Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਨਵਜੋਤ ਕੌਰ ਸਿੱਧੂ ਪਾਰਟੀ ਤੋਂ ਨਿਸ਼ਕਾਸ਼ਿਤ, ਕਾਂਗਰਸ ਨੇ ਲਿਆ ਸਖ਼ਤ ਫੈਸਲਾ

February 06, 2026 05:20 PM
SehajTimes

ਮੋਦੀ ਸਰਕਾਰ ਦੇ ਕਾਨੂੰਨੀ ਬਦਲਾਵ ਗਰੀਬਾਂ ਤੇ ਮਜ਼ਦੂਰਾਂ ਵਿਰੋਧੀ: ਕਾਂਗਰਸ

ਅਪਰਾਧ, ਡਰੱਗ ਤੇ ਮਾਈਨਿੰਗ ਮਾਫੀਆ ਨੇ ਪੰਜਾਬ ਨੂੰ ਕੀਤਾ ਕਮਜ਼ੋਰ: ਬਗੇਲ

ਅੰਮ੍ਰਿਸਤਰ, (ਦਵਿੰਦਰ ਕੁਮਾਰ ਪੁਰੀ ) : ਪੰਜਾਬ ਕਾਂਗਰਸ ਦੇ ਪ੍ਰਭਾਰੀ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਗੇਲ ਨੇ ਸਪਸ਼ਟ ਕੀਤਾ ਹੈ ਕਿ ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਤੋਂ ਨਿਸ਼ਕਾਸ਼ਿਤ ਕਰ ਦਿੱਤਾ ਗਿਆ ਹੈ। ਅੱਜ ਉਹ ਅੰਮ੍ਰਿਤਸਰ ਵਿੱਚ ਡਾਕਟਰ ਰਾਜ ਕੁਮਾਰ ਵੇਰਕਾ ਦੇ ਨਿਵਾਸ ਸਥਾਨ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਕਈ ਅਹਿਮ ਮਸਲਿਆਂ ‘ਤੇ ਸਰਕਾਰ ਨੂੰ ਘੇਰਿਆ। ਬਗੇਲ ਨੇ ਕਿਹਾ ਕਿ ਪਾਰਟੀ ਅਨੁਸ਼ਾਸਨ ਸਭ ਤੋਂ ਉੱਪਰ ਹੈ ਅਤੇ ਜਿਹੜੇ ਨੇਤਾ ਪਾਰਟੀ ਲਾਈਨ ਤੋਂ ਹਟ ਕੇ ਕੰਮ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਲਾਜ਼ਮੀ ਹੁੰਦੀ ਹੈ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭੂਪੇਸ਼ ਬਗੇਲ ਨੇ ਮੋਦੀ ਸਰਕਾਰ ਵੱਲੋਂ ਕੀਤੇ ਗਏ ਕਾਨੂੰਨੀ ਬਦਲਾਵਾਂ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਨਵੇਂ ਕਾਨੂੰਨ ਸਮਾਜ ਦੇ ਅੰਤਿਮ ਪੱਧਰ ‘ਤੇ ਖੜੇ ਗਰੀਬਾਂ, ਮਜ਼ਦੂਰਾਂ ਅਤੇ ਕਮਜ਼ੋਰ ਵਰਗਾਂ ਦੇ ਹੱਕਾਂ ਨੂੰ ਖੋਹਣ ਵਾਲੇ ਹਨ। ਬਗੇਲ ਨੇ ਯਾਦ ਕਰਵਾਇਆ ਕਿ ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਦੇ ਸਮੇਂ ਵਿੱਚ ਮਜ਼ਦੂਰਾਂ ਅਤੇ ਗਰੀਬਾਂ ਲਈ ਕਈ ਹੱਕਾਂ ਵਾਲੇ ਕਾਨੂੰਨ ਬਣਾਏ ਗਏ ਸਨ, ਪਰ ਮੌਜੂਦਾ ਸਰਕਾਰ ਉਨ੍ਹਾਂ ਨੂੰ ਕਮਜ਼ੋਰ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਨੇਤਾ ਰਾਹੁਲ ਗਾਂਧੀ ਦੇ ਨੇਤ੍ਰਤਵ ਹੇਠ ਇਹ ਲੜਾਈ ਸੜਕਾਂ ਤੋਂ ਸੰਸਦ ਤੱਕ ਲੜੀ ਜਾਵੇਗੀ।

ਭੂਪੇਸ਼ ਬਗੇਲ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਸੂਬੇ ਵਿੱਚ ਅਪਰਾਧੀਆਂ ਦੇ ਮਨਾਂ ਵਿਚੋਂ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਕਤਲ, ਲੁੱਟਾਂ-ਖੋਹਾਂ, ਡਕੈਤੀਆਂ ਅਤੇ ਬਲਾਤਕਾਰ ਵਰਗੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਕਾਰਕੁਨ ਦੀ ਹੱਤਿਆ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਰਹੀ।

ਉਨ੍ਹਾਂ ਅੱਗੇ ਕਿਹਾ ਕਿ ਡਰੱਗ ਮਾਫੀਆ ਅਤੇ ਮਾਈਨਿੰਗ ਮਾਫੀਆ ਦੇ ਮਜ਼ਬੂਤ ਨੈੱਟਵਰਕ ਪੰਜਾਬ ਨੂੰ ਅੰਦਰੋਂ ਖੋਖਲਾ ਕਰ ਰਹੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਭੂਪੇਸ਼ ਬਗੇਲ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਮਜ਼ਬੂਤੀ ਨਾਲ ਖੜੀ ਹੈ ਅਤੇ ਅਪਰਾਧ, ਨਸ਼ਿਆਂ ਤੇ ਮਾਫੀਆ ਰਾਜ ਖ਼ਿਲਾਫ਼ ਆਪਣੀ ਲੜਾਈ ਹੋਰ ਤੇਜ਼

Have something to say? Post your comment

 

More in Majha

ਪੰਜਾਬ ਸਰਕਾਰ ਨੇ ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ 127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ ਕੀਤੇ : ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ

ਵਰਲਡ ਟੀ.ਬੀ. ਦਿਵਸ ਮੌਕੇ 100 ਦਿਨਾਂ ਟੀ.ਬੀ. ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ

ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ : ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70, ਝਬਾਲ ਰੋਡ ਵਿਖੇ ਸੜਕਾਂ ਦੇ ਪ੍ਰੀਮਿਕਸ ਕੰਮ ਦੀ ਸ਼ੁਰੂਆਤ

ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ : ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70, ਝਬਾਲ ਰੋਡ ਵਿਖੇ ਸੜਕਾਂ ਦੇ ਪ੍ਰੀਮਿਕਸ ਕੰਮ ਦੀ ਸ਼ੁਰੂਆਤ

ਅੰਮ੍ਰਿਤਸਰ: ਕੜੀ ਸੁਰੱਖਿਆ ਹੇਠ ਗਗਨਦੀਪ ਸਿੰਘ ਰੰਧਾਵਾ ਦਾ ਪੋਸਟਮਾਰਟਮ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਬਾਡੀਬਿਲਡਰ ਵਰਿੰਦਰ ਘੁੰਮਣ ਮੌਤ ਮਾਮਲੇ ‘ਚ ਵੱਡਾ ਖੁਲਾਸਾ

ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ