Sunday, March 29, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਇਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬਾਕਰਪੁਰ ਤੋਂ ਜਨੇਤਪੁਰ ਸੜਕ ਦੀ ਉਸਾਰੀ ਦੀ ਸ਼ੁਰੂਆਤ

February 09, 2026 04:39 PM
SehajTimes

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) : ਡੇਰਾਬੱਸੀ ਹਲਕੇ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਨਗਰ ਕੌਂਸਲ ਡੇਰਾਬੱਸੀ ਦੇ ਅਧੀਨ ਲਗਭਗ 1 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਬਾਕਰਪੁਰ ਤੋਂ ਜਨੇਤਪੁਰ ਰੋਡ (ਐਮ.ਸੀ. ਡੇਰਾਬੱਸੀ) ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ 8500 ਫੁੱਟ ਲੰਬੀ ਤੇ 17 ਫੁੱਟ ਚੌੜੀ ਸੜਕ ਬਣਨ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ ਮਿਲੇਗੀ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਇਲਾਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸ ਸੜਕ ਦੇ ਤਿਆਰ ਹੋਣ ਨਾਲ ਸਥਾਨਕ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ, ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਪੰਜਾਬ ਵਿੱਚ ਸੜਕਾਂ ਦੀ ਮੁਰੰਮਤ ਤੇਜੀ ਨਾਲ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਹੀ ਕੰਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਜਿਹੜੇ ਵੀ ਵਿਕਾਸ ਦੇ ਕੰਮ ਹੋਣ ਵਾਲੇ ਹੋਣਗੇ, ਉਹਨਾਂ ਨੂੰ ਸ਼ੁਰੂ ਕਰਵਾਇਆ ਜਾਵੇਗਾ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਵਿੱਚੋਂ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਆਪਸੀ ਭਾਈਚਾਰਕ ਸਾਂਝ ਨੂੰ ਵਧੇਰੇ ਕਾਇਮ ਰੱਖਣ ਲਈ ਵਚਨਵੱਧ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਲਈ ਯਤਨ ਜਾਰੀ ਹਨ। ਉਨ੍ਹਾਂ ਬਾਕਰਪੁਰ ਤੋਂ ਜਨੇਤਪੁਰ ਰੋਡ  ਨੀਂਹ ਪੱਥਰ ਰੱਖਦੇ ਸਮੇਂ ਕਿਹਾ ਕਿ ਸੜਕ ਬਣਾਉਣ ਦਾ ਕੰਮ ਸਮਾਂਬੱਧ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇਗਾ ਅਤੇ ਸਬੰਧਤ ਵਿਭਾਗਾ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸਪੱਸ਼ਟ ਕਹਿ ਦਿੱਤਾ ਗਿਆ ਹੈ ਕਿ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਲੋਕਾਂ ਨੂੰ ਜਲਦੀ ਤੋਂ ਜਲਦੀ ਇਹ ਸਹੂਲਤ ਮਿਲਣ। ਵਿਧਾਇਕ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਹਲਕੇ ਦੇ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸ ਸੜਕ ਦੇ ਮੁਕੰਮਲ ਹੋਣ ਨਾਲ ਇਲਾਕੇ ਦੀ ਆਵਾਜਾਈ ਵਿੱਚ ਵੱਡਾ ਸੁਧਾਰ ਆਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਉੱਚ ਗੁਣਵੱਤਾ ਵਾਲਾ ਕਰਨ ਦੀ ਹਦਾਇਤ ਕੀਤੀ। ਉਦਘਾਟਨੀ ਸਮਾਗਮ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ, ਕੌਂਸਲਰ, ਪਾਰਟੀ ਦੇ ਬਲਾਕ ਪ੍ਰਧਾਨ ਸਮੇਤ ਪਾਰਟੀ ਦੇ ਹੋਰ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।

Have something to say? Post your comment

 

More in Chandigarh

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

“ਸ਼ਾਨਦਾਰ 4 ਸਾਲ; ਭਗਵੰਤ ਮਾਨ ਦੇ ਨਾਲ” ਤਹਿਤ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸੰਵਾਦ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਪੰਜਾਬ ਨੇ ਜਲਗਾਹ ਜਨਗਣਨਾ 2026 ਵਿੱਚ 304 ਪੰਛੀਆਂ ਦੀਆਂ ਪ੍ਰਜਾਤੀਆਂ ਰਿਕਾਰਡ ਕੀਤੀਆਂ

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ