Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

4ਜੀ/5ਜੀ ਟੈਲੀਕਾਮ ਸਬੰਧੀ ਚੋਰੀਆਂ ’ਤੇ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ; 17 ਹੋਰ ਗ੍ਰਿਫ਼ਤਾਰ

February 09, 2026 03:53 PM
SehajTimes

ਚੰਡੀਗੜ੍ਹ : ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ 4ਜੀ/5ਜੀ ਟੈਲੀਕਾਮ ਬੁਨਿਆਦੀ ਢਾਂਚੇ ਦੀ ਚੋਰੀ ’ਤੇ ਵੱਡੀ ਅਤੇ ਨਿਰੰਤਰ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ 17 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਾਲ ਸੂਬੇ ਭਰ ਵਿੱਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 126 ਹੋ ਗਈ ਹੈ ਅਤੇ 140 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਫੈਸਲਾਕੁੰਨ ਕਾਰਵਾਈਆਂ ਦੇ ਲਾਗੂ ਕਰਨ ਸਦਕਾ ਅਹਿਮ ਜਨਤਕ ਟੈਲੀਕਾਮ ਸੇਵਾਵਾਂ ਨਿਰੰਤਰ ਚੱਲ ਰਹੀਆਂ ਹਨ। ਜ਼ਿਕਰਯੋਗ ਹੈ ਕਿ 4ਜੀ/5ਜੀ ਬੁਨਿਆਦੀ ਢਾਂਚੇ ਨਾਲ ਸਬੰਧਤ ਚੋਰੀਆਂ ਦੀਆਂ ਰਿਪੋਰਟਾਂ ਤੋਂ ਬਾਅਦ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਹੁਕਮਾਂ ’ਤੇ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਸੀ। ਚੇਅਰਮੈਨ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰਾਜਪਾਲ ਸਿੰਘ ਸੰਧੂ ਦੀ ਅਗਵਾਈ ਵਾਲੀ ਐਸ.ਆਈ.ਟੀ. ਨੇ ਜ਼ਿਲ੍ਹਾ ਪੁਲਿਸ ਯੂਨਿਟਾਂ ਨਾਲ ਮਿਲ ਕੇ ਕੰਮ ਕੀਤਾ ਤਾਂ ਜੋ ਮੁਲਜ਼ਮਾਂ ਨੂੰ ਫੜਿਆ ਜਾ ਸਕੇ ਅਤੇ ਚੋਰੀ ਹੋਏ ਸਾਜ਼ੋ-ਸਾਮਾਨ ਦੀ ਬਰਾਮਦਗੀ ਕੀਤੀ ਜਾ ਸਕੇ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਐਸ.ਆਈ.ਟੀ. ਦੇ ਚੇਅਰਮੈਨ ਆਈ.ਜੀ.ਪੀ. ਰਾਜਪਾਲ ਸੰਧੂ ਨੇ ਕਿਹਾ ਕਿ ਮੁਲਜ਼ਮਾਂ ਨੇ ਖਾਸ ਤੌਰ ’ਤੇ ਉੱਚ-ਮੁੱਲ ਵਾਲੇ ਜੀ.ਯੂ.ਸੀ.1 ਕਾਰਡਾਂ (ਬੇਸ ਬੈਂਡ ਯੂਨਿਟਾਂ) ਨੂੰ ਨਿਸ਼ਾਨਾ ਬਣਾਇਆ, ਜੋ ਕਿ 4ਜੀ ਅਤੇ 5ਜੀ ਸਿਗਨਲਾਂ ਦੇ ਸੰਚਾਰ ਲਈ ਬਹੁਤ ਅਹਿਮ ਹੁੰਦੇ ਹਨ। ਉਨ੍ਹਾਂ ਕਿਹਾ,‘‘ ਚੋਰੀ ਦੀ ਪੂਰੀ ਕਾਰਵਾਈ ਨੂੰ ਦੋ ਮਿੰਟਾਂ ਤੋਂ ਵੀ ਘੱਟ ਸਮੇਂ ਵਿੱਚ ਅੰਜਾਮ ਦਿੱਤਾ ਗਿਆ, ਜਿਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ,’’। ਇਨ੍ਹਾਂ ਚੋਰੀਆਂ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਦੂਰਸੰਚਾਰ ਸੇਵਾਵਾਂ ਵਿੱਚ ਕਾਫ਼ੀ ਪ੍ਰਭਾਵਿਤ ਰਹੀਆਂ,ਜਿਸ ਨਾਲ ਲੋਕਾਂ ਜ਼ਰੂਰੀ ਵਾਇਸ ਅਤੇ ਡੇਟਾ ਕਨੈਕਟੀਵਿਟੀ ਤੋਂ ਵਾਂਝੀ ਰਹੇ। ਆਈ.ਜੀ.ਪੀ. ਨੇ ਕਿਹਾ ਕਿ ਤਕਨੀਕੀ ਨਿਗਰਾਨੀ ਅਤੇ ਮਨੁੱਖੀ ਬੌਧਿਕਤਾ ਦੀ ਵਰਤੋਂ ਕਰਦਿਆਂ ਪੰਜਾਬ ਪੁਲਿਸ ਨੇ ਇਨ੍ਹਾਂ ਚੋਰੀਆਂ ਵਿੱਚ ਸ਼ਾਮਲ ਨੈੱਟਵਰਕਾਂ ਨੂੰ ਸਫਲਤਾਪੂਰਵਕ ਬੇਅਸਰ ਕਰ ਦਿੱਤਾ ਹੈ, ਜਦੋਂ ਕਿ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਅਪਰਾਧਿਕ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਹੋਰ ਜਾਂਚ ਜਾਰੀ ਹੈ।’’ ਪੰਜਾਬ ਪੁਲਿਸ ਨੇ ਸਾਰੇ ਸਮਾਜ ਵਿਰੋਧੀ ਤੱਤਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨੂੰ ਤੁਰੰਤ ਬੰਦ ਕਰ ਦੇਣ ਜਾਂ ਫਿਰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ । ਜ਼ਿਲ੍ਹਾ ਪੁਲਿਸ ਬਲਾਂ ਵੱਲੋਂ ਸਮਰਪਿਤ ਵਿਸ਼ੇਸ਼ ਕਰੈਕ ਟੀਮਾਂ ਬਣਾਈਆਂ ਗਈਆਂ ਹਨ। ਅਗਲੇਰੀ ਜਾਂਚ ਕੀਤੀ ਜਾ ਰਹਹ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ