Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

February 06, 2026 09:34 PM
SehajTimes

ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਕੀਤੀ ਜਾ ਰਹੀ ਹੈ ਜਾਂਚ; ਤਕਨੀਕੀ ਵਿਸ਼ਲੇਸ਼ਣ ਲਈ ਮੋਬਾਈਲ ਟਾਵਰ ਡੰਪਸ ਤੋਂ ਜੁਟਾਈ ਜਾਣਕਾਰੀ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਜਲੰਧਰ : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਮ ਆਦਮੀ ਪਾਰਟੀ (ਆਪ) ਦੇ ਕਾਰਜਕਾਰੀ ਸਤਵਿੰਦਰਪਾਲ ਸਿੰਘ ਉਰਫ਼ ਲੱਕੀ ਓਬਰਾਏ ਦੇ ਕਤਲ ਸਬੰਧੀ ਚੱਲ ਰਹੀ ਜਾਂਚ ਦਾ ਜਾਇਜ਼ਾ ਲੈਣ ਲਈ ਨੇ ਅੱਜ ਜਲੰਧਰ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਨੇ ਖੁਦ ਵਾਰਦਾਤ ਵਾਲੀ ਥਾਂ ’ਤੇ ਜਾ ਕੇ ਮੌਕੇ ਦਾ ਜਾਇਜ਼ਾ ਵੀ ਲਿਆ।

ਵਾਰਦਾਤ ਵਾਲੀ ਥਾਂ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਨੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਅਪਰਾਧ ਦੇ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਕਾਨੂੰਨ ਅਨੁਸਾਰ ਮਿਸਾਲੀ ਸਜ਼ਾ ਦਿਵਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਦੇ ਨਾਲ ਜਲੰਧਰ ਦੇ ਪੁਲਿਸ ਕਮਿਸ਼ਨਰ (ਸੀਪੀ) ਧਨਪ੍ਰੀਤ ਕੌਰ ਵੀ ਮੌਜੂਦ ਸਨ।

ਉਨ੍ਹਾਂ ਕਿਹਾ ‘‘ਮੁੱਖ ਮੰਤਰੀ ਸਾਹਿਬ ਨਿੱਜੀ ਤੌਰ ’ਤੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਘਟਨਾਕ੍ਰਮ ਬਾਰੇ ਅਪਡੇਟ ਦਿੱਤੇ ਜਾ ਰਹੇ ਹਨ’’।

ਜਾਣਕਾਰੀ ਅਨੁਸਾਰ, ਸਤਵਿੰਦਰਪਾਲ ਸਿੰਘ ਉਰਫ ਲੱਕੀ ਓਬਰਾਏ ਨੂੰ ਸ਼ੁੱਕਰਵਾਰ ਸਵੇਰੇ ਮਾਡਲ ਟਾਊਨ, ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਪਾਰਕਿੰਗ ਵਿੱਚ ਇੱਕ ਚਿੱਟੀ ਐਕਟਿਵਾ ’ਤੇ ਆਏ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ, ਜਦੋਂ ਉਹ (ਲੱਕੀ) ਮੱਥਾ ਟੇਕ ਕੇ ਵਾਪਸ ਜਾ ਰਹੇ ਸਨ। ਪੀੜਤ ਨੇ ਬਾਅਦ ਵਿੱਚ ਦਮ ਤੋੜ ਦਿੱਤਾ ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ‘‘ਅਸੀਂ ਹੁਣ ਤੱਕ ਹੋਈ ਤਫ਼ਤੀਸ਼ ਦੀ ਸਮੀਖਿਆ ਕੀਤੀ ਹੈ ਅਤੇ ਸ਼ੱਕੀਆਂ ਦੀਆ ਸਾਰੀਆਂ ਅਲਗਲੀਆਂ-ਪਿਛਲੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ।’’

ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਤਕਨੀਕੀ ਵਿਸ਼ਲੇਸ਼ਣ ਰਾਹੀਂ ਜਾਂਚ ਨੂੰ ਅੱਗੇ ਵਧਾਉਣ ਲਈ ਮੋਬਾਈਲ ਟਾਵਰ ਡੰਪਸ ਤੋਂ ਜਾਣਕਾਰੀ ਵੀ ਜੁਟਾਈ ਹੈ। ਡੀਜੀਪੀ ਨੇ ਅੱਗੇ ਕਿਹਾ, ‘‘ਅਪਰਾਧ ਦੀ ਗੁੱਥੀ ਸੁਲਝਾਉਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।’’

ਮੌਜੂਦਾ ਸਥਿਤੀ ਬਾਰੇ ਵੇਰਵੇ ਸਾਂਝੇ ਕਰਦਿਆਂ ਸੀ.ਪੀ. ਧਨਪ੍ਰੀਤ ਕੌਰ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਪਾਇਆ ਗਿਆ ਹੈ ਕਿ ਦੋਵੇਂ ਦੋਸ਼ੀ ਜਿਨ੍ਹਾਂ ਨੇ ਕਾਲੀਆਂ ਹੁੱਡੀਆਂ ਪਾਈਆਂ ਸਨ, ਆਪਣੇ ਐਕਟਿਵਾ ਸਕੂਟਰ ’ਤੇ ਮੌਕੇ ਤੋਂ ਫ਼ਰਾਰ ਹੋ ਗਏ । ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ, ਐਫਆਈਆਰ ਨੰਬਰ 25 ਮਿਤੀ 6/2/2026 ਨੂੰ ਬੀਐਨਐਸ ਦੀ ਧਾਰਾ 103(1), 3(5) ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਜਲੰਧਰ ਕਮਿਸ਼ਨਰੇਟ ਦੇ ਪੁਲਿਸ ਸਟੇਸ਼ਨ ਡਿਵੀਜ਼ਨ -6 ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ