Thursday, March 26, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਮੋਹਾਲੀ ਕਾਰਨੀਵਾਲ: ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਪ੍ਰਭ ਗਿੱਲ ਦੀ ਗਾਇਕੀ ਨੇ ਬੰਨ੍ਹਿਆ ਸਮਾਂ

February 06, 2026 02:31 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੋਹਾਲੀ ਕਾਰਨੀਵਾਲ ਤਹਿਤ ਸਰਸ ਮੇਲਾ ਗਰਾਊਂਡ, ਸੈਕਟਰ-88 ਵਿਖੇ ਕਰਵਾਏ ਜਾ ਰਹੇ ਪੰਜਾਬ ਸਖੀ ਸ਼ਕਤੀ ਮੇਲੇ ਮੌਕੇ ਅੱਜ ਦੀ ਸੰਗੀਤਕ ਸ਼ਾਮ ਪ੍ਰਸਿੱਧ ਪੰਜਾਬੀ ਗਾਇਕ ਪ੍ਰਭ ਗਿੱਲ ਦੇ ਨਾਮ ਰਹੀ। ਪ੍ਰਭ ਗਿੱਲ ਨੇ ਆਪਣੇ ਸੁਪਰਹਿੱਟ ਗੀਤਾਂ ‘ਸ਼ੁਕਰ ਦਾਤਿਆ’, 'ਪਿਆਰ ਤੇਰੇ ਦਾ ਅਸਰ’, ‘ਲੰਘੇ ਪਾਣੀ’, ‘ਤਾਰਿਆਂ ਦੇ ਦੇਸ਼’ “ਪਿਆਰ ਤੇਰਾ ਬੱਚਿਆਂ ਵਰਗਾ ਏ” ਸਮੇਤ ਹੋਰ ਭਾਵਨਾਤਮਕ ਰਚਨਾਵਾਂ ਦੀ ਪੇਸ਼ਕਾਰੀ ਕਰਕੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਉਸ ਦੀ ਸੁਰੀਲੀ ਆਵਾਜ਼ ‘ਤੇ ਦਰਸ਼ਕ ਗੀਤਾਂ ਨਾਲ-ਨਾਲ ਗਾਉਂਦੇ ਅਤੇ ਤਾਲੀਆਂ ਵਜਾਉਂਦੇ ਨਜ਼ਰ ਆਏ। ਸੰਗੀਤਕ ਸ਼ਾਮ ਦੌਰਾਨ ਖ਼ਾਸ ਕਰਕੇ ਨੌਜਵਾਨ ਵਰਗ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ, ਜਦਕਿ ਪਰਿਵਾਰਾਂ ਅਤੇ ਮਹਿਲਾਵਾਂ ਨੇ ਵੀ ਪ੍ਰੋਗਰਾਮ ਦਾ ਪੂਰਾ ਆਨੰਦ ਮਾਣਿਆ। ਪ੍ਰਭ ਗਿੱਲ ਦੀ ਸਟੇਜ ਉੱਪਰ ਮੌਜੂਦਗੀ ਅਤੇ ਦਰਸ਼ਕਾਂ ਨਾਲ ਸੰਵਾਦ ਨੇ ਪੂਰੇ ਮਾਹੌਲ ਨੂੰ ਉਤਸ਼ਾਹ ਭਰਪੂਰ ਅਤੇ ਰੋਮਾਂਚਕ ਬਣਾ ਦਿੱਤਾ। ਏ ਡੀ ਸੀ (ਵਿਕਾਸ) ਸੋਨਮ ਚੌਧਰੀ ਨੇ ਕਿਹਾ ਕਿ ਪੰਜਾਬ ਸਖੀ ਸ਼ਕਤੀ ਮੇਲੇ ਦਾ ਮਕਸਦ ਸਿਰਫ਼ ਮਹਿਲਾ ਸਵੈ-ਸਹਾਇਤਾ ਸਮੂਹਾਂ ਅਤੇ ਉੱਦਮੀ ਮਹਿਲਾਵਾਂ ਦੇ ਉਤਪਾਦਾਂ ਨੂੰ ਮੰਚ ਮੁਹੱਈਆ ਕਰਵਾਉਣਾ ਹੀ ਨਹੀਂ, ਸਗੋਂ ਪੰਜਾਬੀ ਸਭਿਆਚਾਰ ਅਤੇ ਲੋਕ ਕਲਾ ਨੂੰ ਉਭਾਰਨਾ ਵੀ ਹੈ, ਜਿਸਨੂੰ ਇਹ ਸੱਭਿਆਚਾਰਕ ਪ੍ਰੋਗਰਾਮ ਸਫਲਤਾਪੂਰਵਕ ਅੱਗੇ ਵਧਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਖੀ ਸ਼ਕਤੀ ਮੇਲਾ 10 ਫਰਵਰੀ ਤੱਕ ਜਾਰੀ ਰਹੇਗਾ, ਜਿਸ ਦੌਰਾਨ ਹਰ ਸ਼ਾਮ ਵੱਖ-ਵੱਖ ਪ੍ਰਸਿੱਧ ਕਲਾਕਾਰਾਂ ਵੱਲੋਂ ਸੱਭਿਆਚਾਰਕ ਅਤੇ ਮਨੋਰੰਜਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ ਜਦਕਿ ਦਿਨ ਵੇਲੇ ਮਹਿਲਾਵਾਂ ਅਤੇ ਛੋਟੇ ਉੱਦਮੀਆਂ ਵੱਲੋਂ ਬਣਾਏ ਉਤਪਾਦ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣਗੇ। ਇਸ ਮੌਕੇ ਸੋਨਮ ਚੌਧਰੀ (ਏ ਡੀ ਸੀ, ਪੇਂਡੂ ਵਿਕਾਸ), ਡੀ ਡੀ ਪੀ ਓ ਪਰਮਬੀਰ ਕੌਰ, ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਗਾਇਕ ਪ੍ਰਭ ਗਿੱਲ ਦਾ ਸਨਮਾਨ ਵੀ ਕੀਤਾ।

Have something to say? Post your comment

 

More in Chandigarh

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 15ਵੀਂ ਬੱਸ ਰਵਾਨਾ

ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ, ਪਬਲੀਸਿਟੀ ਵੈਨ ਰਵਾਨਾ

ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206 ਗ੍ਰਿਫ਼ਤਾਰ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੂਰਨਿਆਂ ਨੂੰ ਅੱਗੇ ਤੋਰਨ ਦੀ ਅਪੀਲ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਮਹਾਨ ਸ਼ਹੀਦ ਦੇ ਸ਼ਹੀਦੀ ਦਿਵਸ ਨੂੰ ਪੂਰੇ ਜੋਸ਼ ਤੇ ਜਜ਼ਬੇ ਨਾਲ ਮਨਾਇਆ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ