Sunday, March 29, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸਰਪੰਚ ਸਤਵੀਰ ਕੌਰ ਵਿਜੀਲੈਂਸ ਦੇ ਸ਼ਿਕੰਜੇ ‘ਚ

February 07, 2026 01:31 PM
SehajTimes
ਸੰਗਤ ਮੰਡੀ : ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਪਿੰਡ ਕਾਲਝਰਾਣੀ ਦੀ ਮੌਜੂਦਾ ਸਰਪੰਚ ਸਤਵੀਰ ਕੌਰ ਵਿਜੀਲੈਂਸ ਬਿਊਰੋ ਦੇ ਸ਼ਿਕੰਜੇ ਵਿਚ ਆ ਗਈ ਹੈ। ਵਿਜੀਲੈਂਸ ਬਿਊਰੋ ਬਠਿੰਡਾ ਨੇ ਸਤਵੀਰ ਕੌਰ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਹੇਠ ਮੁਕੱਦਮਾ ਦਰਜ ਕੀਤਾ ਹੈ। ਇਹ ਮਾਮਲਾ ਪੰਜਾਬ ਰਾਜ ਵਣ ਵਿਭਾਗ ਦੇ ਮੌਜੂਦਾ ਚੇਅਰਮੈਨ ਰਾਕੇਸ਼ ਪੁਰੀ ਦੇ ਡਰਾਈਵਰ ਰਹੇ ਜਤਿੰਦਰ ਸਿੰਘ ਸੋਹਲ ਦੀ ਸ਼ਿਕਾਇਤ 'ਤੇ ਅਧਾਰਤ ਹੈ। ਦੱਸਿਆ ਜਾ ਰਿਹਾ ਹੈ ਕਿ ਸਤਵੀਰ ਕੌਰ ਨੇ ਜਤਿੰਦਰ ਸਿੰਘ ਨੂੰ ਚੇਅਰਮੈਨ ਕੋਲ ਬਤੌਰ ਡਰਾਈਵਰ ਭਰਤੀ ਕਰਵਾਇਆ ਸੀ। ਇਲਜ਼ਾਮ ਹੈ ਕਿ ਇਸ ਦੇ ਬਦਲੇ ਉਹ ਡਰਾਈਵਰ ਦੀ ਤਨਖਾਹ ਵਿਚੋਂ ਹਰ ਮਹੀਨੇ 8500 ਰੁਪਏ ਰਿਸ਼ਵਤ ਵਜੋਂ ਲੈਂਦੀ ਸੀ। ਵਿਜੀਲੈਂਸ ਦੀ ਪੜਤਾਲ ਵਿਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਇਸ ਰਿਸ਼ਵਤ ਦੀ ਰਕਮ ਦਾ ਕੁਝ ਹਿੱਸਾ ਕਥਿਤ ਤੌਰ 'ਤੇ ਚੇਅਰਮੈਨ ਰਾਕੇਸ਼ ਪੁਰੀ ਨੂੰ ਵੀ ਦਿੱਤਾ ਜਾਂਦਾ ਸੀ। ਵਿਜੀਲੈਂਸ ਇਸ ਪਹਿਲੂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਚੇਅਰਮੈਨ ਵਿਰੁੱਧ ਵੀ ਕਾਰਵਾਈ ਹੋਣ ਦੀ ਸੰਭਾਵਨਾ ਹੈ। ਇਹ ਮਾਮਲਾ ਉਦੋਂ ਭਖਿਆ ਜਦੋਂ ਉਕਤ ਡਰਾਈਵਰ ਨੇ ਪੈਸੇ ਦੇਣ ਤੋਂ ਇਨਕਾਰ ਕਰਨ ਤੇ ਉਸਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ, ਜਿਸ ਤੋਂ ਬਾਅਦ ਉਸ ਨੇ ਪੰਜਾਬ ਸਰਕਾਰ ਅਤੇ ਵਿਜੀਲੈਂਸ ਵਿਭਾਗ ਤੱਕ ਪਹੁੰਚ ਕੀਤੀ। ਲੰਬੀ ਪੜਤਾਲ ਤੋਂ ਬਾਅਦ ਹੁਣ ਵਿਜੀਲੈਂਸ ਵਿਭਾਗ ਵੱਲੋਂ ਕਾਰਵਾਈ ਕਰਦਿਆਂ ਇਹ ਮੁਕੱਦਮਾ ਦਰਜ ਕਰ ਲਿਆ ਹੈ।

Have something to say? Post your comment

 

More in Malwa

ਮੰਤਰੀ ਅਮਨ ਅਰੋੜਾ ਦੇ ਘਰ ਮੂਹਰੇ ਗੱਜੇ ਮੈਡੀਕਲ ਪ੍ਰੈਕਟੀਸ਼ਨਰ

ਸਿਹਤ ਕਾਮਿਆਂ ਦਾ ਵਫ਼ਦ ਹੈਲਥ ਮੰਤਰੀ ਨੂੰ ਮਿਲਿਆ 

ਜੋਗਿੰਦਰ ਉਗਰਾਹਾਂ ਸਿਹਤ ਸੇਵਾਵਾਂ ਦੇ ਰਹੇ ਡਾਕਟਰਾਂ ਦੇ ਹੱਕ 'ਚ ਡਟੇ 

ਸਮਾਣਾ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ, ਪੁਲਿਸ ਵੱਲੋਂ ਮੁਕਦਮਾ ਦਰਜ

ਸਪੀਕਰ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ 54 ਲੱਖ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦੇ ਕੰਮ ਦਾ ਨਿਰੀਖਣ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਅਗਾਮੀ ਵਿਧਾਨ ਸਭਾ ’ਚੋਣਾ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਬਣਾਵੇਗੀ ਸਰਕਾਰ : ਬੱਬੂ

ਡੀਏਵੀ ਯੂਨੀਵਰਸਿਟੀ ਵੱਲੋਂ ਤਾਂਇਕਵਾਂਡੌ ਕੋਚ ਸਤਵਿੰਦਰ ਸਿੰਘ ਦਾ ਸਨਮਾਨ

ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ