Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ*

February 07, 2026 11:11 PM
SehajTimes

ਹੋਰ ਜਾਂਚ ਜਾਰੀ ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ: ਐਸ.ਐਸ.ਪੀ. ਗੁਰਦਾਸਪੁਰ ਆਦਿੱਤਿਆ

ਚੰਡੀਗੜ੍ਹ/ਗੁਰਦਾਸਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੁਰਦਾਸਪੁਰ ਪੁਲਿਸ ਨੇ ਦੋ ਸੰਗਠਿਤ ਨਸ਼ਾ ਨੈੱਟਵਰਕਾਂ ਦੇ 2 ਕਾਰਕੰੁਨਾਂ ਨੂੰ 11 ਕਿਲੋ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ, ਇਨ੍ਹਾਂ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਉੱਤਰ ਪ੍ਰਦੇਸ਼ ਵਿੱਚ ਮੁਜ਼ੱਫ਼ਰਨਗਰ ਦੇ ਕਾਸਿਮਪੁਰ ਦੇ ਰਹਿਣ ਵਾਲੇ ਮੁਹੰਮਦ ਵਸੀਮ ਅਤੇ ਅੰਮ੍ਰਿਤਸਰ ਦੇ ਵਸਨੀਕ ਹਰਸ਼ਦੀਪ ਸਿੰਘ ਉਰਫ਼ ਹਰਸ਼ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦੀ ਚਿੱਟੇ ਰੰਗ ਦੀ ਹੌਂਡਾ ਸਿਟੀ ਕਾਰ (ਆਰ.ਜੇ. 45 ਸੀਆਰ 2918) ਅਤੇ ਹੁੰਡਈ ਵਰਨਾ ਕਾਰ (ਸੀਐਚ01ਏ.ਜੈਡ.0888) ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਭਾਰਤ ਵਿੱਚ ਆਪਣੇ ਹੈਂਡਲਰਾਂ ਰਾਹੀਂ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇ- ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਪਹਿਲੇ ਕੇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਦੋਸ਼ੀ ਹਰਸ਼ਦੀਪ ਹਰਸ਼ ਨੂੰ ਗੁਰਦਾਸਪੁਰ ਦੇ ਪਿੰਡ ਚਿੱਟੀ ਨੇੜਿਓਂ 8 ਕਿਲੋ ਹੈਰੋਇਨ ਅਤੇ 3.5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਉਹ ਆਪਣੀ ਵਰਨਾ ਕਾਰ ਵਿੱਚ ਹੈਰੋਇਨ ਦੀ ਖੇਪ ਡਿਲੀਵਰੀ ਕਰਨ ਜਾ ਰਿਹਾ ਸੀ।

ਐਸ.ਐਸ.ਪੀ. ਨੇ ਦੱਸਿਆ ਕਿ ਇਸੇ ਤਰ੍ਹਾਂ ਦੀ ਇੱਕ ਹੋਰ ਕਾਰਵਾਈ ਵਿੱਚ, ਦੋਸ਼ੀ ਮੁਹੰਮਦ ਵਸੀਮ ਨੂੰ ਦੀਨਾ ਨਗਰ ਵਿੱਚ ਪਨਿਆਰ ਸ਼ੂਗਰ ਮਿੱਲ ਨੇੜੇ ਨਾਕੇ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਸਦੀ ਹੌਂਡਾ ਸਿਟੀ ਕਾਰ ਦੀ ਤਲਾਸ਼ੀ ਦੌਰਾਨ, ਛੇ ਪੈਕੇਟਾਂ ਵਿੱਚ ਪੈਕ ਕੀਤੀ ਹੈਰੋਇਨ, ਜਿਸ ਦਾ ਵਜ਼ਨ 3 ਕਿਲੋ ਸੀ ਅਤੇ 2.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਉਨ੍ਹਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ - ਐਫ.ਆਈ.ਆਰ. ਨੰਬਰ 32 ਮਿਤੀ 7 ਫਰਵਰੀ, 2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ 27ਏ ਅਧੀਨ ਥਾਣਾ ਦੀਨਾਨਗਰ ਵਿਖੇ ਅਤੇ ਐਫ.ਆਈ.ਆਰ. ਨੰਬਰ 11 ਮਿਤੀ 7 ਫਰਵਰੀ, 2026 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21ਸੀ ਅਤੇ 27ਏ ਅਧੀਨ ਥਾਣਾ ਦੋਰੰਗਲਾ ਵਿਖੇ ਦਰਜ ਕੀਤੇ ਗਏ ਹਨ।

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ