Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Health

65 ਲੱਖ ਪਰਿਵਾਰਾਂ ਨੂੰ ਮਿਲੇਗਾ ਸਿਹਤ ਸੁਰੱਖਿਆ ਕਵਚ

February 07, 2026 08:25 PM
SehajTimes

ਸਿਹਤ ਕਾਰਡ ਨੇ ਬਚਾਈ ਜਾਨ ਕਾਂਗਰਸ ਤੇ ਭਾਜਪਾ ‘ਤੇ ਵਰ੍ਹੇ ਧਾਲੀਵਾਲ

ਕਿਹਾ– ਆਉਣ ਵਾਲੀਆਂ ਚੋਣਾਂ ਵਿੱਚ ਜ਼ਮਾਨਤਾਂ ਹੋਣਗੀਆਂ ਜ਼ਬਤ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਲ ਕੋਈ ਸਮਝੌਤਾ ਨਹੀਂ

ਦੋਸ਼ੀਆਂ ‘ਤੇ ਹੋਵੇਗੀ ਸਖ਼ਤ ਕਾਰਵਾਈ: ਆਪ

ਅੰਮ੍ਰਿਤਸਰ (ਦਵਿੰਦਰ ਕੁਮਾਰ ਪੁਰੀ ) : ਆਮ ਆਦਮੀ ਪਾਰਟੀ ਦੇ ਸਪੋਕਸਪਰਸਨ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮ੍ਰਿਤਸਰ ਵਿੱਚ ਇਕ ਪੱਤਰਕਾਰ ਵਾਰਤਾ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਸਿਹਤ ਬੀਮਾ ਕਾਰਡ ਯੋਜਨਾ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ‘ਤੇ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਾਰਡ ਦਿੱਤਾ ਜਾ ਰਿਹਾ ਹੈ। ਇਹ ਯੋਜਨਾ ਹੁਣ ਪੂਰੇ ਸੂਬੇ ਵਿੱਚ ਲਾਗੂ ਹੋ ਚੁੱਕੀ ਹੈ ਅਤੇ ਸੂਚੀਬੱਧ ਹਸਪਤਾਲਾਂ ਵਿੱਚ ਕੰਮ ਕਰਨਾ ਸ਼ੁਰੂ ਕਰ ਚੁੱਕੀ ਹੈ। ਧਾਲੀਵਾਲ ਨੇ ਯੋਜਨਾ ਦੀ ਕਾਮਯਾਬੀ ਦੀ ਮਿਸਾਲ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਨਾਲ ਬੈਠੇ ਸੁਲਖਣ ਸਿੰਘ, ਜੋ ਕਿ ਇੱਕ ਗਰੀਬ ਮਜ਼ਦੂਰ ਹਨ, ਨੇ ਇਸੀ ਸਿਹਤ ਕਾਰਡ ਦੇ ਜ਼ਰੀਏ ਦਿਲ ਦੀ ਗੰਭੀਰ ਬੀਮਾਰੀ ਦਾ ਇਲਾਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਦਿਲ ਦੀ ਸਮੱਸਿਆ ਆਉਣ ‘ਤੇ ਪਹਿਲਾਂ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਵਿਖਾਇਆ ਗਿਆ, ਜਿੱਥੋਂ ਬਾਅਦ ਵਿੱਚ ਅੰਮ੍ਰਿਤਸਰ ਦੇ ਰੰਧਾਵਾ ਹਸਪਤਾਲ ਰੈਫਰ ਕੀਤਾ ਗਿਆ। ਇਲਾਜ ‘ਤੇ ਢਾਈ ਤੋਂ ਤਿੰਨ ਲੱਖ ਰੁਪਏ ਤੱਕ ਦਾ ਖਰਚਾ ਆਉਣਾ ਸੀ, ਜੋ ਕਿ ਉਨ੍ਹਾਂ ਲਈ ਸੰਭਵ ਨਹੀਂ ਸੀ। ਪਰ ਸਿਹਤ ਕਾਰਡ ਬਾਰੇ ਜਾਣਕਾਰੀ ਮਿਲਣ ‘ਤੇ ਪਰਿਵਾਰ ਨੇ ਵੀਰਵਾਰ ਨੂੰ ਕਾਰਡ ਬਣਵਾਇਆ ਅਤੇ ਸ਼ੁੱਕਰਵਾਰ ਨੂੰ ਹੀ ਕਾਰਡ ਰਾਹੀਂ ਇਲਾਜ ਸ਼ੁਰੂ ਹੋ ਗਿਆ। ਦਿਲ ਵਿੱਚ ਸਟੈਂਟ ਪਾਏ ਗਏ ਅਤੇ ਪੂਰਾ ਇਲਾਜ ਬਿਲਕੁਲ ਮੁਫ਼ਤ ਹੋਇਆ। ਧਾਲੀਵਾਲ ਨੇ ਦੱਸਿਆ ਕਿ ਸੁਲਖਣ ਸਿੰਘ ਦੀ ਧੀ ਨੇ ਕਿਹਾ ਕਿ ਜੇ ਇਹ ਕਾਰਡ ਨਾ ਹੁੰਦਾ ਤਾਂ ਸ਼ਾਇਦ ਅੱਜ ਉਨ੍ਹਾਂ ਦੇ ਪਿਤਾ ਜਿੰਦਾ ਨਾ ਹੁੰਦੇ। ਉਨ੍ਹਾਂ ਸਪਸ਼ਟ ਕੀਤਾ ਕਿ ਇਸ ਕਾਰਡ ਵਿੱਚ ਪਰਿਵਾਰ ਦੇ ਮੁਖੀ ਦਾ ਨਾਮ ਮੁੱਖ ਤੌਰ ‘ਤੇ ਹੋਵੇਗਾ ਅਤੇ ਬਾਕੀ ਮੈਂਬਰਾਂ ਦੇ ਨਾਮ ਵੀ ਸ਼ਾਮਲ ਕੀਤੇ ਜਾਣਗੇ। ਪੰਜਾਬ ਦੇ ਸਾਰੇ ਲੋਕ ਬਿਨਾਂ ਕਿਸੇ ਜਾਤ-ਪਾਤ ਦੇ ਭੇਦਭਾਵ ਤੋਂ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਿੱਖਿਆ ਅਤੇ ਸਿਹਤ ਨੂੰ ਪਹਿਲ ਦੇ ਰਹੀ ਹੈ। ਪੂਰੇ ਪੰਜਾਬ ਵਿੱਚ ਲਗਭਗ 75 ਫ਼ੀਸਦੀ ਹਸਪਤਾਲਾਂ ਨਾਲ ਟਾਈ-ਅਪ ਹੋ ਚੁੱਕਾ ਹੈ। ਜੇਕਰ ਕੋਈ ਸੂਚੀਬੱਧ ਹਸਪਤਾਲ ਇਲਾਜ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਰਾਜਨੀਤਕ ਮਸਲਿਆਂ ‘ਤੇ ਬੋਲਦਿਆਂ ਧਾਲੀਵਾਲ ਨੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਟਿੱਪਣੀ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਮਾਨਸਿਕ ਤੌਰ ‘ਤੇ ਪਰੇਸ਼ਾਨ ਹੋ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਨੇਤਾਵਾਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ। ਉੱਥੇ ਹੀ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਦੀ ਹੱਤਿਆ ਦੇ ਮਾਮਲੇ ‘ਚ ਉਨ੍ਹਾਂ ਕਿਹਾ ਕਿ ਡੀਜੀਪੀ ਖੁਦ ਪੀੜਤ ਪਰਿਵਾਰ ਦੇ ਘਰ ਪਹੁੰਚੇ ਹਨ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੰਜਾਬ ਵਿੱਚ ਕਾਨੂੰਨ ਵਿਵਸਥਾ ਖਰਾਬ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਬਾਈਟ — ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਇਸ ਮੌਕੇ ਪਰਿਵਾਰ ਨੇ ਸਰਕਾਰ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਅਸੀਂ ਸਰਕਾਰ ਦਾ ਧੰਨਵਾਦ ਕਰਦੇ ਹਾਂ ਜੇਕਰ ਇਹ ਕਾਰਡ ਨਾ ਹੁੰਦਾ ਤੇ ਅੱਜ ਸਾਡੇ ਪਰਿਵਾਰ ਦੇ ਮੈਂਬਰ ਦਾ ਇਲਾਜ ਨਾ ਹੁੰਦਾ । ਉਹਨਾਂ ਕਿਹਾ ਕਿ ਉਹ ਡਿਪਰੈਸ਼ਨ ਵਿੱਚ ਚਲੇ ਜਾਂਦੇ ਇੰਨੇ ਪੈਸੇ ਢਾਈ ਤੋਂ ਤਿਨ ਲੱਖ ਰੁਪਆ ਕਿੱਥੋਂ ਲੈ ਕੇ ਆਣਾ ਸੀ ਪਰ ਹੁਣ ਸਰਕਾਰ ਦੇ ਇਹ ਸਿਹਤ ਬੀਮਾ ਕਾਰਡ ਨੇ ਸਾਡੇ ਪਰਿਵਾਰ ਦੇ ਜੀ ਦੀ ਜਾਨ ਬਚਾ ਲਈ ਹੈ ਬਿਮਾਰ ਸੁਲੱਖਣ ਸਿੰਘ ਦੀ ਬੇਟੀ ਨੇ ਦੱਸਿਆ ਕਿ ਉਹਨਾਂ ਵੱਲੋਂ ਵੀਰਵਾਰ ਨੂੰ ਇਹ ਕਾਰਡ ਬਣਾਇਆ ਗਿਆ ਤੇ ਕੱਲ ਸ਼ੁਕਰਵਾਰ ਨੂੰ ਇਸ ਦਾ ਇਲਾਜ ਇੱਕ ਨਿਜੀ ਹਸਪਤਾਲ ਵਿੱਚ ਕਰਵਾਇਆ ਗਿਆ ਜਿੱਥੇ ਉਹਨਾਂ ਦਾ ਇੱਕ ਪੈਸਾ ਵੀ ਨਹੀਂ ਲੱਗਾ ਅਸੀਂ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਬਾਈਟ:--- ਸੁਲੱਖਣ ਸਿੰਘ ਦੀ ਬੇਟੀ

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ