Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਜਦੋ ਪਲਾਂ ‘ਚ ਖੁਸ਼ੀ, ਗਮੀ ’ਚ ਬਦਲੀ! ਪੁੱਤਰ ਤੇ ਪਤੀ ਨਾਲ ਭੈਣ ਦੇ ਵਿਆਹ ਜਾ ਰਹੀ ਮਹਿਲਾ ਦੀ ਸੜਕ ਹਾਦਸੇ ’ਚ ਪੁੱਤਰ ਸਣੇ ਹੋਈ ਮੌਤ-ਪਤੀ ਜਖਮੀ

February 08, 2026 09:56 PM
SehajTimes

ਅੰਮ੍ਰਿਸਤਰ (ਦਵਿੰਦਰ ਕੁਮਾਰ ਪੁਰੀ ) : ਤਰਨਤਾਰਨ ਦੇ ਖੇਮਕਰਨ ਵਿਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਭਿੱਖੀਵਿੰਡ ਵਿਚ ਕਾਰ ਤੇ ਟਰੈਕਟਰ-ਟਰਾਲੀ ਦੀ ਆਪਸ ਵਿਚ ਟੱਕਰ ਹੋ ਗਈ। ਹਾਦਸੇ ਵਿਚ ਕਾਰ ਸਵਾਰ ਮਾਂ ਤੇ ਉਸ ਦੇ ਮਾਮੂਸਮ ਪੁੱਤ ਦੀ ਮੌਕੇ ‘ਤੇ ਮੌਤ ਹੋ ਗਈ। ਜਦਕਿ ਕਾਰ ਚਾਲਕ ਵਿਅਕਤੀ ਗੰਭੀਰ ਜ਼ਖ਼ਮੀ ਹੋਇਆ ਹੈ।ਹਾਦਸਾ ਕਾਰ ਮਿੱਟੀ ਨਾਲ ਭਰੀ ਟਰੈਕਟਰ ਟਰਾਲੀ ‘ਚ ਵੱਜਣ ਕਾਰਨ ਵਾਪਰਿਆ ਦੋਹਾਂ ਵਾਹਨਾਂ ਦੇ ਉਡੇ ਪਰਖੱਚੇਮਿਲੀ ਜਾਣਕਾਰੀ ਮੁਤਾਬਕ ਪਿੰਡ ਆਸਲ ਉਤਾੜ ਦਾ ਰਹਿਣ ਵਾਲਾ ਦਵਿੰਦਰ ਸਿੰਘ (30) ਪੁੱਤਰ ਕੁਲਦੀਪ ਸਿੰਘ, ਜੋ ਕਿ ਚੰਡੀਗੜ ਵਿਖੇ ਟੈਕਸੀ ਚਲਾਉਂਦਾ ਹੈ, ਬੀਤੀ ਰਾਤ ਆਪਣੀ ਡਿਜ਼ਾਇਰ ਕਾਰ ‘ਤੇ ਆਪਣੀ ਪਤਨੀ ਪ੍ਰਭਜੀਤ ਕੌਰ ਤੇ ਨਾਬਲਿਗ ਪੁੱਤ ਫ਼ਤਹਿ ਸਿੰਘ (5) ਸਮੇਤ ਆਪਣੇ ਸਹੁਰੇ ਪਿੰਡ ਫਤਾਹਪੁਰ ‘ਚ ਸਾਲੀ ਦੇ ਵਿਆਹ ‘ਤੇ ਜਾ ਰਿਹਾ ਸੀ ਕਿ ਰਾਤ ਕਰੀਬ 8 ਵਜੇ ਜਦੋਂ ਉਹ ਖੇਮਕਰਨ-ਅੰਮ੍ਰਿਤਸਰ ਮਾਰਗ ’ਤੇ ਪੈਂਦੇ ਕਸਬਾ ਭਿੱਖੀਵਿੰਡ ’ਚ ਸੈਕਰਡ ਹਾਰਟ ਸਕੂਲ ਦੇ ਕੋਲ ਪੁੱਜੇ ਤਾਂ ਅੱਗੇ ਜਾ ਰਹੀ ਮਿੱਟੀ ਨਾਲ ਭਰੀ ਟਰੈਕਟਰ ਟਰਾਲੀ ਨਾਲ ਕਾਰ ਟਕਰਾ ਗਈ।ਹਾਦਸੇ ‘ਚ ਕਾਰ ਦੇ ਪਰਖੱਚੇ ਉੱਡ ਗਏ ਜਦੋਂਕਿ ਦਵਿੰਦਰ ਸਿੰਘ ਦੀ ਪਤਨੀ ਪ੍ਰਭਜੀਤ ਕੌਰ ਤੇ ਪੁੱਤਰ ਫਤਹਿ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦਵਿੰਦਰ ਸਿੰਘ ਨੂੰ ਗੰਭੀਰ ਸੱਟਾਂ ਲੱਗਣ ਦੇ ਚੱਲਦਿਆਂ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਟਰੈਕਟਰ ਟਰਾਲੀ ਵੀ ਪੂਰੀ ਤਰਾ ਟੁੱਟ ਗਈ। ਉੱਧਰ, ਇੱਕੋ ਹੀ ਪਰਿਵਾਰ ਦੀਆਂ ਦੋ ਮੌਤਾਂ ਤੋਂ ਬਾਅਦ ਪਿੰਡ ਆਸਲ ਉਤਾੜ ‘ਚ ਸੋਗ ਦੀ ਲਹਿਰ ਬਣੀ ਹੋਈ ਹੈ।ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਵਾਹਨਾਂ ਦੇ ਪਰਖੱਚੇ ਉੱਡ ਗਏ।

Have something to say? Post your comment

 

More in Majha

ਦਲਜੀਤ ਸਿੰਘ ਮਿਆਦੀਆ ਨੂੰ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਰਾਜਾਸਾਂਸੀ ਦੇ ਹਲਕਾ ਇੰਚਾਰਜ ਨਿਯੁਕਤ ਕੀਤਾ

ਐਮਪੀ ਸਾਹਨੀ ਨੇ ਏਸ਼ੀਅਨ ਕਲੀਅਰਿੰਗ ਯੂਨੀਅਨ (ਏਸੀਯੂ) ਰਾਹੀਂ ਬਾਰਟਰ-ਅਧਾਰਤ ਭੁਗਤਾਨ ਵਿਧੀ ਨੂੰ ਬਾਸਮਤੀ ਚੌਲਾਂ ਦੇ ਬਰਾਮਦ ਦੀ ਸੁਰੱਖਿਆ ਲਈ ਅਪੀਲ ਕੀਤੀ

ਮੰਡੀਆਂ ਚ ਬਿਨ੍ਹਾਂ ਕਿਸੇ ਅੜਿੱਕੇ ਦੇ ਕਣਕ ਦੀ ਸਰਕਾਰੀ ਖ੍ਰੀਦ ਲਈ ਉੱਚ ਪ੍ਰਸ਼ਾਸਨ ਨੂੰ ਸਰਕਾਰ ਨੇ ਕੀਤੇ ਨਿਰਦੇਸ਼ ਜਾਰੀ: ਧਾਲੀਵਾਲ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਨੂੰ ਸੁਨਹਿਰਾ ਮੌਕਾ

ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਕੋਰਸ ਲਈ ਨਵੇਂ ਬੈਚ ਦੀ ਸ਼ੁਰੂਆਤ

ਵਿਧਾਇਕ ਡਾ. ਗੁਪਤਾ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਇੱਕੋ ਸਮੇਂ ਗਲੀਆਂ ਦੀ ਉਸਾਰੀ, ਸੀਵਰੇਜ ਅਪਗ੍ਰੇਡ ਅਤੇ ਸਾਫ਼ ਪੀਣ ਵਾਲੇ ਪਾਣੀ ਦੀਆਂ ਪਾਈਪਲਾਈਨਾਂ ਦੀ ਸ਼ੁਰੂਆਤ ਕੀਤੀ

ਵਿਧਾਇਕਾ ਜੀਵਨਜੋਤ ਕੌਰ ਨੇ ਰੰਗਲਾ ਪੰਜਾਬ ਮਿਸ਼ਨ ਤਹਿਤ ਵੇਰਕਾ ਵਿੱਚ ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਉੱਪਰ ਚੁੱਕਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

ਪ੍ਰੋ. (ਡਾ.) ਰਵਿੰਦਰ ਕੁਮਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ (ਪਬਲਿਕ ਰਿਲੇਸ਼ਨਜ਼) ਵਜੋਂ ਨਿਯੁਕਤ, ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਤੇ ਜਨ ਸੰਵਾਦ

ਅੱਜ ਤੋਂ ਘਰੇਲੂ, ਦੁਕਾਨਦਾਰਾਂ, ਉਦਯੋਗਾਂ ‘ਚ ਬਿਜਲੀ ਦਰਾਂ ਸਸਤੀਆਂ ਕਰਕੇ ਮਾਨ ਸਰਕਾਰ ਨੇ ਇਕ ਹੋਰ ਮਾਸਟਰ ਸਟਰੋਕ ਮਾਰਿਆ-ਧਾਲੀਵਾਲ