Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ’ਤੇ ਵਾਰ ਦਾ 19ਵਾਂ ਦਿਨ: ਪੰਜਾਬ ਪੁਲਿਸ ਨੇ 584 ਥਾਵਾਂ ’ਤੇ ਕੀਤੀ ਛਾਪੇਮਾਰੀ; 180 ਕਾਬੂ

February 07, 2026 09:35 PM
SehajTimes

ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

ਯੁੱਧ ਨਸ਼ਿਆਂ ਵਿਰੁਧ ਦੇ 343ਵੇਂ ਦਿਨ 95 ਨਸ਼ਾ ਤਸਕਰ 12.3 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਨੂੰ 19ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 584 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 19ਵੇਂ ਦਿਨ ਪੁਲਿਸ ਟੀਮਾਂ ਨੇ 180 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੀਤੀਆਂ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 5,290 ਹੋ ਗਈ ਹੈ।

ਇਸ ਤੋਂ ਇਲਾਵਾ 112 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 266 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਦੇ 343ਵੇਂ ਦਿਨ ਅੱਜ 95 ਨਸ਼ੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12.3 ਕਿਲੋ ਹੈਰੋਇਨ, 160 ਕਿਲੋਗ੍ਰਾਮ ਭੁੱਕੀ, 321 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 343 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ੇ ਤਸਕਰਾਂ ਦੀ ਗਿਣਤੀ 48,096 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ।

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ