Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ਵਿਜੀਲੈਂਸ ਬਿਊਰੋ ਵੱਲੋਂ ਜਨਵਰੀ ਦੌਰਾਨ ਰਿਸ਼ਵਤਖੋਰੀ ਦੇ 8 ਮਾਮਲਿਆਂ ’ਚ 11 ਵਿਅਕਤੀ ਕਾਬੂ

February 09, 2026 03:45 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਆਪਣੀ ਮੁਹਿੰਮ ਦੌਰਾਨ ਜਨਵਰੀ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 8 ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਸਿਰਤੋੜ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 24 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇੰਕੁਆਇਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 16 ਮੁਲਜ਼ਮਾਂ ਵਿਰੁੱਧ 12 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 11 ਮੁਲਜ਼ਮ ਸਰਕਾਰੀ ਕਰਮਚਾਰੀ ਹਨ।

ਇਸ ਸਬੰਧੀ ਹੋਰ ਵੇਰਵੇ ਸਾਂਝ ਕਰਦਿਆਂ ਉਨ੍ਹਾਂ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਸੱਤ ਰਿਸ਼ਵਤਖੋਰੀ ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਗਿਆਰਾਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ 4-4 ਸਾਲ ਦੀ ਕੈਦ ਸਮੇਤ 10,000 ਰੁਪਏ ਤੋਂ 50,000/- ਰੁਪਏ ਤੱਕ ਦੇ ਜੁਰਮਾਨੇ ਕੀਤੇ ਗਏ ।

Have something to say? Post your comment

 

More in Chandigarh

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ ਮੰਤਰੀ ਮੰਡਲ ਨੇ ਫ੍ਰੀਹੋਲਡ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਲਈ ਲੀਜ਼ਹੋਲਡ ਸਬੰਧੀ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ: ਸੰਜੀਵ ਅਰੋੜਾ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਐੱਲ.ਜੀ. ਇਲੈਕਟ੍ਰੌਨਿਕਸ ਇੰਡੀਆ ਨੇ ਪ੍ਰਧਾਨ ਮੰਤਰੀ ਦਫ਼ਤਰ ਭਵਨ ਸੇਵਾ ਤੀਰਥ ਵਿੱਚ ਐਡਵਾਂਸਡ ਐੱਚ.ਵੀ.ਏ.ਸੀ. ਹੱਲ ਸਥਾਪਿਤ ਕੀਤੇ

ਸ਼੍ਰੇਆ ਘੋਸ਼ਾਲ ਬਣੀ ਤਿੰਨ ਦਹਾਕਿਆਂ ਵਿੱਚ ਇੱਕ ਲਾਈਵ ਐਲਬਮ ਲਾਂਚ ਕਰਨ ਵਾਲੀ ਭਾਰਤ ਦੀ ਪਹਿਲੀ ਮਹਿਲਾ ਕਲਾਕਾਰ

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਨਵਾਂ ਗਾਉਂ ਵਿੱਚ 3 ਕਰੋੜ ਰੁਪਏ ਨਾਲ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ

ਮਹਾਂਵੀਰ ਜੈਅੰਤੀ ਮੌਕੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਮੀਟ, ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਆਦੇਸ਼