Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਅਕਾਲੀ ਉਮੀਦਵਾਰਾਂ ਨੇ ਜ਼ਾਹਿਦਾ ਸੁਲੇਮਾਨ ਨਾਲ ਕੀਤੀ ਸਮੀਖਿਆ ਮੀਟਿੰਗ

February 06, 2026 02:21 PM
SehajTimes

ਕਿਹਾ, ਅਕਾਲੀ ਦਲ ਦੀ ਚੜ੍ਹਤ ਤੋਂ ਡਰੇ ਕਾਂਗਰਸੀ

ਮਾਲੇਰਕੋਟਲਾ : ਸਥਾਨਕ ਨਗਰ ਕੌਂਸਲ ਚੋਣਾਂ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਇਕ ਵਫ਼ਦ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨਾਲ ਇਕ ਹੰਗਾਮੀ ਮੀਟਿੰਗ ਕੀਤੀ ਜਿਸ ਵਿਚ ਵੱਖ-ਵੱਖ ਵਾਰਡਾਂ ਵਿਚ ਚੱਲ ਰਹੀ ਪ੍ਰਚਾਰ ਮੁਹਿੰਮ ਦੀ ਸਮੀਖਿਆ ਕੀਤੀ ਗਈ। ਨੌਜੁਆਨ ਆਗੂਆਂ ਨੇ ਆਖਿਆ ਕਿ ਸਮੁੱਚਾ ਹਲਕਾ ਨਗਰ ਕੌਂਸਲ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣ ਲਈ ਤਿਆਰ ਬੈਠਾ ਹੈ। ਹਰ ਕੋਈ ਚਾਹੁੰਦਾ ਹੈ ਕਿ ਨੌਜੁਆਨ ਨਗਰ ਕੌਂਸਲ ਚੋਣਾਂ ਜਿੱਤਣ ਅਤੇ ਜਿੱਤਣ ਤੋਂ ਬਾਅਦ ਨਗਰ ਕੌਂਸਲ ਦਾ ਪੈਸਾ ਖਾ ਰਹੇ ਲੀਡਰਾਂ ਤੋਂ ਪਾਈ-ਪਾਈ ਦਾ ਹਿਸਾਬ ਲੈਣ। ਆਗੂਆਂ ਨੇ ਕਿਹਾ ਕਿ ਕਾਂਗਰਸ ਨੇ ਅਪਣੇ ਰਾਜ ਦੌਰਾਨ ਕੋਈ ਲੋਕ-ਪੱਖੀ ਕੰਮ ਨਹੀਂ ਕੀਤਾ ਸਗੋਂ ਅਪਣੇ ਹੀ ਪਰਿਵਾਰ ਦੀ ਸਿਆਸੀ ਲੜਾਈ ਲੜੀ ਹੈ। ਕਦੇ ਡੀ.ਜੀ.ਪੀ. ਬਣਨ ਦੀ ਲੜਾਈ ਲੜੀ ਗਈ, ਕਦੇ ਮੰਤਰੀ ਬਣਨ ਦੀ ਲੜਾਈ ਲੜੀ ਗਈ ਅਤੇ ਕਦੇ ਆਪਣੀ ਨੂੰਹ ਨੂੰ ਪੰਜਾਬ ਵਕਫ਼ ਬੋਰਡ ਦਾ ਚੇਅਰਪਰਸਨ ਬਣਾਉਣ ਦੀ ਲੜਾਈ ਲੜੀ ਗਈ। ਜੇ ਇਹ ਨਿੱਜੀ ਲੜਾਈਆਂ ਨਾ ਲੜੀਆਂ ਜਾਂਦੀਆਂ ਤਾਂ ਹਲਕਾ ਬਹੁਤ ਤਰੱਕੀ ਕਰ ਸਕਦਾ ਸੀ। ਹਲਕਾ ਨਿੱਜੀ ਸਿਆਸੀ ਲੜਾਈ ਦੀ ਭੇਂਟ ਚੜ੍ਹ ਗਿਆ। ਪਿਛਲੇ ਚਾਰ ਸਾਲ ਵਿਚ ਆਮ ਆਦਮੀ ਪਾਰਟੀ ਨੇ ਵੀ ਕੁੱਝ ਨਹੀਂ ਕੀਤਾ। ਇਸ ਲਈ ਲੋਕ ਸਖ਼ਤ ਨਾਰਾਜ਼ ਹਨ ਅਤੇ ਅਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣਾ ਚਾਹੁੰਦੇ ਹਨ। ਨੌਜਵਾਨ ਆਗੂਆਂ ਨੇ ਕੁੱਝ ਕਾਂਗਰਸੀਆਂ ਵਲੋਂ ਬੀਬਾ ਜ਼ਾਹਿਦਾ ਸੁਲੇਮਾਨ ਵਿਰੁਧ ਭੰਡੀ-ਪ੍ਰਚਾਰ ਕਰਨ ਦਾ ਗੰਭੀਰ ਦਾ ਨੋਟਿਸ ਲਿਆ ਅਤੇ ਮਾਲੇਰਕੋਟਲਾ ਵਿਚ ਗੰਦੀ ਸਿਆਸਤ ਖੇਡਣ ਅਤੇ ਔਰਤਾਂ ਬਾਰੇ ਅਪਸ਼ਬਦ ਵਰਤਣ ਵਾਲਿਆਂ ਵਿਰੁਧ ਨਿੰਦਾ ਮਤਾ ਪਾਸ ਕੀਤਾ। ਨੌਜੁਆਨ ਆਗੂਆਂ ਨੇ ਚੇਤਾਵਨੀ ਦਿੰਦਿਆਂ ਆਖਿਆ ਕਿ ਹੁਣ ਉਹ ਸਮਾਂ ਲੰਘ ਚੁੱਕਾ ਹੈ ਕਿ ਮਹਿਲਾਂ ਵਿਚ ਬੈਠ ਕੇ ਲੋਕਾਂ ਨੂੰ ਡਰਾ-ਧਮਕਾ ਕੇ ਜਾਂ ਝੂਠ ਫੈਲਾਅ ਕੇ ਵੋਟਾਂ ਲੈ ਲਈਆਂ ਜਾਂਦੀਆਂ ਸਨ। ਉਹ ਹੁਣ ਮਾਲੇਰਕੋਟਲਾ ਵਿਚ ਗੁਮਰਾਹਕੁਨ ਸਿਆਸਤ ਖੇਡਣ ਵਾਲਿਆਂ ਨੂੰ ਮੂੰਹ-ਤੋੜ ਜਵਾਬ ਦੇਣਗੇ। ਆਗੂਆਂ ਨੇ ਕਿਹਾ ਕਿ ਅਸਲ ਵਿਚ ਕਾਂਗਰਸੀ ਅਤੇ ਝਾੜੂ ਪਾਰਟੀ ਬਲਾਕ ਸੰਮਤੀ ਚੋਣਾਂ ਵਿਚ ਅਕਾਲੀ ਦਲ ਦੀ ਜਿੱਤ ਤੋਂ ਡਰ ਚੁੱਕੀ ਹੈ। ਵਿਰੋਧੀ ਪਾਰਟੀਆਂ ਨੂੰ ਅਹਿਸਾਸ ਹੋ ਚੁੱਕਾ ਹੈ ਕਿ ਨਗਰ ਕੌਂਸਲ ਚੋਣਾਂ ਵਿਚ ਅਕਾਲੀ ਦਲ ਸਾਰੀਆਂ ਸੀਟਾਂ ਜਿੱਤਣ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਮੁਹੰਮਦ ਮੁਸ਼ਤਾਕ, ਅਬਦੁਲ ਹਮੀਦ ਲਾਲਾ, ਸ. ਹਰਵਿੰਦਰ ਸਿੰਘ ਟਿਵਾਣਾ, ਪੰਕਜ ਗਿੱਲ, ਬੀਬੀ ਰੁਖ਼ਸ਼ੰਦਾ ਸੋਨੀ, ਮੁਹੰਮਦ ਸ਼ਹਿਬਾਜ਼, ਮੁਹੰਮਦ ਜਮੀਲ ਅਤੇ ਹੋਰ ਕਈ ਨੇਤਾ ਹਾਜ਼ਰ ਸਨ।

Have something to say? Post your comment

More in Malwa

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ