Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪੈਨਸ਼ਨਰ ਜ਼ਿਲ੍ਹਾ ਪੱਧਰੀ ਧਰਨੇ 'ਚ ਕਰਨਗੇ ਸ਼ਮੂਲੀਅਤ 

February 06, 2026 01:47 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਰੋਸ ਵਜੋਂ ਜਥੇਬੰਦੀਆਂ ਦੁਆਰਾ 13 ਫ਼ਰਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਵਿੱਚ ਪੈਨਸ਼ਨਰਜ਼ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਧਰਨੇ ਦੀਆਂ ਤਿਆਰੀਆਂ ਨੂੰ ਲੈਕੇ ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ  ਐਸੋਸੀਏਸ਼ਨ ਸੁਨਾਮ ਦੀ ਪ੍ਰਧਾਨ ਪ੍ਰੇਮ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾਕਟਰ ਸ਼ਮਿੰਦਰ ਸਿੰਘ ਸਿੱਧੂ, ਪ੍ਰੇਮ ਅਗਰਵਾਲ ਅਤੇ ਸ਼ਵਿੰਦਰ ਸਿੰਘ ਚੱਠਾ ਨੇ ਆਖਿਆ ਕਿ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈਕੇ ਸੂਬੇ ਦੀ ਮੌਜੂਦਾ ਸਰਕਾਰ ਰਤਾ ਭਰ ਵੀ ਸੰਜੀਦਾ ਨਹੀਂ ਹੈ। ਉਨ੍ਹਾਂ ਆਖਿਆ ਕਿ ਪੈਨਸ਼ਨਰਾਂ ਅਤੇ ਮੁਲਾਜ਼ਮ ਵਰਗ ਦੇ ਬਣਦੇ ਹੱਕ ਨਾ ਦੇਣ ਕਾਰਨ ਸਰਕਾਰ ਪ੍ਰਤੀ ਨਰਾਜ਼ਗੀ ਪਾਈ ਜਾ ਰਹੀ ਹੈ ਜਿਸਦਾ ਖਮਿਆਜ਼ਾ ਆਮ ਆਦਮੀ ਪਾਰਟੀ ਨੂੰ ਚੋਣਾਂ ਵਿੱਚ ਭੁਗਤਨਾ ਪਵੇਗਾ। ਬੁਲਾਰਿਆਂ ਨੇ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਮਦਨ ਲਾਲ ਬਾਂਸਲ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਮੈਂਬਰ ਮਨਜੀਤ ਰਿਸ਼ੀ ਦੀ ਪਤਨੀ ਕਾਂਤਾ ਦੇਵੀ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਪੈਨਸ਼ਨਰਜ਼ ਆਗੂ ਕਰਮ ਸਿੰਘ ਛਾਜਲੀ ਨੇ ਹੱਕੀ ਅਤੇ ਜਾਇਜ ਮੰਗਾਂ ਲਈ ਸੂਬਾ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਕਰਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ।ਇਸ ਮੌਕੇ ਗਿਰਧਾਰੀ ਲਾਲ ਜਿੰਦਲ, ਚਮਕੌਰ ਸਿੰਘ ਸਿੱਧੂ, ਪ੍ਰਕਾਸ਼ ਸਿੰਘ ਕੰਬੋਜ ,ਰਤਨ ਲਾਲ, ਰਜਿੰਦਰ ਕੁਮਾਰ ਗਰਗ, ਸੁਰੇਸ਼ ਕੁਮਾਰ, ਕਰਨੈਲ ਸਿੰਘ ਜਖੇਪਲ, ਓਮ ਪ੍ਰਕਾਸ਼ ਵਾਸਨ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ