Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ 

February 09, 2026 01:48 PM
SehajTimes
ਸਮਾਣਾ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਦੇ ਪਿੰਡ ਧਰਮਕੋਟ ਵਿਖੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਸਮੇਤ ਪਿੰਡ ਵਾਸੀਆਂ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ। ਇਸ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਪਿੰਡ ਵਾਸੀਆਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਜਾਣੂ ਕਰਵਾਇਆ ਅਤੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। 
ਸ. ਬਰਸਟ ਨੇ ਇਸ ਦੇ ਨਾਲ ਹੀ ਪਿੰਡ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਨੂੰ ਲੈ ਕੇ ਵੀ ਸਰਪੰਚਾਂ ਅਤੇ ਲੋਕਾਂ ਨਾਲ ਵਿਚਾਰ ਵਟਾਂਦਰਾ ਕੀਤਾ। ਲੋਕਾਂ ਨੇ ਸ. ਬਰਸਟ ਨੂੰ ਪਿੰਡ ਦੇ ਵਿਕਾਸ ਨੂੰ ਲੈ ਕੇ ਕਈ ਸੁਝਾਅ ਦਿੱਤੇ, ਜਿਸ ਤੇ ਉਨ੍ਹਾਂ ਵੱਲੋਂ ਲੋਕਾਂ ਦੇ ਸੁਝਾਵਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਨ ਦਾ ਭਰੋਸਾ ਦਵਾਇਆ। 
ਉਨ੍ਹਾਂ ਪਿੰਡ ਵਾਸੀਆਂ ਨੂੰ ਸੂਬਾ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਜਾ ਰਹੇ ਵੱਡੇ-ਵੱਡੇ ਫੈਸਲਿਆਂ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਵਧੇਰੀ ਲਾਹੇਵੰਦ ਹੈ। ਇਸ ਯੋਜਨਾ ਰਾਹੀਂ ਲੋਕ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਕਰਵਾ ਸਕਦੇ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। 
ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਿੰਡਾਂ ਦਾ ਵਿਕਾਸ ਕਰਨ ਲਈ ਵਚਨਬੱਧ ਹੈ, ਪਰ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਆਰ.ਡੀ.ਐਫ. ਅਤੇ ਹੋਰਨਾਂ ਫੰਡਾਂ ਨੂੰ ਰੋਕ ਕੇ ਵਿਕਾਸ ਕਾਰਜਾਂ ਵਿੱਚ ਰੁਕਾਵਟਾਂ ਪੈਦਾ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਮੇਸ਼ਾ ਤੋਂ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਹੈ। ਇਸੇ ਲਈ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦੇ ਫੰਡਾਂ ਨੂੰ ਰੋਕ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੀ ਧੱਕੇਸ਼ਾਹੀ ਦੇ ਬਾਵਜੂਦ ਪੰਜਾਬ ਦੇ ਪਿੰਡਾਂ ਦਾ ਚਹੁਪੱਖੀ ਵਿਕਾਸ ਕਰਕੇ ਰਹੇਗੀ।
ਇਸ ਮੌਕੇ ਹਰਿੰਦਰ ਸਿੰਘ ਧਬਲਾਨ, ਧੰਨਵੰਤ ਸਿੰਘ ਸਾਬਕਾ ਸਰਪੰਚ ਧਰਮਕੋਟ (ਯੂਥ ਵਿੰਗ ਮੈਂਬਰ), ਰਾਮ ਲਾਲ ਸਰਪੰਚ ਧਰਮਕੋਟ, ਸੁਖਬੀਰ ਸਿੰਘ ਸਰਪੰਚ ਵਲੀਪੁਰ, ਪਰਗਟ ਸਿੰਘ ਸਰਪੰਚ ਮੁੰਡਖੇੜਾਂ, ਗੁਲਜਾਰ ਸਿੰਘ ਦੁਘਾਟ, ਬਲਵਿੰਦਰ ਸਿੰਘ ਮੋਜੂਦਾ ਮੈਂਬਰ, ਭੁਪਿੰਦਰ ਸਿੰਘ ਸਾਬਕਾ ਮੈਂਬਰ ਪੰਚਾਇਤ ਅਤੇ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ ਮੌਜੂਦ ਰਹੇ। 
..............................................

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ