Monday, February 09, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Chandigarh

’ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ

February 08, 2026 08:16 PM
SehajTimes

ਪੰਜਾਬ ਪੁਲਿਸ ਹੈੱਡਕੁਆਟਰ ਦੇ ਸੀਨੀਅਰ ਅਧਿਕਾਰੀ ਵੱਲੋਂ ਪੁਲਿਸ ਜ਼ਿਲਿ੍ਹਆਂ ਦੀ ਨਿੱਜੀ ਤੌਰ ’ਤੇ ਕੀਤੀ ਜਾਵੇਗੀ ਨਿਗਰਾਨੀ : ਡੀਜੀਪੀ ਗੌਰਵ ਯਾਦਵ

ਸੀਪੀਜ਼/ਐਸਐਸਪੀਜ਼ ਨੂੰ ਪੁਲਿਸ ਦੀ ਮੌਜੂਦਗੀ ਯਕੀਨੀ ਬਣਾਉਣ, ਅਹਿਮ ਵਾਰਦਾਤ ਵਾਲੀਆਂ ਥਾਵਾਂ ਦਾ ਨਿੱਜੀ ਤੌਰ ’ਤੇ ਦੌਰਾ ਕਰਨ ਦੇ ਨਿਰਦੇਸ਼

ਚੌਵੀ ਘੰਟੇ ਸਰਗਰਮ ਨਾਕਿਆਂ ਨੂੰ ਕੀਤਾ ਜਾਵੇਗਾ ਮਜ਼ਬੂਤ, ਪੁਲਿਸ ਦੀ ਫੌਰੀ ਜਵਾਬੀ ਕਾਰਵਾਈ ਲਈ ਸੀਲਿੰਗ ਯੋਜਨਾਵਾਂ ਨੂੰ ਕੀਤਾ ਜਾਵੇਗਾ ਲਾਗੂ : ਡੀਜੀਪੀ ਪੰਜਾਬ ਗੌਰਵ ਯਾਦਵ

‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ 48 ਹਜ਼ਾਰ ਤੋਂ ਵੱਧ ਨਸ਼ਾ ਤਸਕਰ 2149 ਕਿਲੋਗ੍ਰਾਮ ਹੈਰੋਇਨ ਅਤੇ 15.9 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ*

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ 72 ਘੰਟੇ ਵਾਲੇ ‘ਆਪ੍ਰੇਸ਼ਨ ਪ੍ਰਹਾਰ-2’ ਦੀ ਸ਼ੁਰੂਆਤ ਦਾ ਐਲਾਨ ਕੀਤਾ।

ਡੀਜੀਪੀ ਗੌਰਵ ਯਾਦਵ , ਜਿਨ੍ਹਾਂ ਦੇ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੀਲਾਭ ਕਿਸ਼ੋਰ ਅਤੇ ਇੰਟੈਲੀਜੈਂਸ ਮੁਖੀ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਸਾਰੇ ਸੀਪੀ/ਐਸਐਸਪੀਜ਼ ਅਤੇ ਰੇਂਜ ਆਈਜੀਪੀਜ਼/ਡੀਆਈਜੀਜ਼ ਨਾਲ ਉੱਚ-ਪੱਧਰੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਇਹ ਕਾਰਵਾਈ ‘ਆਪ੍ਰੇਸ਼ਨ ਪ੍ਰਹਾਰ’ , ਜਿਸ ਤਹਿਤ ਮਹਿਜ਼ 72 ਘੰਟਿਆਂ ਵਿੱਚ 3256 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 69 ਹਥਿਆਰ ਬਰਾਮਦ ਕੀਤੇ ਗਏ ਸਨ, ਦੀ ਵੱਡੀ ਸਫਲਤਾ ਤੋਂ ਕੁਝ ਦਿਨ ਬਾਅਦ ਅਮਲ ਵਿਚ ਲਿਆਂਦੀ ਗਈ ਹੈ ।

ਡੀਜੀਪੀ ਨੇ ਕਿਹਾ ਕਿ ‘ ਆਪ੍ਰੇਸ਼ਨ ਪ੍ਰਹਾਰ-2’ ਸੋਮਵਾਰ ਤੋਂ ਬੁੱਧਵਾਰ ਤੱਕ ਚਲਾਇਆ ਜਾਵੇਗਾ ਅਤੇ ਆਪ੍ਰੇਸ਼ਨ ਦੀ ਪ੍ਰਭਾਵੀ ਨਿਗਰਾਨੀ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।

‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 20 ਦਿਨਾਂ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 17,603 ਛਾਪੇਮਾਰੀਆਂ ਕਰ ਕੇ 5,290 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀ ਸ਼ਾਮਲ ਹਨ ਅਤੇ ਉਨ੍ਹਾਂ ਦੇ ਕਬਜ਼ੇ ਚੋਂ 128 ਹਥਿਆਰ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ 2,973 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 5413 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ, ਉਨ੍ਹਾਂ ਕਿਹਾ ਕਿ 344 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਸਾਰੀਆਂ ਝੂਠੀਆਂ ਬਿਆਨਬਾਜ਼ੀਆਂ ਨੂੰ ਨਕਾਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਆਪ੍ਰੇਸ਼ ਪੂਰੀ ਤਰ੍ਹਾਂ ਕਾਨੂੰਨ ਅਨੁਸਾਰ ਹੈ ਅਤੇ ਪੁਲਿਸ ਸਿਰਫ਼ ਉਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਰਹੀਆਂ ਜੋ ਅਪਰਾਧ ਵਿੱਚ ਲੋੜੀਂਦੇ ਹਨ। ਪੁਲਿਸ ਜ਼ਿਲਿ੍ਆਂ ਵਿੱਚ ਪ੍ਰਭਾਵਸ਼ਾਲੀ ਨਿਗਰਾਨੀ ਲਈ, ਵਿਸ਼ੇਸ਼ ਡੀਜੀਪੀ, ਏਡੀਜੀਪੀ, ਆਈਜੀਪੀ ਅਤੇ ਡੀਆਈਜੀ-ਰੈਂਕ ਦੇ ਅਧਿਕਾਰੀਆਂ ਨੂੰ ਮੁਕੰਮ ਨਜ਼ਰਸਾਨੀ ਲਈ ਪੁਲਿਸ ਜ਼ਿਲ੍ਹੇ ਅਲਾਟ ਕੀਤੇ ਗਏ ਹਨ ਅਤੇ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਲਾਪ੍ਰਵਾਹੀ ਲਈ ਸਬੰਧਤ ਅਧਿਕਾਰੀ ਜਵਾਬਦੇਹ ਹੋਣਗੇ।

ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਵਧਾਉਣ ਅਤੇ ਅਪਰਾਧ ਨਜਿੱਠਣ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ, ਡੀਜੀਪੀ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਅਤੇ ਰੇਂਜ ਆਈਜੀਪੀਜ਼/ਡੀਆਈਜੀਜ਼ ਨੂੰ ਮੁਕੰਮਲ ਤਿਆਰੀ ਕਰਨ ਬਾਰੇ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਵੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸੀਪੀ/ਐਸਐਸਪੀ ਨੂੰ ਜਾਂਚ ਦੀ ਨਿਗਰਾਨੀ ਕਰਨ ਅਤੇ ਘਿਨਾਉਣੇ ਅਪਰਾਧਾਂ ਦਾ ਪਤਾ ਲਗਾਉਣ ਨੂੰ ਯਕੀਨੀ ਬਣਾਉਣ ਲਈ ਅਪਰਾਧ ਵਾਲੀਆਂ ਸਾਰੀਆਂ ਅਹਿਮ ਥਾਵਾਂ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਦੀ ਮੌਜੂਦਗੀ ਅਤੇ ਭਰੋਸਾ ਵਧਾਉਣ ਲਈ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਭੀੜ-ਭੜੱਕੇ ਵਾਲੇ ਇਲਾਕੇ ਅਤੇ ਹੌਟਸਪੌਟ ਖੇਤਰਾਂ ਵਿੱਚ ਨਿੱਜੀ ਤੌਰ ’ਤੇ ਖੇਤਰੀ ਦੌਰੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਵਿੱਚ ਨਾਨ-ਕੋਰ ਡਿਊਟੀਆਂ ’ਤੇ ਤਾਇਨਾਤ ਪÇੁਲਸ ਫੋਰਸ ਦਾ ਆਡਿਟ ਅਤੇ ਲਾਮਬੰਦੀ ਕੀਤੀ ਜਾ ਰਹੀ ਹੈ ਤਾਂ ਜੋ ਚੌਵੀ ਘੰਟੇ ਸਰਗਰਮ ਹਾਈ-ਟੈਕ ਨਾਕਿਆਂ ਅਤੇ ਸ਼ਹਿਰ ਦੇ ਸੀਲਿੰਗ ਪੁਆਇੰਟਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਈ ਜਾ ਸਕੇ । ਪੁਲਿਸ ਨੂੁੰ ਰਿਪੋਰਟ ਮਿਲੀ ਸੀ ਕਿ ਅਪਰਾਧਾਂ ਵਿੱਚ ਵਰਤੇ ਗਏ ਕਈ ਵਾਹਨ,ਬਿਨਾਂ ਨੰਬਰਾਂ ਤੋਂ ਘੁੰਮ ਰਹੇ ਹਨ, ਇਸ ਲਈ ਵਾਹਨਾਂ ਦੀ ਜਾਂਚ , ਵਿਸ਼ੇਸ਼ ਕਰਕੇ ਦੋ-ਪਹੀਆ ਵਾਹਨਾਂ ਦੇ ਚਲਾਨ ਕਰਨ ਅਤੇ ਜ਼ਬਤ ਕਰਨ ’ਤੇ ਵਿਸ਼ੇਸ਼ ਧਿਆਨ ਕੇਂਦ੍ਰਤ ਕਰਨ ਲਈ ਨਿਰੇਦਸ਼ ਜਾਰੀ ਕੀਤੇ ਗਏ ਹਨ।

ਵਾਇਰਲੈੱਸ ਸੈੱਟਾਂ ਅਤੇ ਵਾਕੀ-ਟਾਕੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਬੰਧਤ ਸੀਪੀਜ਼/ਐਸਐਸਪੀਜ਼/ਰੇਂਜ ਆਈਜੀਪੀਜ਼/ਡੀਆਈਜੀਜ਼ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਘਟਨਾ ਦੀ ਰਿਪੋਰਟ ਹੋਣ ਤੋਂ ਤੁਰੰਤ ਬਾਅਦ ਢੁਕਵੀਂ ਪੁਲਿਸ ਕਾਰਵਾਈ ਅਮਲ ਵਿੱਚ ਲਿਆਉਣ। ਉਨ੍ਹਾਂ ਕਿਹਾ, ‘‘ਕਿਸੇ ਵੀ ਅਪਰਾਧਿਕ ਘਟਨਾ ਦੀ ਰਿਪੋਰਟ ਹੋਣ ਤੋਂ ਬਾਅਦ ਤੇਜ਼ੀ ਨਾਲ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ, ਬਚ ਕੇ ਫਰਾਰ ਹੋਣ ਵਾਲੇ ਰਸਤਿਆਂ ਅਤੇ ਨਿਕਾਸ ਸਥਾਨਾਂ ’ਤੇ ਤਿੱਖੀ ਨਜ਼ਰ ਰੱਖਦਿਆਂ ਅਪਰਾਧੀਆਂ ਨੂੰ ਰੋਕਣ ਲਈ ਇੱਕ ਵਿਆਪਕ ਸੀਲਿੰਗ ਯੋਜਨਾ ਤੁਰੰਤ ਲਾਗੂ ਕੀਤੀ ਜਾਣੀ ਚਾਹੀਦੀ ਹੈ।’’

1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਰਾਜ ਦੀ ਅਣਥੱਕ ਲੜਾਈ ਨੂੰ ਉਜਾਗਰ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 48167 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 33,779 ਐਫਆਈਆਰਜ਼ ਦਰਜ ਕੀਤੀਆਂ ਅਤੇ ਉਨ੍ਹਾਂ ਦੇ ਕਬਜ਼ੇ ਚੋਂ 2149 ਕਿਲੋ ਹੈਰੋਇਨ, 29 ਕਿਲੋਗ੍ਰਾਮ ਆਈ.ਸੀ.ਈ., 649 ਕਿਲੋ ਅਫੀਮ, 28,527 ਕਿਲੋਗ੍ਰਾਮ ਭੁੱਕੀ, 48.31 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15.91 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।


ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

Have something to say? Post your comment

 

More in Chandigarh

ਪੰਜਾਬ ਸਰਕਾਰ ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ

ਭਗਵੰਤ ਮਾਨ ਸਰਕਾਰ ਕਿਫ਼ਾਇਤੀ ਦਰਾਂ ‘ਤੇ ਪਸ਼ੂਧਨ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਖੋਲ੍ਹੇਗੀ 'ਬਲੂ ਕਰਾਸ' ਸਟੋਰ: ਗੁਰਮੀਤ ਸਿੰਘ ਖੁੱਡੀਆਂ

ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ*

ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਜ 'ਚ ਬਰਾਬਰਤਾ ਬਣਾਉਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 19ਵਾਂ ਦਿਨ: ਪੰਜਾਬ ਪੁਲਿਸ ਨੇ 584 ਥਾਵਾਂ ’ਤੇ ਕੀਤੀ ਛਾਪੇਮਾਰੀ; 180 ਕਾਬੂ

ਮੋਹਾਲੀ ਵਿੱਚ ਸਿਵਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਜਾਰੀ, 360 ਸਿਖਿਆਰਥੀਆਂ ਨੂੰ ਫ਼ਸਟ ਏਡ ਦੀ ਟ੍ਰੇਨਿੰਗ

ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ 'ਤੇ ਕੀਤੀ ਛਾਪੇਮਾਰੀ; 208 ਕਾਬੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ