Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਲੱਕੀ ਓਬਰਾਏ ਕਤਲ ਕੇਸ ‘ਚ ਸ਼ਾਮਲ ਮੁੱਖ ਦੋਸ਼ੀ ਸੰਖੇਪ ਮੁਕਾਬਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

February 07, 2026 09:34 PM
SehajTimes

ਬਾਕੀ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ: ਐਸਐਸਪੀ ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ

ਅੰਮ੍ਰਿਤਸਰ, (ਜਗਤਾਰ ਸਿੰਘ ਮਾਹਲਾ) :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਮ੍ਰਿਤਸਰ ਦੇ ਖਾਸਾ ਖੇਤਰ ਵਿੱਚ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਲੱਕੀ ਓਬਰਾਏ ਕਤਲ ਕਾਂਡ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਬੇਰੇਟਾ .30 ਬੋਰ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮ, ਜਿਸਦੀ ਪਛਾਣ ਜਲੰਧਰ ਦੇ ਮਿੱਠਾਪੁਰ ਦੇ ਰਹਿਣ ਵਾਲੇ ਸ਼ਮਿੰਦਰ ਸਿੰਘ ਵਜੋਂ ਹੋਈ ਹੈ, ਅਪਰਾਧ ਨੂੰ ਅੰਜ਼ਾਮ ਦੇਣ ਸਮੇਂ ਐਕਟਿਵਾ ਸਕੂਟਰ ਚਲਾ ਰਿਹਾ ਸੀ। ਦੱਸਣਯੋਗ ਹੈ ਕਿ ਸ਼ਮਿੰਦਰ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ।

ਜਾਣਕਾਰੀ ਮੁਤਾਬਕ ਸਤਵਿੰਦਰਪਾਲ ਸਿੰਘ ਉਰਫ ਲੱਕੀ ਓਬਰਾਏ ਨੂੰ ਸ਼ੁੱਕਰਵਾਰ ਦੀ ਸਵੇਰ ਮਾਡਲ ਟਾਊਨ, ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਦੀ ਪਾਰਕਿੰਗ ਵਿੱਚ ਇੱਕ ਚਿੱਟੀ ਐਕਟਿਵਾ 'ਤੇ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਸ ਵੇਲੇ ਗੋਲੀ ਮਾਰ ਦਿੱਤੀ ਸੀ, ਜਦੋਂ ਉਹ ਮੱਥਾ ਟੇਕਣ ਤੋਂ ਬਾਅਦ ਵਾਪਸ ਜਾ ਰਹੇ ਸਨ।

ਡੀਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਘਟਨਾ ਤੋਂ ਤੁਰੰਤ ਬਾਅਦ ਅਪਰਾਧ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਅਤੇ ਉਨ੍ਹਾਂ ਦੇ ਥਹੁ-ਟਿਕਾਣੇ ਦਾ ਪਤਾ ਲਗਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਸਨ।

ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਚੱਲਿਆ ਕਿ ਸ਼ਮਿੰਦਰ ਸਿੰਘ ਨੇ ਕਤਲ ਕਰਨ ਤੋਂ ਬਾਅਦ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਅੰਮ੍ਰਿਤਸਰ ਦੇ ਖਾਸਾ ਖੇਤਰ ਵਿੱਚ ਪਨਾਹ ਲਈ ਹੋਈ ਹੈ। ਉਨ੍ਹਾਂ ਕਿਹਾ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਲ ਲੱਗਦੇ ਇਲਾਕਿਆਂ ਵਿੱਚ ਨਾਕੇ ਲਗਾਏ ਅਤੇ ਜਾਂਚ ਤੇਜ਼ ਕਰ ਦਿੱਤੀ।

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਇਸ ਆਪਰੇਸ਼ਨ ਦੌਰਾਨ ਜਦੋਂ ਪੁਲਿਸ ਨੇ ਦੋਸ਼ੀ ਨੂੰ ਮੋਟਰਸਾਈਕਲ 'ਤੇ ਆਉਂਦੇ ਦੇਖਿਆ ਤਾਂ ਪੁਲਿਸ ਪਾਰਟੀ ਨੇ ਉਸਨੂੰ ਤੁਰੰਤ ਰੁਕਣ ਦਾ ਇਸ਼ਾਰਾ ਕੀਤਾ, ਜਿਸ ਦੇ ਚਲਦਿਆਂ ਦੋਸ਼ੀ ਘਬਰਾ ਗਿਆ ਅਤੇ ਆਪਣਾ ਮੋਟਰਸਾਈਕਲ ਪਿੱਛੇ ਮੋੜਨ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਹ ਕੰਟਰੋਲ ਗੁਆ ਬੈਠਾ ਅਤੇ ਹੇਠਾਂ ਡਿੱਗ ਪਿਆ।

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਵਿੱਚ ਮੁਲਜ਼ਮ ਨੇ ਪੁਲਿਸ ਪਾਰਟੀ ’ਤੇ ਸ਼ਰ੍ਹੇਆਮ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਚਲਦਿਆਂ ਸਵੈ-ਰੱਖਿਆ ਵਿੱਚ ਪੁਲਿਸ ਵੱਲੋਂ ਜਵਾਬੀ ਗੋਲੀਬਾਰੀ ਕੀਤੀ ਗਈ, ਜਿਸ ਦੌਰਾਨ ਮੁਲਜ਼ਮ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰਕੇ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ।

ਐਸਐਸਪੀ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਲੱਕੀ ਓਬਰਾਏ ਕਤਲ ਕੇਸ ਵਿੱਚ ਇੱਕ ਹੋਰ ਵਿਅਕਤੀ ਦੀ ਸ਼ਮੂਲੀਅਤ ਬਾਰੇ ਵੀ ਮਹੱਤਵਪੂਰਨ ਖੁਲਾਸੇ ਕੀਤੇ ਹਨ। ਇਨ੍ਹਾਂ ਖੁਲਾਸਿਆਂ ਦੇ ਆਧਾਰ ’ਤੇ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਹੋਰ ਛਾਪੇਮਾਰੀਆਂ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਸਬੰਧੀ ਪੁਲਿਸ ਥਾਣਾ ਜਲੰਧਰ ਕਮਿਸ਼ਨਰੇਟ ਡਿਵੀਜ਼ਨ 6 ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 103(1), 3(5) ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫ.ਆਈ.ਆਰ. ਨੰ. 25 ਮਿਤੀ 6/2/2026 ਪਹਿਲਾਂ ਹੀ ਦਰਜ ਹੈ।

Have something to say? Post your comment

 

More in Majha

ਖਰਾਬ ਮੌਸਮ ਤੋਂ ਬਾਅਦ ਮੰਡੀਆਂ 'ਚ ਕਣਕ ਦੀ ਖਰੀਦ ਨੇ ਫੜੀ ਰਫ਼ਤਾਰ, ਕਿਸਾਨਾਂ ਦੇ ਚਿਹਰੇ ਖਿੜੇ

ਚੀਫ਼ ਖ਼ਾਲਸਾ ਦੀਵਾਨ ਸਕੂਲ ਦੇ ਵਿਦਿਆਰਥੀ ਦਿਵਜੋਤ ਸਿੰਘ ਨੇ ਰਾਸ਼ਟਰੀ ਮੰਚ ਤੇ ਝੰਡੇ ਗੱਡੇ

ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਭਾਜਪਾ ਕਰ ਰਹੀ ਹੈ ਦੇਸ਼ ਦੀਆਂ ਔਰਤਾਂ ਨਾਲ ਧੋਖਾ: ਡਾ. ਰਾਜਕੁਮਾਰ ਵੇਰਕਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਅਜਨਾਲਾ ਦੇ ਵਾਰਡ ਨੰਬਰ 7 ਵਿੱਚ ਭਿਆਨਕ ਅੱਗ 50 ਲੱਖ ਤੋਂ ਵੱਧ ਦਾ ਨੁਕਸਾਨ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਕੈਬਨਿਟ ਮੰਤਰੀ ਈ:ਟੀ:ਓ ਨੇ ਮਹਿਤਾ ਮੰਡੀ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜਾ

ਨਗਰ ਨਿਗਮ ਵਲੋਂ 20-21-22 ਅਪ੍ਰੈਲ 2026 ਨੂੰ ਸਵੱਛਤਾ ਰੈਲੀ ਦਾ ਕੀਤਾ ਜਾ ਰਿਹਾ ਹੈ ਆਯੋਜਨ ਮੇਅਰ ਅਤੇ ਕਮਿਸ਼ਨਰ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ

ਅੰਮ੍ਰਿਤਸਰ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਨੂੰ ਮਿਲਿਆ ਡਿਜ਼ਿਟਲ ਬੂਸਟ, ਏਆਈ ਡਿਵਾਈਸ ਨਾਲ ਨਿਗਰਾਨੀ ਹੋਵੇਗੀ ਹੋਰ ਤੇਜ਼