਰ ਪੁਲਿਸ ਨੇ ਘਰਾਚੋਂ, ਮਹਿਲਾਂ, ਗੰਢੂਆਂ ਅਤੇ ਉਗਰਾਹਾਂ ਸਮੇਤ ਦਰਜਨਾਂ ਪਿੰਡਾਂ ਵਿੱਚ ਦਬਿਸ਼ ਦਿੱਤੀ। ਜਥੇਬੰਦੀ ਨੇ ਸੋਸ਼ਲ ਮੀਡੀਆ 'ਤੇ ਪੁਲਿਸ ਕਾਰਵਾਈ ਦੀ ਸੀ.ਸੀ.ਟੀ.ਵੀ. ਫੁਟੇਜ ਸਾਂਝੀ ਕਰਦਿਆਂ ਦੋਸ਼ ਲਾਇਆ ਕਿ ਪ੍ਰਸ਼ਾਸਨ ਲੋਕਤੰਤਰੀ ਵਿਰੋਧ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਦੱਸਿਆ ਗਿਆ ਹੈ ਕਿ ਕਿਸਾਨ ਆਗੂ ਅਜੈਬ ਸਿੰਘ ਜਖੇਪਲ ਅਤੇ ਕਰਮਜੀਤ ਸਿੰਘ ਮੰਗਵਾਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਜਦਕਿ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਸੁਖਪਾਲ ਸਿੰਘ ਮਾਣਕ ਸਮੇਤ ਹੋਰ ਕੱਦਾਵਰ ਆਗੂ ਪੁਲਿਸ ਦੇ ਹੱਥ ਨਹੀਂ ਆਏ। ਜਥੇਬੰਦੀ ਵੱਲੋਂ ਪਹਿਲਾਂ ਹੀ ਅਲਰਟ ਜਾਰੀ ਹੋਣ ਕਾਰਨ ਕਈ ਦਿੱਗਜ ਆਗੂ ਪੁਲਿਸ ਨੂੰ ਚਕਮਾ ਦੇ ਕੇ ਸੁਰੱਖਿਅਤ ਸਥਾਨਾਂ 'ਤੇ ਪਹੁੰਚਣ ਵਿੱਚ ਸਫ਼ਲ ਰਹੇ।

Have something to say? Post your comment

 

More in Malwa

ਰਣਜੋਧ ਸਿੰਘ ਹਡਾਣਾ ਨੇ ਭੁਨਰਹੇੜੀ ਅਨਾਜ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸਾਖੀ ਮੌਕੇ ਵਿਸ਼ਾਲ ਪੰਥਕ ਕਾਨਫਰੰਸ 14 ਨੂੰ : ਹਰਭਜਨ ਸਿੰਘ ਕਸ਼ਮੀਰੀ

ਦਾਮਨ ਬਾਜਵਾ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਤੇ ਚੁੱਕੇ ਸਵਾਲ

ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿੰਨੀ ਮੈਰਾਥਨ ਦਾ ਆਯੋਜਨ

ਰੋਟਰੀ ਕੰਪਲੈਕਸ 'ਚ ਲਾਇਆ ਮੁਫ਼ਤ “ਸਰਵ ਰੋਗ ਨਿਵਾਰਨ” ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ : ਸਿਹਤ ਮੰਤਰੀ

ਐਸ.ਡੀ. ਕਾਲਜ ਫਾਰ ਵੋਮੈਨ 'ਚ ਐਮ.ਏ. ਪੰਜਾਬੀ ਦੇ ਪਹਿਲੇ ਅਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

ਸਫਾਈ ਕਰਮਚਾਰੀ ਰਾਤ 9 ਤੋਂ ਸਵੇਰੇ 6 ਵਜੇ ਤੱਕ ਨਹੀਂ ਕਰਨਗੇ ਸਾਫ-ਸਫਾਈ : ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ

ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ