Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

GRP ਅੰਮ੍ਰਿਤਸਰ ਦੀ ਵੱਡੀ ਕਾਮਯਾਬੀ

February 06, 2026 09:34 PM
SehajTimes

ਅੰਮ੍ਰਿਤਸਰ (ਦਵਿੰਦਰ ਕੁਮਾਰ) : ਜੀ.ਆਰ.ਪੀ ਪੁਲਿਸ ਸਟੇਸ਼ਨ ਅੰਮ੍ਰਿਤਸਰ ਨੇ ਮੁਸਤੈਦੀ, ਤਕਨੀਕੀ ਜਾਂਚ ਅਤੇ ਗੁਪਤ ਸੂਚਨਾ ਦੇ ਆਧਾਰ ’ਤੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਕੇਵਲ 48 ਘੰਟਿਆਂ ਦੇ ਅੰਦਰ ਇੱਕ ਅੰਨੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਮੁਕੱਦਮਾ ਨੰਬਰ 11 ਮਿਤੀ 03-02-2026 ਅਧੀਨ ਧਾਰਾ 103(1), 3(5) BNS ਤਹਿਤ ਦਰਜ ਕਰਕੇ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ PS GRP ASR ਖੇਤਰ ਅਧੀਨ ਇੱਕ ਅਣਪਛਾਤੇ ਵਿਅਕਤੀ ਦੇ ਕਤਲ ਦੀ ਸੂਚਨਾ ਮਿਲਣ ’ਤੇ ਤੁਰੰਤ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਮ੍ਰਿਤਕ ਦੀ ਪਛਾਣ ਲਗਭਗ 33 ਸਾਲਾ ਵਿਅਕਤੀ ਵਜੋਂ ਹੋਈ, ਜਿਸ ਦੀ ਹੱਤਿਆ ਬੜੀ ਨਿਰਦਯਤਾ ਨਾਲ ਕੀਤੀ ਗਈ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ GRP ਪੁਲਿਸ ਵੱਲੋਂ ਹਰ ਪੱਖੋਂ ਜਾਂਚ ਕਰਦਿਆਂ ਤਕਨੀਕੀ ਸਬੂਤਾਂ ਅਤੇ ਗੁਪਤ ਜਾਣਕਾਰੀ ਦੇ ਆਧਾਰ ’ਤੇ ਦੋਸ਼ੀ ਤੱਕ ਪਹੁੰਚ ਬਣਾਈ ਗਈ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਵਾਰਦਾਤ ਵਿੱਚ ਹੋਰ 2-3 ਵਿਅਕਤੀਆਂ ਦੀ ਭੂਮਿਕਾ ਹੋ ਸਕਦੀ ਹੈ, ਜਿਸ ਸਬੰਧੀ ਪੁੱਛਗਿੱਛ ਅਤੇ ਜਾਂਚ ਜਾਰੀ ਹੈ। ਦੋਸ਼ੀ ਤੋਂ ਵਾਰਦਾਤ ਸਬੰਧੀ ਅਹਿਮ ਤੱਥ ਹਾਸਲ ਕੀਤੇ ਜਾ ਰਹੇ ਹਨ। ਇਸ ਸਫ਼ਲ ਕਾਰਵਾਈ ਲਈ ਐਸ.ਐਸ.ਪੀ ਸੁਰਜੀਤ ਸਿੰਘ ਦੀ ਅਗਵਾਈ ਹੇਠ ਬਣੀ ਟੀਮ ਵਿੱਚ ਆਈ.ਟੀ. ਮਾਹਿਰ ਬਲਜਿੰਦਰ ਸਿੰਘ (ਬੀ.ਓ.ਆਈ), ਏ.ਐਸ.ਆਈ ਨਰਿੰਦਰਪਾਲ ਸਿੰਘ, ਏ.ਐਸ.ਆਈ ਸੁਖਵੀਰ ਸਿੰਘ, LR/ASI ਬਲਜਿੰਦਰ ਸਿੰਘ, ਐਸ.ਐਚ.ਓ ਪਰਮਜੀਤ ਕੁਮਾਰ, ਸੁਪਰਡੈਂਟ ਸਿੰਘ, ਮਾਨਵ ਰਾਮਪਾਲ, ਹਰਜੀਤ ਸਿੰਘ ਅਤੇ ਪਰਮਜੀਤ ਸਿੰਘ ਵੱਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਗਈ। ਜੀ.ਆਰ.ਪੀ ਪੁਲਿਸ ਅੰਮ੍ਰਿਤਸਰ ਵੱਲੋਂ ਕਿਹਾ ਗਿਆ ਕਿ ਅਪਰਾਧ ’ਤੇ ਨਕੇਲ ਕੱਸਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਾਨੂੰਨ ਵਿਵਸਥਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

Have something to say? Post your comment

 

More in Majha

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਅਜਨਾਲਾ ‘ਚ 480 ਕਿਲੋਮੀਟਰ ਲੰਮੀਆਂ 255 ਸੜਕਾਂ ਦਾ 194 ਕਰੋੜ ਰੁਪਏ ਦੀ ਲਾਗਤ ਨਾਲ ਹੋਵਟਗਾ ਨਵੀਨੀਕਰਨ – ਧਾਲੀਵਾਲ

ਅੰਮ੍ਰਿਤਸਰ ਅੱਡੇ ਦੇ ਆਲੇ-ਦੁਆਲੇ ਪੰਛੀਆਂ ਅਤੇ ਜੰਗਲੀ ਜੀਵਾਂ ਦੀ ਗਤੀਵਿਧੀ ‘ਤੇ ਕਾਬੂ ਪਾਉਣ ਲਈ ਸਖ਼ਤ ਕਦਮ ਚੁੱਕਣ ਦੀ ਲੋੜ `ਤੇ ਦਿੱਤਾ ਜ਼ੋਰ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕ ਵਿਕਾਸ ਪੁਰਸ਼ ਵਜੋਂ ਵੇਖ ਰਹੇ ਹਨ : ਵਿਧਾਇਕ ਰਮਦਾਸ

ਭਾਰੀ ਬਾਰਿਸ਼ ਤੇ ਗੜੇਮਾਰੀ ਨਾਲ ਫਸਲਾਂ ਬਰਬਾਦ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ, ਮੁੱਖ ਮੰਤਰੀ ਤੋਂ ਮੁਆਵਜ਼ੇ ਦੀ ਮੰਗ

ਬੀਕੇਯੂ ਏਕਤਾ ਉਗਰਾਹਾਂ ਵੱਲੋਂ ਵੇਰਕਾ ਤੋਂ ਮੂਧਲ ਬਾਈਪਾਸ ਤੱਕ ਖਸਤਾ ਹਾਲ ਸੜਕ ਬਣਾਉਣ ਲਈ ਮੂਧਲ ਬਾਈਪਾਸ ਤੇ ਧਰਨਾ ਪ੍ਰਦਰਸ਼ਨ ਕੀਤਾ

ਮਥੁਰਾ ਵਿਖੇ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ*

*ਸ਼੍ਰੋਮਣੀ ਕਮੇਟੀ ਦੇ ਵਿਦਿਆ ਵਿਭਾਗ ਵੱਲੋਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ*

ਅੰਮ੍ਰਿਤਸਰ ਸ਼੍ਰੋਮਣੀ ਅਖੰਡ ਪਾਠੀ ਵੈੱਲਫੇਅਰ ਸੁਸਾਇਟੀ ਦੀ ਅਹਿਮ ਮੀਟਿੰਗ: ਪਾਠੀ ਸਿੰਘਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ