Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਡਾਕਟਰ ਨਿੱਜਰ ਨੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਸੁਣੀਆਂ

February 07, 2026 01:01 PM
SehajTimes

ਅੰਮ੍ਰਿਤਸਰ  (ਦਵਿੰਦਰ ਕੁਮਾਰ ਪੁਰੀ ) : ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਦੱਖਣੀ ਦੇ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਇਲਾਕਾ ਭਗਤਾਂ ਵਾਲਾ ਵਿੱਚ ਡੇਅਰੀ ਫਾਰਮਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਡਾਕਟਰ ਨਿੱਜਰ ਨੇ ਡੇਅਰੀ ਫਾਰਮਰਾਂ ਨਾਲ ਬੈਠਕ ਕਰਕੇ ਉਹਨਾਂ ਦਾ ਹਾਲ-ਚਾਲ ਜਾਣਿਆ ਗਿਆ ਅਤੇ ਉਹਨਾਂ ਵੱਲੋਂ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ । ਉਹਨਾਂ ਨੂੰ ਧੀਰਜ ਨਾਲ ਸੁਣਦੇ ਹੋਏ ਇਹ ਭਰੋਸਾ ਦਿਵਾਇਆ ਗਿਆ ਕਿ ਡੇਅਰੀ ਫਾਰਮਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਸੰਬੰਧਿਤ ਵਿਭਾਗਾਂ ਨਾਲ ਗੱਲਬਾਤ ਕਰਕੇ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੇਅਰੀ ਕਾਰੋਬਾਰ ਨੂੰ ਮਜ਼ਬੂਤ ਕਰਨ ਲਈ ਭਵਿੱਖ ਵਿੱਚ ਵੀ ਲੋੜੀਂਦੇ ਕਦਮ ਚੁੱਕੇ ਜਾਣਗੇ। ਇਸ ਮੌਕੇ ਜੁਗਰਾਜ ਸਿੰਘ ਭੁੱਲਰ, ਪ੍ਰਿੰਸੀਪਲ ਜਸਕਰਨ ਸਿੰਘ, ਮਨਪ੍ਰੀਤ ਸਿੰਘ (ਓਐਸਡੀ), ਸੁੱਚਾ ਸਿੰਘ ਰੰਧਾਵਾ, ਪ੍ਰਗਟ ਸਿੰਘ ਸੰਧੂ, ਗੁਰਪ੍ਰੀਤ ਸਿੰਘ ਬਾਠ, ਬਬਲਾ ਕੰਬੋਜ, ਅਵਤਾਰ ਸਿੰਘ ਕੰਬੋਜ, ਗਗਨਦੀਪ ਸਿੰਘ ਰੰਧਾਵਾ, ਨਾਗੇਸ਼ ਚੁੱਘ, ਪ੍ਰਿਤਪਾਲ ਸਿੰਘ ਬਾਠ, ਵਿਜੈ ਅਰੋੜਾ, ਸੰਦੀਪ ਚੁੱਘ, ਲਾਲੀ ਸ਼ਾਹ, ਕਾਬਲ ਸਿੰਘ, ਜਗਤਾਰ ਸਿੰਘ ਅਤੇ ਵਿਸ਼ਾਲ ਅਰੋੜਾ ਸਮੇਤ ਹੋਰ ਸਾਥੀ ਵੀ ਮੌਜੂਦ ਰਹੇ। ਡੇਅਰੀ ਫਾਰਮਰਾਂ ਵੱਲੋਂ ਵੀ ਇਸ ਮੁਲਾਕਾਤ ਲਈ ਵਿਧਾਇਕ ਡਾਕਟਰ ਨਿੱਜਰ ਦਾ ਧੰਨਵਾਦ ਕੀਤਾ ਗਿਆ ਅਤੇ ਉਮੀਦ ਜਤਾਈ ਗਈ ਕਿ ਉਹਨਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ।

Have something to say? Post your comment

 

More in Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ