Saturday, March 28, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪੁਲਿਸ ਨੇ ਸੁਨਾਮ ਨੇੜੇ ਬਠਿੰਡਾ ਧਰਨੇ ਲਈ ਜਾਂਦੇ ਕਿਸਾਨਾਂ ਨੂੰ ਜ਼ਬਰੀ ਰੋਕਿਆ 

February 06, 2026 06:07 PM
ਦਰਸ਼ਨ ਸਿੰਘ ਚੌਹਾਨ
ਕਿਸਾਨਾਂ ਦੀ ਪੁਲਿਸ ਨਾਲ ਹੋਈ ਤਿੱਖੀ ਬਹਿਸ 
ਦਰਬਾਰਾ ਛਾਜਲਾ ਤੇ ਹੋਰ ਪੁਲਿਸ ਨੂੰ ਝਕਾਨੀ ਦੇਕੇ ਹੋਏ ਰੂਪੋਸ 
 
ਸੁਨਾਮ : ਚਾਉਕੇ ਆਦਰਸ਼ ਸਕੂਲ ਸੰਘਰਸ਼ ਨਾਲ ਜੁੜੇ ਕਿਸਾਨ ਆਗੂਆਂ ਸਗਨਦੀਪ ਸਿੰਘ ਅਤੇ ਬਲਦੇਵ ਸਿੰਘ ਦੀ ਰਿਹਾਈ ਨੂੰ ਲੈ ਕੇ ਬਠਿੰਡਾ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਸ਼ਮੂਲੀਅਤ ਕਰਨ ਜਾ ਰਹੇ ਸੈਂਕੜੇ ਕਿਸਾਨਾਂ ਨੂੰ ਸੁਨਾਮ ਮਾਨਸਾ ਸੜਕ ਤੇ ਨਾਕੇ ਦੌਰਾਨ ਪੁਲਿਸ ਨੇ ਰੋਕ ਲਿਆ। ਇਸ ਮੌਕੇ ਪੁਲੀਸ ਅਤੇ ਕਿਸਾਨਾਂ ਦਰਮਿਆਨ ਤਿੱਖੀ ਬਹਿਸ ਵੀ ਹੋਈ। ਪੁਲਿਸ ਨੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ , ਬਹਾਦਰ ਸਿੰਘ ਭੁਟਾਲ ਸਮੇਤ ਹੋਰਨਾਂ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ, ਜਦਕਿ ਬੀਕੇਯੂ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਅਤੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੇ ਪੁਲਿਸ ਨੂੰ ਝਕਾਨੀ ਦੇਕੇ ਰੂਪੋਸ਼ ਹੋਣ ਦੀ ਜਾਣਕਾਰੀ ਮਿਲੀ ਹੈ। ਦੱਸ ਦੇਈਏ ਪਹਿਲਾਂ ਰਾਤ ਸਮੇਂ ਪੁਲਿਸ ਨੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਸੁਖਪਾਲ ਸਿੰਘ ਮਾਣਕ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਲੇਕਿਨ ਕੋਈ ਵੀ ਕੱਦਾਵਰ ਆਗੂ ਪੁਲਿਸ ਦੇ ਹੱਥ ਨਹੀਂ ਆਇਆ। ਅਜੈਬ ਸਿੰਘ ਜਖੇਪਲ ਅਤੇ ਕਰਮਜੀਤ ਸਿੰਘ ਮੰਗਵਾਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਬਠਿੰਡਾ ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਣ ਤੋਂ ਪਹਿਲਾਂ ਜਥੇਬੰਦੀ ਦੇ ਬਲਾਕ ਸੁਨਾਮ ਨਾਲ ਸਬੰਧਿਤ ਸੈਂਕੜੇ ਕਾਰਕੁੰਨ ਗੰਢੂਆਂ ਦੀ ਅਨਾਜ ਮੰਡੀ ਵਿੱਚ ਇਕੱਤਰ ਹੋਏ। ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਸੁਖਪਾਲ ਸਿੰਘ ਮਾਣਕ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਹੱਕ ਮੰਗਦੇ ਲੋਕਾਂ ਨੂੰ ਧਰਨਿਆਂ ਵਿੱਚ ਜਾਣ ਤੋਂ ਰੋਕਕੇ ਲੋਕਤੰਤਰ ਦੀ ਸੰਘੀ ਘੁੱਟ ਰਹੀ ਹੈ। ਉਨ੍ਹਾਂ ਆਖਿਆ ਕਿ ਸਰਕਾਰ ਨੇ ਨਿਹੱਥੇ ਕਿਸਾਨ ਆਗੂਆਂ ਤੇ ਇਰਾਦਾ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰਕੇ ਪਿਛਲੇ ਨੌਂ ਮਹੀਨਿਆਂ ਤੋਂ ਜੇਲ੍ਹ ਵਿੱਚ ਡੱਕਿਆ ਹੋਇਆ ਹੈ। ਕਿਸਾਨ ਆਗੂਆਂ ਦੀ ਰਿਹਾਈ ਲਈ ਬਠਿੰਡਾ ਵਿਖੇ ਅੱਜ ਤੋਂ ਪੱਕਾ ਮੋਰਚਾ ਲਗਾਉਣਾ ਸੀ ਲੇਕਿਨ ਪੁਲਿਸ ਪ੍ਰਸ਼ਾਸਨ ਨੇ ਡਾਂਗ ਦੇ ਜ਼ੋਰ ਤੇ ਕਿਸਾਨਾਂ ਨੂੰ ਨਹੀਂ ਜਾਣ ਦਿੱਤਾ, ਸਰਕਾਰ ਨੂੰ ਜ਼ਬਰ ਦਾ ਖਮਿਆਜ਼ਾ ਭੁਗਤਣਾ ਪਵੇਗਾ।

Have something to say? Post your comment

 

More in Malwa

ਸਮਾਣਾ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ, ਪੁਲਿਸ ਵੱਲੋਂ ਮੁਕਦਮਾ ਦਰਜ

ਸਪੀਕਰ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ 54 ਲੱਖ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦੇ ਕੰਮ ਦਾ ਨਿਰੀਖਣ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਅਗਾਮੀ ਵਿਧਾਨ ਸਭਾ ’ਚੋਣਾ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਬਣਾਵੇਗੀ ਸਰਕਾਰ : ਬੱਬੂ

ਡੀਏਵੀ ਯੂਨੀਵਰਸਿਟੀ ਵੱਲੋਂ ਤਾਂਇਕਵਾਂਡੌ ਕੋਚ ਸਤਵਿੰਦਰ ਸਿੰਘ ਦਾ ਸਨਮਾਨ

ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ

ਗਗਨਦੀਪ ਕੌਰ ਢੀਂਡਸਾ ਨੇ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੱਦਾ

ਯੁੱਧ ਨਸ਼ਿਆਂ ਵਿਰੁੱਧ’; ਫਰੀਦਕੋਟ ਪੁਲਿਸ ਨੇ 150 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਰ ਸਮੇਤ ਕੀਤੇ ਕਾਬੂ : ਡੀ.ਐਸ.ਪੀ.

ਆਪ’ ਨੇ ਚਾਰ ਸਾਲਾਂ ਵਿੱਚ ਹਰ ਗਰੰਟੀ ਨੂੰ ਪੂਰਾ ਕਰ ਕੇ ਫ਼ਰਜ਼ ਨਿਭਾਇਆ : ਮਨਜੀਤ ਸ਼ਰਮਾ