Saturday, March 28, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Health

ਪਿੰਡ ਤੱਖਰ ਕਲਾਂ ਵਿਖੇ ਮਨਾਇਆ ਗਿਆ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ

February 06, 2026 10:43 PM
SehajTimes

ਸੰਦੌੜ : ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਤੇ ਸਿਵਲ ਸਰਜਨ ਮਲੇਰਕੋਟਲਾ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਡਾ.ਜੀ ਐੱਸ ਭਿੰਡਰ ਦੀ ਅਗਵਾਈ ਵਿੱਚ ਬਲਾਕ ਫਤਿਹਗੜ੍ਹ ਪੰਜਗਰਾਈਆਂ ਦੇ ਪਿੰਡ ਤੱਖਰ ਕਲਾਂ ਵਿਖੇ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ । ਡਾ. ਜੀ ਐੱਸ ਭਿੰਡਰ ਨੇ ਇਸ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਕੈਂਸਰ ਦੂਜੀ ਐਸੀ ਬਿਮਾਰੀ ਹੈ ਜਿਸ ਨਾਲ ਸਭ ਤੋਂ ਵੱਧ ਮੌਤਾਂ ਹੁੰਦੀਆਂ ਹਨ ਪਰ ਸਮੇਂ ਸਿਰ ਇਸ ਦਾ ਪਤਾ ਲੱਗ ਜਾਵੇ ਤਾਂ ਇਸਦਾ ਇਲਾਜ ਸੌਖਾ ਤੇ ਸੰਭਵ ਹੈ । ਇਸ ਲਈ ਜਾਗਰੂਕ ਹੋ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਲਈ "ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼" ਤਹਿਤ 1.50 ਲੱਖ ਰੁਪਏ ਦੇ ਇਲਾਜ ਦੀ ਸੁਵਿਧਾ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਲੋਕਾਂ ਨੂੰ ਜਾਗਰੁਕ ਕਰਦਿਆਂ ਬਲਾਕ ਐਜੂਕੇਟਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਛਾਤੀ ਵਿੱਚ ਗਿਲਟੀ, ਲਗਾਤਾਰ ਖੰਘ, ਆਵਾਜ਼ ਵਿੱਚ ਭਾਰੀਪਣ, ਮਹਾਵਾਰੀ ਦੌਰਾਨ ਖੂਨ ਦਾ ਜਿਆਦਾ ਪੈਣਾ ਜਾਂ ਮਹਾਂਵਾਰੀ ਤੋਂ ਬਿਨਾਂ ਖੂਨ ਦਾ ਪੈਣਾ, ਨਾ ਠੀਕ ਹੋਣ ਵਾਲਾ ਮੂੰਹ ਦਾ ਅਲਸਰ ਆਦਿ ਕੈਂਸਰ ਦੇ ਮੁੱਖ ਲੱਛਣ ਹਨ। ਕੈਂਸਰ ਸਿਗਰਟ, ਪਾਨ, ਤੰਬਾਕੂ ,ਖੈਣੀ ,ਗੁਟਕਾ, ਸ਼ਰਾਬ ਆਦਿ ਦੀ ਵਰਤੋਂ ਕਰਕੇ, ਜਿਆਦਾ ਕੀਟ ਨਾਸ਼ਕ ਸਪਰੇਅ ਕਰਨ ਨਾਲ, ਮੋਟਾਪਾ ਤੇ ਮਿਲਾਵਟ ਵਾਲੀਆਂ ਚੀਜ਼ਾਂ ਦੇ ਖਾਣ ਪੀਣ ਨਾਲ ਹੋ ਸਕਦਾ ਹੈ। ਇਸ ਲਈ ਜਾਗਰੂਕ ਹੋ ਕੇ, ਜੀਵਨ ਸੈਲੀ ਵਿੱਚ ਤਬਦੀਲੀ ਲਿਆ ਕੇ ਅਤੇ ਸਮੇਂ ਸਮੇਂ ਤੇ ਆਪਣੀ ਡਾਕਟਰੀ ਜਾਂਚ ਕਰਵਾ ਕੇ ਹੀ ਇਸ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਰਾਜੇਸ਼ ਰਿਖੀ, ਬਲਬੀਰ ਕੌਰ, ਪਰਮਜੀਤ ਕੌਰ, ਮੰਜੂ ਰਾਣੀ, ਵਿਪਨ ਕੁਮਾਰ , ਆਸ਼ਾ ਅਤੇ ਲੋਕ ਮੌਜੂਦ ਸਨ।

Have something to say? Post your comment

 

More in Health

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਹੋਰ ਸੌਖਾ ਬਣਾਇਆ : ਚੇਅਰਮੈਨ ਛੀਨਾ

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

ਪੰਜਾਬ ਸਰਕਾਰ 550 ਤੋਂ ਵੱਧ ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕਰੇਗੀ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ