Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡਾ. ਬਾਜਵਾ ਨੇ ਮੁੱਖ ਖੇਤੀਬਾੜੀ ਅਫਸਰ ਵਜੋਂ ਸੰਭਾਲਿਆ ਚਾਰਜ

February 09, 2026 04:19 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਡਾ. ਸੁਖਜਿੰਦਰ ਸਿੰਘ ਬਾਜਵਾ ਮੁੱਖ ਖੇਤੀਬਾੜੀ ਅਫਸਰ ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ  ਵਿਸ਼ੇਸ ਹੁਕਮਾਂ ਰਾਹੀਂ ਬਤੌਰ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ  ਦੀ ਆਸਾਮੀ ਤੇ ਨਿਯੁਕਤ ਕੀਤਾ ਗਿਆ ਹੈ। ਸਾਲ 1993 ਨੂੰ ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਖਾਲਸਾ ਕਾਲਜ ਅੰਮ੍ਰਿਤਸਰ ਤੋ ਖੇਤੀਬਾੜੀ ਇਕਨੋਮਿਕਸ ਅਧੀਨ ਐਮ.ਐਸ.ਸੀ. ਦੀ ਵਿਦਿਆ ਪ੍ਰਾਪਤ ਕੀਤੀ ਅਤੇ ਸਾਲ 1996 ਨੂੰ ਬਤੌਰ ਖੇਤੀਬਾੜੀ ਵਿਕਾਸ ਅਫਸਰ (ਜ਼ਿਲ੍ਹਾ ਕਮ) ਰਾਜਪੁਰਾ ਜ਼ਿਲ੍ਹਾ ਪਟਿਆਲਾ ਵਿਖੇ ਜੁਆਇੰਨ ਕੀਤਾ ਅਤੇ ਸਾਲ 2021 ਤੱਕ ਬਤੌਰ ਖੇਤੀਬਾੜੀ ਵਿਕਾਸ ਅਫਸਰ ਸੇਵਾਵਾਂ ਨਿਭਾਈਆਂ ਗਈਆਂ। ਇਨ੍ਹਾਂ ਦੀ ਬਤੌਰ ਖੇਤੀਬਾੜੀ ਅਫਸਰ ਪਦ ਉਨਤੀ ਸਾਲ 2021 ਵਿੱਚ ਹੋਈ ਅਤੇ ਇਨ੍ਹਾਂ ਨੇ ਬਤੌਰ ਸਹਾਇਕ ਗੰਨਾ ਕਮਿਸ਼ਨਰ ਦਫਤਰ ਡਾਇਰੈਕਟਰ ਖੇਤੀਬਾੜੀ ਪੰਜਾਬ ਅਤੇ ਬਲਾਕ ਖੇਤੀਬਾੜੀ ਅਫਸਰ ਡੇਰਾਬਸੀ ਵਿਖੇ ਕੰਮ ਕੀਤਾ। ਉਨ੍ਹਾਂ ਨੇ ਪਦ ਉਨਤੀ ਉਪਰੰਤ ਸਾਲ 2025-26 ਦੌਰਾਨ ਬਤੌਰ ਡਿਪਟੀ ਡਾਇਰੈਕਟਰ ਖੇਤੀਬਾੜੀ (ਐਲ.ਸੀ.ਪੀ.ਪੀ.) ਸੇਵਾਂਵਾ ਨਿਭਾਈਆਂ ਅਤੇ ਬਤੌਰ ਮੁੱਖ ਖੇਤੀਬਾੜੀ ਅਫਸਰ, ਐੱਸ.ਏ.ਐੱਸ.ਨਗਰ ਦਾ ਮਿਤੀ 09.02.2026 ਤੋਂ ਚਾਰਜ ਸੰਭਾਲਦੇ ਹੋਏ ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ  ਵਿੱਚ ਕੰਮ ਕਰ ਰਹੇ ਵੱਖ ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ  ਕਿਸਾਨ ਭਲਾਈ ਲਈ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਵੱਖ ਵੱਖ ਸਕੀਮਾਂ ਤਹਿਤ  ਕਿਸਾਨਾਂ ਨੂੰ ਲਾਭ ਦੇਣ ਨੂੰ ਸੁਨਿਸਚਿਤ ਕੀਤਾ ਜਾਵੇ ਅਤੇ ਉਚ ਮਿਆਰੀ ਖੇਤੀ ਇਨਪੁਟਸ ਦੀ ਸਪਲਾਈ ਕਰਨ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਡਾ.ਗੁਰਮੇਲ ਸਿੰਘ ਜੋ ਕਿ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਤੋਂ ਬਤੌਰ  ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਪਦ ਉਨਤ ਹੋਏ ਹਨ ਵੱਲੋਂ  ਸ਼ਿਰਕਤ ਕਰਦੇ ਹੋਏ ਡਾ. ਸੁਖਜਿੰਦਰ ਸਿੰਘ ਬਾਜਵਾ ਨੂੰ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੀ ਨਿਯੁਕਤੀ ਲਈ ਵਧਾਈ ਦਿੱਤੀ ਗਈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ