Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਸਰਕਾਰੀ ਸਿਹਤ ਸੰਸਥਾਵਾਂ ਵਿਚ ਗਰਭਵਤੀ ਔਰਤਾਂ ਲਈ ਲੋੜੀਂਦੀਆਂ ਸਹੂਲਤਾਂ ਉਪਲਭਧ : ਸਿਵਲ ਸਰਜਨ

February 09, 2026 03:58 PM
SehajTimes

ਮੋਹਾਲੀ : ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ ਨੇ ਆਖਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਅਧੀਨ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਗਰਭਵਤੀ ਔਰਤਾਂ ਲਈ ਸਿਹਤ ਸਹੂਲਤਾਂ ਦਾ ਪੂਰਾ ਪ੍ਰਬੰਧ ਹੈ ਅਤੇ ਗਰਭਵਤੀ ਔਰਤਾਂ ਨੂੰ ਇਨ੍ਹਾਂ ਸੰਸਥਾਵਾਂ ਵਿਚ ਜਾਂਚ, ਇਲਾਜ ਅਤੇ ਜਣੇਪੇ ਦੀਆਂ ਸੇਵਾਵਾਂ ਦਾ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਦਸਿਆ ਕਿ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਦਿਵਸ ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਗਰਭਵਤੀ ਔਰਤਾਂ ਦੀ ਤੰਦਰੁਸਤੀ ਯਕੀਨੀ ਬਣਾਉਣਾ ਹੈ। ਅੱਜ ਇਸ ਵਿਸ਼ੇਸ਼ ਦਿਨ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਇਸਤਰੀ ਰੋਗਾਂ ਦੇ ਮਾਹਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿਤੀ ਗਈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦੀ ਜਾਂਚ ਕਰਨਾ ਅਤੇ ਹਾਈਰਿਸਕ ਗਰਭਵਤੀ ਔਰਤਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਸਹੀ ਇਲਾਜ ਪ੍ਰਦਾਨ ਕਰਨਾ ਹੈੇ।
   ਡਾ. ਤਮੰਨਾ ਸਿੰਘਲ ਨੇ ਦਸਿਆ ਕਿ ਇਸ ਪ੍ਰੋਗਰਾਮ ਤਹਿਤ ਹਰ ਮਹੀਨੇ ਦੀ 9 ਤਰੀਕ ਤੇ 23 ਤਰੀਕ ਨੂੰ ਗਰਭਵਤੀ ਔਰਤਾਂ ਖ਼ਾਸਕਰ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਜਾਂਦੀ ਹੈ। ਸਿਹਤ ਅਧਿਕਾਰੀ ਨੇ ਆਮ ਲੋਕਾਂ ਖ਼ਾਸਕਰ ਗਰਭਵਤੀ ਔਰਤਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ  ਗਰਭਵਤੀ ਔਰਤਾਂ ਦੀ ਸਲਾਮਤੀ ਲਈ ਕਦੇ ਵੀ ਗੈਰੑ-ਸਿੱਖਿਅਤ ਵਿਅਕਤੀ ਤੋਂ ਜਣੇਪਾ ਨਹੀਂ ਕਰਾਉਣਾ ਚਾਹੀਦਾ, ਕਿਉਂਕਿ ਅਜਿਹਾ ਕਰਨ ਨਾਲ ਔਰਤ ਅਤੇ ਬੱਚੇ ਦੋਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈਕਅੱਪ ਜ਼ਰੂਰੀ ਹਨ ਜਿਹੜੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਸਿਹਤ ਅਧਿਕਾਰੀ ਨੇ ਆਖਿਆ ਕਿ ਸਿਹਤ ਵਿਭਾਗ ਲੋਕਾਂ ਦੀ ਤੰਦਰੁਸਤੀ ਲਈ ਸੂਬਾਈ ਅਤੇ ਕੇਂਦਰੀ ਸਿਹਤ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰ ਰਿਹਾ ਹੈ ਅਤੇ ਲੋਕਾਂ ਨੂੰ ਬਿਹਤਰ ਜੱਚਾੑ-ਬੱਚਾ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ।

Have something to say? Post your comment

 

More in Health

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਹੋਰ ਸੌਖਾ ਬਣਾਇਆ : ਚੇਅਰਮੈਨ ਛੀਨਾ

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ