Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਨਦੀਪ ਸੁਨਾਮ ਦੀ ਪੁਸਤਕ "ਸਿਰੜੀ ਯੋਧਾ" ਲੋਕ ਅਰਪਣ

February 08, 2026 01:51 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਜੰਮਪਲ ਖੇਡ ਅਧਿਆਪਕ ਅਤੇ ਲੇਖਕ ਮਨਦੀਪ ਸਿੰਘ ਸੁਨਾਮ ਦੀ ਲਿਖੀ ਕਿਤਾਬ " ਸਿਰੜੀ ਯੋਧਾ " ਲੋਕ ਅਰਪਣ ਕੀਤੀ ਗਈ। ਉਕਤ ਪੁਸਤਕ ਅਰਜੁਨਾ ਐਵਾਰਡੀ ਲਾਈਫਟਾਈਮ ਸੁੱਚਾ ਸਿੰਘ ਜੀ ਦੇ ਸੰਘਰਸ਼ਮਈ ਜੀਵਨ ਨੂੰ ਸਮਰਪਿਤ ਹੈ। ਇਹ ਕਿਤਾਬ ਸੁੱਚਾ ਸਿੰਘ ਨੇ ਆਪ ਲੋਕ ਅਰਪਣ ਕਰਦੇ ਹੋਏ ਕਿਹਾ ਕਿ ਅਸੀਂ ਜਿਵੇਂ ਦੇ ਸਮਿਆਂ ਵਿੱਚ ਸੰਘਰਸ਼ ਕਰਕੇ ਦੇਸ਼ ਦਾ ਝੰਡਾ ਖੇਡਾਂ ਅੰਦਰ ਬੁਲੰਦ ਕੀਤਾ ਹੈ ਉਸ ਤੋਂ ਸਿੱਖਿਆ ਲੈ ਕੇ ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਹੋਣਾ ਚਾਹੀਦਾ ਹੈ ਕਿਉਂਕਿ ਅੱਜ ਹਰ ਤਰ੍ਹਾਂ ਦੀਆਂ ਸਹੂਲਤਾਂ ਖਿਡਾਰੀਆਂ ਲਈ ਮੌਜੂਦ ਹਨ । ਇਸ ਕਿਤਾਬ ਦੇ ਲੇਖਕ ਮਨਦੀਪ ਸਿੰਘ ਸੁਨਾਮ ਨੇ ਕਿਹਾ ਕਿ ਉਹ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਨੂੰ ਮੁੱਖ ਰੱਖ ਕੇ ਇਹੋ ਜਿਹਿਆਂ ਖੇਡ ਕਿਤਾਬਾਂ ਲਿਖਦੇ ਹਨ ਤਾਂ ਜੋ ਵਿਦਿਆਰਥੀ ਖੇਡਾਂ ਲਈ ਪ੍ਰੇਰਿਤ ਹੋ ਸਕਣ । ਇਹ ਮਨਦੀਪ ਸਿੰਘ ਸੁਨਾਮ ਦੀ ਅੱਠਵੀਂ ਕਿਤਾਬ ਹੈ ।  ਸੁੱਚਾ ਸਿੰਘ ਜਿੰਨ੍ਹਾਂ ਨੂੰ ਪਿਛਲੇ ਸਾਲ ਭਾਰਤ ਦੇ ਰਾਸ਼ਟਰਪਤੀ ਵੱਲੋਂ ਅਰਜੁਨਾ ਐਵਾਰਡ ਲਾਈਫਟਾਈਮ ਮਿਲਿਆ ਹੈ ਦੀ ਜ਼ਿੰਦਗੀ ਜੋ ਕਿ ਬਹੁਤ ਚੁਣੌਤੀਪੂਰਨ ਰਹੀ ਹੈ ਦੀ ਜਿੰਦਗੀ ਨੂੰ ਪ੍ਰਦਰਸ਼ਿਤ ਕਰਦੀ ਇਹ ਕਿਤਾਬ ਸਪਤਰਿਸ਼ੀ ਪਬਲੀਕੇਸ਼ਨਜ਼ ਚੰਡੀਗੜ੍ਹ ਵੱਲੋਂ ਛਾਪੀ ਗਈ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਵੱਲੋਂ ਸ਼ਿਰਕਤ ਕੀਤੀ ਗਈ ਜਿੰਨ੍ਹਾਂ ਵਿੱਚ ਪ੍ਰਸਿੱਧ ਖੇਡ ਲੇਖਕ ਅਤੇ ਪੱਤਰਕਾਰ ਜਤਿੰਦਰ ਸਾਬੀ, ਜਸਵਿੰਦਰ ਦੁਹੜਾ ਪੰਜਾਬੀ ਜਾਗਰਣ, ਕੁਲਦੀਪ ਸਿੰਘ ਚਾਹਲ ਯੂ ਕੇ, ਕੋਚ ਬਲਦੀਪ ਸਿੰਘ, ਕੋਚ ਸਰਬਜੀਤ ਹੈਪੀ, ਕੁਲਵੰਤ ਰਾਏ ਰਿਟਾਇਰਡ ਏ ਆਈ ਜੀ , ਭਗਵੰਤ ਸਿੰਘ ਅਥਲੈਟਿਕਸ ਕੋਚ, ਕੰਵਰਜੀਤ ਰੇਲਵੇ, ਪ੍ਰਿੰਸੀਪਲ ਹਰਮੇਸ਼ ਗੇੜਾ, ਇਕਬਾਲ ਰੰਧਾਵਾ, ਕੋਚ ਗੁਰਚਰਨ ਸਿੰਘ, ਮਨਜੀਤ ਸਿੰਘ ਪ੍ਰਧਾਨ, ਹਰਵਿੰਦਰ ਸਿੰਘ, ਗੁਰਿੰਦਰ ਸਿੰਘ, ਰਾਜ ਕੁਮਾਰ, ਸੁਰਜੀਤ ਸਿੰਘ, ਜਤਿੰਦਰ ਕੁਮਾਰ, ਵਿਨੋਦ ਕੁਮਾਰ, ਹਰਮੀਤ  ਸਿੰਘ ਆਦਿ ਹਾਜ਼ਰ ਸਨ। 

Have something to say? Post your comment

 

More in Malwa

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਂਝੇ ਯਤਨਾਂ ਨਾਲ਼ ਨਸ਼ੇ ਦੀ ਚੁਣੌਤੀ 'ਤੇ ਜਿੱਤ ਪ੍ਰਾਪਤ ਕਰ ਸਕਦਾ ਹੈ ਪੰਜਾਬ: ਡਾ. ਜਗਦੀਪ ਸਿੰਘ

ਸਪੀਕਰ ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....

ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10 ਸੈਲਫ਼-ਲੋਡਿੰਗ ਹਥਿਆਰ ਬਰਾਮਦ

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਪੰਜਾਬੀ ਯੂਨੀਵਰਸਿਟੀ ਵਿਖੇ 'ਗੁਰੂ ਗੋਬਿੰਦ ਸਿੰਘ ਜੀ ਦੀ ਤਲਵੰਡੀ ਸਾਬੋ ਤੋਂ ਦੱਖਣ ਦੀ ਯਾਤਰਾ: ਰਾਜਸਥਾਨ ਦੀ ਵਿਰਾਸਤ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ

ਸਰਕਾਰੀ ਹਸਪਤਾਲਾਂ 'ਚ ਮਰੀਜਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ-ਸਿਹਤ ਮੰਤਰੀ ਡਾ. ਬਲਬੀਰ ਸਿੰਘ