Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਭਾਰਤ ਅਮਰੀਕਾ ਵਪਾਰ ਸਮਝੌਤਾ ਕਿਸਾਨਾਂ ਦੀ ਮੌਤ ਦੇ ਵਾਰੰਟ : ਚੱਠਾ 

February 09, 2026 03:28 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਭਾਰਤ ਅਮਰੀਕਾ ਸਮਝੌਤੇ ਨੂੰ ਕਿਸਾਨਾਂ ਦੀ ਮੌਤ ਦੇ ਵਾਰੰਟ ਕ਼ਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਭਾਰਤ ਵਿੱਚ ਖੇਤੀਬਾੜੀ ਤੇ ਡੇਅਰੀ ਵਰਗੇ ਧੰਦੇ ਪੇਂਡੂ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਇਹ 700 ਮਿਲੀਅਨ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਪ੍ਰਦਾਨ ਕਰਦੇ ਹਨ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਵਿਕਸਤ ਦੇਸ਼ਾਂ ਦੇ ਉਲਟ ਭਾਰਤ ਵਿੱਚ ਖੇਤੀਬਾੜੀ ਸਿਰਫ਼ ਕਾਰੋਬਾਰ ਨਹੀਂ ਸਗੋਂ ਰੋਜ਼ੀ-ਰੋਟੀ ਦਾ ਮਾਮਲਾ ਹੈ। ਜੇਕਰ ਅਮਰੀਕਾ ਵਰਗੇ ਵਿਕਸਿਤ ਦੇਸ਼ਾਂ ਦੀਆਂ ਕੰਪਨੀਆਂ ਨੂੰ ਦਰਾਮਦ ਡਿਊਟੀ ਵਿੱਚ ਛੋਟ ਦਿੱਤੀ ਜਾਂਦੀ ਹੈ ਜੋ ਆਪਣੇ ਕਿਸਾਨਾਂ ਨੂੰ ਭਾਰੀ ਸਬਸਿਡੀਆਂ ਪ੍ਰਦਾਨ ਕਰਦੀਆਂ ਹਨ ਤਾਂ ਭਾਰਤ ਵਿੱਚ ਸਸਤੇ ਅਨਾਜ ਤੇ ਖੇਤੀਬਾੜੀ ਉਤਪਾਦਾਂ ਦਾ ਹੜ੍ਹ ਆ ਸਕਦਾ ਹੈ। ਇਸਦਾ ਸਿੱਧਾ ਪ੍ਰਭਾਵ ਭਾਰਤੀ ਕਿਸਾਨਾਂ ਦੀ ਆਮਦਨ ਤੇ ਰੋਜ਼ੀ-ਰੋਟੀ 'ਤੇ ਪਵੇਗਾ। ਅਮਰੀਕੀ ਖੇਤੀਬਾੜੀ ਉਤਪਾਦਾਂ 'ਤੇ ਸਮਝੌਤੇ ਦੀ ਜ਼ੀਰੋ ਦਰਾਮਦ ਡਿਊਟੀ ਬਾਜ਼ਾਰ ਵਿੱਚ ਹੜ੍ਹ ਲਿਆਵੇਗੀ। ਅਮਰੀਕੀ ਕਿਸਾਨਾਂ ਨੂੰ ਭਾਰੀ ਸਬਸਿਡੀਆਂ ਮਿਲਦੀਆਂ ਹਨ, ਜਿਸ ਨਾਲ ਭਾਰਤੀ ਕਿਸਾਨ ਮੁਕਾਬਲਾ ਕਰਨ ਤੋਂ ਰੋਕੇ ਜਾਂਦੇ ਹਨ। ਉਨ੍ਹਾਂ ਕਿਹਾ, ਕਿ ਜੇਕਰ ਇਹ ਸਮਝੌਤਾ ਅੱਗੇ ਵਧਦਾ ਹੈ, ਤਾਂ ਅਮਰੀਕਾ ਭਾਰਤ ਦੇ ਖੇਤੀਬਾੜੀ ਅਤੇ ਡੇਅਰੀ ਬਾਜ਼ਾਰ 'ਤੇ ਕਬਜ਼ਾ ਕਰ ਲਵੇਗਾ, ਜਿਸ ਨਾਲ ਇੱਥੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਵੇਗਾ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ ਸਮਝੌਤਾ ਭਾਰਤੀ ਕਿਸਾਨਾਂ ਦੇ ਹਿੱਤਾਂ ਨਾਲ "ਇਤਿਹਾਸਕ ਵਿਸ਼ਵਾਸਘਾਤ" ਹੈ, ਕਿਉਂਕਿ ਇਹ ਭਾਰਤੀ ਬਾਜ਼ਾਰ ਨੂੰ ਅਮਰੀਕੀ ਖੇਤੀਬਾੜੀ ਉਤਪਾਦਾਂ ਨਾਲ ਭਰ ਦੇਵੇਗਾ ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ