Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਸੱਸ ਨੇ ਪੁੱਤਰਾਂ ਨੂੰ ਬਚਾਉਣ ਲਈ ਨੂੰਹ ਦੇ ਕਤਲ ਦਾ ਦੋਸ਼ ਆਪਣੇ ਸਿਰ ਲਿਆ

February 06, 2026 08:50 PM
SehajTimes

ਗੁਰਦਾਸਪੁਰ/ਅੰਮ੍ਰਿਤਸਰ, (ਦਵਿੰਦਰ ਕੁਮਾਰ ਪੁਰੀ) : ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਬਹਿਰਾਮਪੁਰ ਵਿੱਚ ਵਿਆਹੀ ਗੁਰਲੀਨ ਕੌਰ ਦੀ 2 ਦਸੰਬਰ 2025 ਨੂੰ ਹੋਈ ਮੌਤ ਦੇ ਮਾਮਲੇ ਵਿੱਚ ਉਸ ਸਮੇਂ ਵੱਡਾ ਮੋੜ ਆਇਆ, ਜਦੋਂ ਮ੍ਰਿਤਕਾ ਦੀ ਸੱਸ ਨੇ ਆਪਣੀ ਨੂੰਹ ਦੇ ਕਤਲ ਦਾ ਦੋਸ਼ ਆਪਣੇ ਸਿਰ ਲੈ ਲਿਆ। ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਕਬੂਲੀਅਤ ਤੋਂ ਬਾਅਦ ਸੱਸ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਮ੍ਰਿਤਕਾ ਦੇ ਪਿਤਾ ਨਵੀਨ ਸੈਣੀ ਦੇ ਬਿਆਨਾਂ ਦੇ ਆਧਾਰ ’ਤੇ ਬਹਿਰਾਮਪੁਰ ਥਾਣੇ ਵਿੱਚ ਮ੍ਰਿਤਕਾ ਦੇ ਪਤੀ ਮਨਜੀਤ ਸੈਣੀ, ਦਿਓਰ ਦਲਜੀਤ ਅਤੇ ਦਿਓਰ ਦੀ ਪਤਨੀ ਪੂਨਮ ਦੇ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਵੱਲੋਂ ਮ੍ਰਿਤਕਾ ਦੇ ਪਤੀ ਮਨਜੀਤ ਸੈਣੀ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ। ਬਾਅਦ ਵਿੱਚ ਸੱਸ ਵੱਲੋਂ ਦੋਸ਼ ਕਬੂਲ ਕਰਨ ’ਤੇ ਉਸਨੂੰ ਵੀ ਹਿਰਾਸਤ ਵਿੱਚ ਲਿਆ ਗਿਆ। ਫਿਲਹਾਲ ਮਾਂ–ਪੁੱਤਰ ਦੋਵੇਂ ਜੇਲ੍ਹ ਵਿੱਚ ਹਨ। ਹਾਲਾਂਕਿ, ਮ੍ਰਿਤਕਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਅਸਲੀ ਦੋਸ਼ੀ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਮ੍ਰਿਤਕਾ ਦੇ ਸਹੁਰੇ ਕਸਤੂਰੀ ਲਾਲ ਨੇ ਪੁਲਿਸ ਅੱਗੇ ਬਿਆਨ ਦਿੰਦਿਆਂ ਕਿਹਾ ਕਿ ਗੁਰਲੀਨ ਕੌਰ ਨੂੰ ਉਸਦਾ ਦਿਓਰ ਦਲਜੀਤ ਅਤੇ ਉਸ ਦੀ ਪਤਨੀ ਪੂਨਮ ਲਗਾਤਾਰ ਤੰਗ–ਪਰੇਸ਼ਾਨ ਕਰਦੇ ਰਹੇ ਅਤੇ ਉਸ ਨਾਲ ਮਾਰਕੁਟਾਈ ਵੀ ਕੀਤੀ ਜਾਂਦੀ ਸੀ। ਉਸਦਾ ਦਾਅਵਾ ਹੈ ਕਿ 2 ਦਸੰਬਰ ਨੂੰ ਗੁਰਲੀਨ ਕੌਰ ਦੀ ਮੌਤ ਲਈ ਉਹੀ ਦੋਵੇਂ ਜ਼ਿੰਮੇਵਾਰ ਹਨ। ਮ੍ਰਿਤਕਾ ਦੇ ਪਿਤਾ ਨਵੀਨ ਸੈਣੀ ਅਤੇ ਸਹੁਰੇ ਕਸਤੂਰੀ ਲਾਲ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਦੇ ਹੋਏ ਕਤਲ ਦੇ ਅਸਲੀ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ, ਜੋ ਅਜੇ ਵੀ ਆਜ਼ਾਦ ਘੁੰਮ ਰਹੇ ਹਨ। ਇਸ ਮੰਗ ਨੂੰ ਲੈ ਕੇ ਅੱਜ ਦੋਹਾਂ ਵੱਲੋਂ ਐਸਐਸਪੀ ਗੁਰਦਾਸਪੁਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।

ਬਾਈਟਾਂ:
• ਨਵੀਨ ਸੈਣੀ (ਮ੍ਰਿਤਕਾ ਗੁਰਲੀਨ ਕੌਰ ਦੇ ਪਿਤਾ)
• ਕਸਤੂਰੀ ਲਾਲ (ਮ੍ਰਿਤਕਾ ਗੁਰਲੀਨ ਕੌਰ ਦੇ ਸਹੁਰਾ)

Have something to say? Post your comment

 

More in Majha

’ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਨ ਲਈ ਮਾਝਾ ਭਰ ‘ਚ ਲੋਕ ਸੜਕਾਂ 'ਤੇ ਉਤਰੇ

ਮੁੱਖ ਮੰਤਰੀ ਵੱਲੋਂ ਬੇਅਦਬੀ ਦੇ ਗੁਨਾਹਗਾਰ ਅਕਾਲੀਆਂ ਦੇ ਸਮਾਜਿਕ ਬਾਈਕਾਟ ਦਾ ਸੱਦਾ

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ,

ਬਾਦਲਕਿਆਂ 'ਤੇ ਵਿਸ਼ਵਾਸ ਕਰਨਾ ਖੂਹ ਵਿੱਚ ਛਾਲ ਮਾਰਨ ਵਾਲੀ ਗੱਲ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ

ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ

ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ

ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ