Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਸੁਨਾਮ ਰੇਲਵੇ ਸਟੇਸ਼ਨ ਤੇ ਬਣੇਗਾ ਫੁੱਟ ਓਵਰ ਬਰਿਜ 

February 09, 2026 03:01 PM
ਦਰਸ਼ਨ ਸਿੰਘ ਚੌਹਾਨ
ਰੇਲਵੇ ਅੰਡਰ ਬਰਿਜ ਜਲਦੀ ਲੋਕਾਂ ਨੂੰ ਹੋਵੇਗਾ ਸਮਰਪਿਤ : ਦਾਮਨ ਬਾਜਵਾ 
 
ਸੁਨਾਮ : ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਵਸਿੰਦਿਆਂ ਨੂੰ 17 ਕਰੋੜ ਰੁਪਏ ਦੇ ਰੇਲਵੇ ਪ੍ਰਾਜੈਕਟ ਦਿੱਤੇ ਗਏ ਹਨ। ਨਿਰਮਾਣ ਅਧੀਨ ਰੇਲਵੇ ਅੰਡਰ ਬਰਿਜ ਤੋਂ ਬਾਅਦ ਹੁਣ ਕ਼ਰੀਬ ਨੌਂ ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਸਟੇਸ਼ਨ ਤੇ ਫੁੱਟ ਓਵਰ ਬਰਿਜ ਬਣਾਉਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਐਤਵਾਰ ਨੂੰ ਭਾਜਪਾ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਇੰਟਰਨੈੱਟ ਮੀਡੀਆ ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫ਼ਰੰਗੀਆਂ ਤੋਂ ਬਦਲਾ ਲੈਣ ਵਾਲੇ ਸੁਨਾਮ ਦੇ ਜੰਮਪਲ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਵਸਿੰਦਿਆਂ ਨੂੰ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਵਿਕਾਸ ਦਾ ਇੱਕ ਹੋਰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਰੇਲਵੇ ਨਾਲ ਸਬੰਧਿਤ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੁੱਲ 17.09 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਲਾਗੂ ਕੀਤਾ ਗਿਆ ਹੈ। ਇਸ ਤਹਿਤ 8.14 ਕਰੋੜ ਰੁਪਏ ਦੀ ਲਾਗਤ  ਨਾਲ ਉਸਾਰੀ ਅਧੀਨ ਰੇਲਵੇ ਅੰਡਰਬ੍ਰਿਜ ਲੱਗਭਗ ਤਿਆਰ ਹੋ ਚੁੱਕਾ ਹੈ, ਜੋ ਬਹੁਤ ਜਲਦ ਸੁਨਾਮ ਨਿਵਾਸੀਆਂ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਅੰਡਰਬ੍ਰਿਜ ਨਾਲ ਆਵਾਜਾਈ ਸੁਖਾਲ਼ੀ ਹੋਵੇਗੀ ਅਤੇ ਲੋਕਾਂ ਨੂੰ ਰੋਜ਼ਾਨਾ ਦੀ ਆਉਣ-ਜਾਣ ਵਿੱਚ ਵੱਡੀ ਰਾਹਤ ਮਿਲੇਗੀ। ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਦੱਸਿਆ ਕਿ ਇਸ ਤੋਂ ਇਲਾਵਾ 8.95 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਫੁੱਟ ਓਵਰ ਬ੍ਰਿਜ ਦਾ ਕੰਮ ਵੀ ਜਲਦ ਸ਼ੁਰੂ ਹੋਣ ਜਾ ਰਿਹਾ ਹੈ। ਇਸ ਫੁੱਟ ਓਵਰ ਬ੍ਰਿਜ ਵਿੱਚ ਪੌੜੀਆਂ ਦੇ ਨਾਲ-ਨਾਲ ਆਧੁਨਿਕ ਸੁਵਿਧਾਵਾਂ ਅਨੁਸਾਰ ਰੈਂਪ ਦੀ ਵੀ ਵਿਵਸਥਾ ਕੀਤੀ ਜਾਵੇਗੀ, ਤਾਂ ਜੋ ਬਜ਼ੁਰਗਾਂ ਨੂੰ ਸਹੂਲਤ ਮਿਲ ਸਕੇ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਹਮੇਸ਼ਾਂ ਵਿਕਾਸ ਅਤੇ ਲੋਕ-ਭਲਾਈ ਲਈ ਵਚਨਬੱਧ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸੁਨਾਮ ਖੇਤਰ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ, ਇਸ ਕਾਰਜਾਂ ਸਬੰਧੀ ਭਾਜਪਾ ਜਿਲ੍ਹਾ ਪ੍ਰਧਾਨ ਦਾਮਨ ਬਾਜਵਾ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦਾ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕੀਤਾ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ