Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਸੁਨਾਮ 'ਚ ਸਕੂਲ ਵਾਹਨਾਂ ਦੀ ਕੀਤੀ ਚੈਕਿੰਗ

February 07, 2026 04:11 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਪੰਜਾਬ ਸਰਕਾਰ ਵੱਲੋਂ ਜਾਰੀ ਸੇਫ ਸਕੂਲ ਵਾਹਨ ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਣਾ ਯਕੀਨੀ ਬਣਾਉਣ ਲਈ ਸੁਨਾਮ-ਚੀਮਾ ਖੇਤਰ ਦੇ ਵੱਖ-ਵੱਖ ਸਕੂਲਾਂ ਵਿੱਚ ਸਕੂਲ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ । ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ 6 ਸਕੂਲ ਵਾਹਨਾਂ ਦੇ ਚਲਾਨ ਕੱਟੇ ਗਏ।
ਇਹ ਚੈਕਿੰਗ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਕੀਤੀ ਗਈ, ਜਿਸ ਦੌਰਾਨ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਨਿਯਮਾਂ ਦੀ ਪਾਲਣਾ ਸਬੰਧੀ ਜਾਂਚ ਕੀਤੀ ਗਈ। ਦੱਸਿਆ ਗਿਆ ਹੈ ਕਿ ਜਾਂਚ ਸਮੇਂ ਕੁਝ ਵਾਹਨਾਂ ਵਿੱਚ ਅੱਗ ਬੁਝਾਉਣ ਵਾਲਾ ਜੰਤਰ ਮੌਜੂਦ ਨਾ ਹੋਣਾ, ਡਰਾਈਵਰ ਦਾ ਬਿਨਾਂ ਵਰਦੀ ਹੋਣਾ, ਬੱਸ 'ਤੇ ਸਕੂਲ ਦਾ ਨਾਮ ਸਪਸ਼ਟ ਤੌਰ 'ਤੇ ਦਰਜ ਨਾ ਹੋਣਾ, ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬਿਠਾਉਣਾ ਅਤੇ ਹੈਲਪਰ ਦੀ ਗੈਰਹਾਜ਼ਰੀ ਵਰਗੀਆਂ ਗੰਭੀਰ ਖਾਮੀਆਂ ਸਾਹਮਣੇ ਆਈਆਂ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਵੱਲੋਂ ਸਬੰਧਤ ਸਕੂਲ ਪ੍ਰਬੰਧਨਾਂ ਨੂੰ 15 ਦਿਨਾਂ ਦੇ ਅੰਦਰ ਸਾਰੀਆਂ ਕਮੀਆਂ ਦੂਰ ਕਰਕੇ ਨਿਯਮਾਂ ਦੀ ਪੂਰੀ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਟ੍ਰੈਫਿਕ ਵਿਭਾਗ ਤੋਂ ਨਿਰਭੈ ਸਿੰਘ ਅਤੇ ਦਿਲਬਾਗ ਸਿੰਘ, ਸਿੱਖਿਆ ਵਿਭਾਗ ਤੋਂ ਅਰੁਣ ਸ਼ਰਮਾ ਅਤੇ ਡੀਸੀਪੀਓ ਨਿਰਮਲ ਕੌਰ ਵੀ ਹਾਜ਼ਰ ਰਹੇ।
ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਕੂਲ ਵਾਹਨਾਂ ਨਾਲ ਸੰਬੰਧਿਤ ਨਿਯਮਾਂ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਅਚਾਨਕ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਸਕੂਲ ਜਾਣ ਵਾਲੇ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ ਮੁਹੱਈਆ ਕਰਵਾਈ ਜਾ ਸਕੇ।

Have something to say? Post your comment

 

More in Education

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695  ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ