Saturday, March 28, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪੁਲਿਸ ਧੱਕੇਸ਼ਾਹੀ ਦੇ ਖਿਲਾਫ ਕਿਸਾਨਾਂ ਨੇ ਫੂਕੀ ਸਰਕਾਰ ਦੀ ਅਰਥੀ 

February 06, 2026 06:35 PM
ਦਰਸ਼ਨ ਸਿੰਘ ਚੌਹਾਨ

ਕਿਹਾ ਪੰਜਾਬੀਆਂ ਨੇ ਕਦੇ ਵੀ ਸਰਕਾਰਾਂ ਦੀ ਈਨ ਨਹੀਂ ਮੰਨੀ 

ਸੁਨਾਮ : ਕਿਸਾਨ ਆਗੂਆਂ ਦੀ ਰਿਹਾਈ ਨੂੰ ਲੈਕੇ ਬਠਿੰਡਾ ਜਾ ਰਹੇ ਕਿਸਾਨਾਂ ਉੱਪਰ ਪੁਲਿਸ ਵੱਲੋਂ ਸੂਬੇ ਅੰਦਰ ਵੱਖ ਵੱਖ ਥਾਵਾਂ ਤੇ ਕੀਤੇ ਲਾਠੀਚਾਰਜ ਦੇ ਖਿਲਾਫ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਦੇਰ ਸ਼ਾਮ ਸੂਬੇ ਦੀ ਭਗਵੰਤ ਮਾਨ ਸਰਕਾਰ ਦੀਆਂ ਅਰਥੀਆਂ ਫੂਕੀਆਂ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੇ ਕਾਰਕੁਨਾਂ ਨੇ ਪਿੰਡ ਗੰਢੂਆਂ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਰਾਮ ਸ਼ਰਨ ਸਿੰਘ ਉਗਰਾਹਾਂ ਅਤੇ ਸੁਖਪਾਲ ਸਿੰਘ ਮਾਣਕ ਦੀ ਅਗਵਾਈ ਹੇਠ ਸੂਬਾ ਸਰਕਾਰ ਦੀ ਅਰਥੀ ਫ਼ੂਕਣ ਮੌਕੇ ਬੋਲਦਿਆਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਲੋਕਤੰਤਰੀ ਕਦਰਾਂ ਕੀਮਤਾਂ ਨੂੰ ਮੁੱਢੋਂ ਵਿਸਾਰ ਚੁੱਕੀ ਹੈ। ਹੱਕਾਂ ਲਈ ਸੰਘਰਸ਼ ਕਰਨ ਵਾਲੀਆਂ ਜਥੇਬੰਦੀਆਂ ਉਪਰ ਪੁਲਿਸ ਵੱਲੋਂ ਸਰਕਾਰ ਦੀ ਸ਼ਹਿ ਤੇ ਡਾਂਗਾਂ ਵਰ੍ਹਾਈਆਂ ਜਾ ਰਹੀਆਂ ਹਨ। ਉਨ੍ਹਾਂ ਆਖਿਆ ਕਿ ਅੱਜ ਬਠਿੰਡਾ ਜਾ ਰਹੇ ਕਿਸਾਨਾਂ ਉੱਪਰ ਕੀਤੇ ਪੁਲਸੀਆ ਜ਼ਬਰ ਨੇ ਮੁਗਲਾਂ ਦੇ ਰਾਜ ਨੂੰ ਚੇਤੇ ਕਰਵਾ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ, ਪੰਜਾਬ ਦੇ ਅਣਖੀ ਲੋਕਾਂ ਨੇ ਕਿਸੇ ਵੀ ਸਰਕਾਰ ਦੇ ਜ਼ਬਰ ਮੂਹਰੇ ਈਨ ਨਹੀਂ ਮੰਨੀ। ਉਨ੍ਹਾਂ ਕਿਹਾ ਕਿ ਚਾਉਕੇ ਸਕੂਲ ਦੇ ਸੰਘਰਸ਼ ਸਮੇਂ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸਗਨਦੀਪ ਸਿੰਘ ਦੇ ਖਿਲਾਫ ਕਥਿਤ ਤੌਰ ਤੇ ਝੂਠੇ ਮੁੱਕਦਮੇ ਦਰਜ਼ ਕਰਕੇ ਪਿਛਲੇ ਨੌਂ ਮਹੀਨਿਆਂ ਤੋਂ ਜੇਲ੍ਹ ਵਿੱਚ ਡੱਕਿਆ ਹੋਇਆ ਹੈ। ਉਨ੍ਹਾਂ ਦੀ ਰਿਹਾਈ ਲਈ ਜਥੇਬੰਦੀ ਵੱਲੋਂ ਸੰਘਰਸ਼ ਜਾਰੀ ਰਹੇਗਾ।

Have something to say? Post your comment

 

More in Malwa

ਸਮਾਣਾ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ, ਪੁਲਿਸ ਵੱਲੋਂ ਮੁਕਦਮਾ ਦਰਜ

ਸਪੀਕਰ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ 54 ਲੱਖ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦੇ ਕੰਮ ਦਾ ਨਿਰੀਖਣ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਅਗਾਮੀ ਵਿਧਾਨ ਸਭਾ ’ਚੋਣਾ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਬਣਾਵੇਗੀ ਸਰਕਾਰ : ਬੱਬੂ

ਡੀਏਵੀ ਯੂਨੀਵਰਸਿਟੀ ਵੱਲੋਂ ਤਾਂਇਕਵਾਂਡੌ ਕੋਚ ਸਤਵਿੰਦਰ ਸਿੰਘ ਦਾ ਸਨਮਾਨ

ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ

ਗਗਨਦੀਪ ਕੌਰ ਢੀਂਡਸਾ ਨੇ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੱਦਾ

ਯੁੱਧ ਨਸ਼ਿਆਂ ਵਿਰੁੱਧ’; ਫਰੀਦਕੋਟ ਪੁਲਿਸ ਨੇ 150 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਰ ਸਮੇਤ ਕੀਤੇ ਕਾਬੂ : ਡੀ.ਐਸ.ਪੀ.

ਆਪ’ ਨੇ ਚਾਰ ਸਾਲਾਂ ਵਿੱਚ ਹਰ ਗਰੰਟੀ ਨੂੰ ਪੂਰਾ ਕਰ ਕੇ ਫ਼ਰਜ਼ ਨਿਭਾਇਆ : ਮਨਜੀਤ ਸ਼ਰਮਾ