Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Health

ਹਰੇਕ ਨਾਗਰਿਕ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ,

February 07, 2026 04:29 PM
SehajTimes
ਹਰੇਕ ਵਿਅਕਤੀ ਦਾ ਬਣੇਗਾ ਸਿਹਤ ਬੀਮਾ ਕਾਰਡ, ਕੋਈ ਵੀ ਇਲਾਜ ਤੋਂ ਵਾਂਝਾ ਨਹੀਂ ਰਹੇਗਾ : ਹਰਭਜਨ ਸਿੰਘ ਈ.ਟੀ.ਓ.
 
ਜੰਡਿਆਲਾ ਗੁਰੂ/ਅੰਮ੍ਰਿਤਸਰ, ( ਦਵਿੰਦਰ ਕੁਮਾਰ ਪੁਰੀ ) : ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਚੌਹਾਨ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਚੱਲ ਰਹੀ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਮੌਕੇ ’ਤੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਰਜਿਸਟ੍ਰੇਸ਼ਨ ਦੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਇਸ ਮੌਕੇ ਹਾਜ਼ਰ ਲੋਕਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਯੋਜਨਾ ਅਧੀਨ ਹਰ ਯੋਗ ਵਿਅਕਤੀ ਦਾ ਸਿਹਤ ਬੀਮਾ ਕਾਰਡ ਬਣਾਇਆ ਜਾਵੇਗਾ, ਜਿਸ ਰਾਹੀਂ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਿਹਤ ਨੂੰ ਸਭ ਤੋਂ ਵੱਡੀ ਤਰਜੀਹ ਦੇ ਰਹੀ ਹੈ ਅਤੇ ਲੋਕਾਂ ਨੂੰ ਘਰ ਦੇ ਨੇੜੇ ਉੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ 57 ਮੋਬਾਇਲ ਕੈਂਪ ਲਗਾਏ ਗਏ ਹਨ ਜਿੱਥੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਸਤਾਵੇਜ਼ ਲੈ ਕੇ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਸਮੇਂ ਸਿਰ ਆਪਣੀ ਰਜਿਸਟ੍ਰੇਸ਼ਨ ਕਰਵਾਉਣ।ਇਸ ਮੌਕੇ ਉਨ੍ਹਾਂ ਸਿਹਤ ਬੀਮਾ ਕਾਰਡ ਬਣਾਉਣ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਮੌਕੇ ’ਤੇ ਮੌਜੂਦ ਲੋਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਵੱਧ ਤੋਂ ਵੱਧ ਇਸ ਯੋਜਨਾ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦਾ ਕੋਈ ਵੀ ਨਾਗਰਿਕ ਇਲਾਜ ਤੋਂ ਵਾਂਝਾ ਨਾ ਰਹੇ।
 
 
 

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ