Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਜ 'ਚ ਬਰਾਬਰਤਾ ਬਣਾਉਣ ਦੀ ਅਪੀਲ

February 07, 2026 09:38 PM
SehajTimes

ਨਵਾਂ ਗਾਉਂ (ਐਸ.ਏ.ਐਸ. ਨਗਰ) : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਨਤਾ ਅਤੇ ਸਭ ਲਈ ਬਰਾਬਰ ਮੌਕਿਆਂ ਵਾਲਾ ਸਮਾਜ ਸਿਰਜਣ ਦੀ ਅਪੀਲ ਕੀਤੀ। ਉਹ ਚੰਡੀਗੜ੍ਹ ਨੇੜਲੇ ਕਾਂਸਲ ਪਿੰਡ ਵਿੱਚ ਸਥਾਨਕ ਸੰਗਤ ਵੱਲੋਂ ਮਨਾਏ ਗਏ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀ ਗੁਰਬਾਣੀ ਰਾਹੀਂ ਸਮਾਨਤਾ ਦਾ ਸੰਦੇਸ਼ ਦਿੱਤਾ ਅਤੇ ਇਹੀ ਸਿਧਾਂਤ ਭਾਰਤ ਦੇ ਸੰਵਿਧਾਨ ਦੇ ਆਰਟੀਕਲ 13 ਤੋਂ 17, 19, 25 ਅਤੇ 26 ਵਿੱਚ ਦਰਜ ਹਨ, ਜੋ ਧਰਮ ਦੀ ਆਜ਼ਾਦੀ, ਸਮਾਨਤਾ ਦਾ ਅਧਿਕਾਰ, ਜਾਤ-ਪਾਤ ਅਤੇ ਧਰਮ ਦੇ ਆਧਾਰ ‘ਤੇ ਭੇਦਭਾਵ ‘ਤੇ ਰੋਕ, ਰੁਜ਼ਗਾਰ ਵਿੱਚ ਬਰਾਬਰੀ ਅਤੇ ਕਾਨੂੰਨੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਐਸ.ਸੀ. ਕਮਿਸ਼ਨ ਵੀ ਇਨ੍ਹਾਂ ਹੀ ਮੂਲ ਸਿਧਾਂਤਾਂ ‘ਤੇ ਕੰਮ ਕਰਦਿਆਂ ਕਮਜ਼ੋਰ ਵਰਗਾਂ ਨੂੰ ਨਿਆਂ ਦਿਵਾਉਣ ਲਈ ਵਚਨਬੱਧ ਹੈ, ਖ਼ਾਸ ਕਰਕੇ ਉਹਨਾਂ ਮਾਮਲਿਆਂ ਵਿੱਚ ਜਿੱਥੇ ਹੇਠਲੇ ਪੱਧਰ ‘ਤੇ ਨਿਆਂ ਨਹੀਂ ਮਿਲਦਾ।
ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਮਹਾਨ ਧਾਰਮਿਕ ਸ਼ਖ਼ਸੀਅਤਾਂ ਦੀਆਂ ਬਾਣੀਆਂ ਦਰਜ ਹਨ, ਜੋ ਮਨੁੱਖਤਾ ਅਤੇ ਸਮਾਨਤਾ ਦਾ ਵਿਸ਼ਵ-ਪੱਧਰੀ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਅਮਲ ਕਰਦੇ ਹੋਏ ਭੇਦਭਾਵ ਰਹਿਤ ਸਮਾਜ ਦੀ ਸਿਰਜਣਾ ਕੀਤੀ ਜਾਵੇ।

ਸਥਾਨਕ ਮਸਲੇ ‘ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਸਲ ਪਿੰਡ ਵਿੱਚ ਇਸ ਸਮੇਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਅਤੇ ਸੰਵਿਧਾਨ ਦੇ ਰਚਨਹਾਰ ਡਾ. ਬੀ.ਆਰ. ਅੰਬੇਡਕਰ ਦੀ ਯਾਦ ਵਿੱਚ ਕੋਈ ਵੱਖਰੀ ਥਾਂ ਜਾਂ ਭਵਨ ਮੌਜੂਦ ਨਹੀਂ ਹੈ। ਉਨ੍ਹਾਂ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਧਾਰਮਿਕ ਅਤੇ ਸਮਾਜਿਕ ਇਕੱਠਾਂ ਲਈ ਉਚਿਤ ਥਾਂ ਅਲਾਟ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਇਸ ਸਬੰਧੀ ਪ੍ਰਸਤਾਵ ਪਾਸ ਕੀਤਾ ਜਾ ਚੁੱਕਾ ਹੈ ਅਤੇ ਮਾਮਲਾ ਸਥਾਨਕ ਸਰਕਾਰ ਵਿਭਾਗ ਕੋਲ ਵਿਚਾਰਧੀਨ ਹੈ, ਜਿਸਦੀ ਉਹ ਨਿਯਮਿਤ ਤੌਰ ‘ਤੇ ਪੈਰਵੀ ਕਰ ਰਹੇ ਹਨ।

ਉਨ੍ਹਾਂ ਨੇ ਉਚਿਤ ਥਾਂ ਨਾ ਹੋਣ ਦੇ ਬਾਵਜੂਦ ਪ੍ਰਕਾਸ਼ ਪੁਰਬ ਦੇ ਸਮਾਗਮ ਦੇ ਆਯੋਜਨ ਲਈ ਸੰਗਤ ਨੂੰ ਵਧਾਈ ਵੀ ਦਿੱਤੀ।
ਇਸ ਮੌਕੇ ਐਸ.ਡੀ.ਐਮ. ਖਰੜ ਦਿਵਿਆ ਪੀ., ਨਵਾਂ ਗਾਉਂ ਦੇ ਪ੍ਰਧਾਨ ਅਤੇ ਕੌਂਸਲਰ, ਸਮਾਗਮ ਕਮੇਟੀ ਦੇ ਮੈਂਬਰ ਭਾਗ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

Have something to say? Post your comment

 

More in Chandigarh

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ