Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ

February 08, 2026 11:14 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਨੇ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (ਐਮ.ਬੀ.ਐਸ.ਪੀ.ਐਸ.ਯੂ.), ਪਟਿਆਲਾ ਦਾ ਵਾਈਸ-ਚਾਂਸਲਰ ਨਿਯੁਕਤ ਕੀਤਾ ਹੈ, ਜਿਸਦਾ ਕਾਰਜਕਾਲ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲ ਦਾ ਹੋਵੇਗਾ। ਦੱਸਣਯੋਗ ਹੈ ਕਿ ਡਾ. ਪੁਸ਼ਪਿੰਦਰ ਸਿੰਘ ਗਿੱਲ ਕੋਲ ਅਕਾਦਮਿਕ, ਖੋਜ, ਪ੍ਰਸ਼ਾਸਨ ਅਤੇ ਅੰਤਰਰਾਸ਼ਟਰੀ ਸਲਾਹ-ਮਸ਼ਵਰੇ ਵਿੱਚ 36 ਸਾਲ ਤੋਂ ਵੱਧ ਦਾ ਤਜਰਬਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਸੇਵਾਮੁਕਤ ਪ੍ਰੋਫੈਸਰ ਡਾ. ਗਿੱਲ ਨੇ ਵੱਖ-ਵੱਖ ਖੇਤਰਾਂ ਵਿੱਚ ਸੇਵਾ ਨਿਭਾਈ ਹੈ ਅਤੇ ਉਨ੍ਹਾਂ ਦੀਆਂ ਲੀਡਰਸ਼ਿਪ ਸਮਰੱਥਾਵਾਂ ਪੰਜਾਬ ਦੀ ਪ੍ਰਮੁੱਖ ਖੇਡ ਯੂਨੀਵਰਸਿਟੀ ਨੂੰ ਉੱਤਮਤਾ ਵੱਲ ਲਿਜਾਣ ਲਈ ਵਧੇਰੇ ਕਾਰਗਰ ਸਾਬਤ ਹੋਣਗੀਆਂ। ਦੱਸਣਯੋਗ ਹੈ ਕਿ ਡਾ. ਗਿੱਲ ਪੰਜਾਬੀ ਯੂਨੀਵਰਸਿਟੀ, ਪਟਿਆਲਾ (1993) ਤੋਂ ਡਾਕਟਰੇਟ ਹਨ।

ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਆਪਣੇ ਸ਼ਾਨਦਾਰ ਅਕਾਦਮਿਕ ਕਰੀਅਰ ਦੌਰਾਨ ਡਾ. ਗਿੱਲ ਨੇ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵਿੱਚ ਵਿਸ਼ੇਸ਼ ਤੌਰ 'ਤੇ ਸੇਵਾ ਨਿਭਾਈ।

ਆਪਣੇ ਅਕਾਦਮਿਕ ਕਰੀਅਰ ਵਿੱਚ ਨਵਾਂ ਮਾਪਦੰਡ ਸਥਾਪਤ ਕਰਦਿਆਂ ਡਾ. ਗਿੱਲ ਨੇ 1999 ਤੋਂ 2001 ਤੱਕ ਅਫ਼ਰੀਕਾ (ਯੂਗਾਂਡਾ, ਕੀਨੀਆ, ਇਥੋਪੀਆ ਅਤੇ ਨਾਈਜੀਰੀਆ) ਵਿੱਚ ਕੋਕਾ-ਕੋਲਾ ਕੰਪਨੀ ਲਈ ਮੁੱਖ ਕਾਰਜਕਾਰੀ ਅਧਿਕਾਰੀ ਵਜੋਂ ਵਿਲੱਖਣ ਸੇਵਾਵਾਂ ਨਿਭਾਈਆਂ ਅਤੇ ਉਚੇਰੀ ਸਿੱਖਿਆ ਪ੍ਰਸ਼ਾਸਨ ਵਿੱਚ ਕੁਸ਼ਲ ਕਾਰਪੋਰੇਟ ਗਵਰਨੈਂਸ ਤੇ ਰਣਨੀਤਕ ਪ੍ਰਬੰਧਨ ਮੁਹਾਰਤ ਲਿਆਂਦੀ।

ਡਾ. ਗਿੱਲ ਦੀਆਂ ਅਕਾਦਮਿਕ ਪ੍ਰਾਪਤੀਆਂ:

ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਰਸਾਲਿਆਂ ਵਿੱਚ 84 ਖੋਜ ਪ੍ਰਕਾਸ਼ਨਾਵਾਂ ਤੋਂ ਇਲਾਵਾ 10 ਕਿਤਾਬਾਂ ਅਤੇ ਪ੍ਰਸਿੱਧ ਰਸਾਲਿਆਂ ਅਤੇ ਅਖਬਾਰਾਂ ਵਿੱਚ ਮੈਨੇਜਮੈਂਟ ਅਤੇ ਸਹਾਇਕ ਵਿਸ਼ਿਆਂ ’ਤੇ ਅਧਾਰਤ 400 ਤੋਂ ਵੱਧ ਲੇਖ ਸ਼ਾਮਲ ਹਨ ।

ਬੁਲਾਰੇ ਨੇ ਕਿਹਾ ਕਿ ਡਾ. ਗਿੱਲ ਦੀ ਮੁਹਾਰਤ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੂੰ ਏਕੀਕ੍ਰਿਤ ਖੇਡ ਸਿੱਖਿਆ, ਉੱਚ-ਪ੍ਰਦਰਸ਼ਨ ਵਾਲੀ ਖੇਡ, ਅਤੇ ਵਿਹਾਰਕ ਖੋਜ ਦੇ ਖੇਤਰ ਵਿੱਚ ਦੇਸ਼ ਦੀ ਬਿਹਤਰੀਨ ਸੰਸਥਾ ਵਜੋਂ ਸਥਾਪਤ ਕਰੇਗੀ,ਜਿਥੇ ਵਿਦਿਆਰਥੀ, ਐਥਲੀਟ, ਫੈਕਲਟੀ, ਕੋਚ ਅਤੇ ਉਦਯੋਗ ਮਿਲ ਕੇ ਗਿਆਨ ਸਿਰਜਣ ਕਰਨ ਅਤੇ ਵਿਗਿਆਨ ਨੂੰ ਪੋਡੀਅਮ ਪ੍ਰਦਰਸ਼ਨ ਅਤੇ ਖੇਡ-ਖੇਤਰ ਦੇ ਕਰੀਅਰ ਵਿੱਚ ਬਦਲਣਗੇ।
ਉਨ੍ਹਾਂ ਉੱਤਰਾਖੰਡ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਪਬਲਿਕ ਸਰਵਿਸ ਕਮਿਸ਼ਨਾਂ ਦੇ ਮਾਹਰ ਵਜੋਂ ਵੀ ਸੇਵਾ ਨਿਭਾਈ ਹੈ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ