Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Health

ਸਫ਼ਾਈ ਅਤੇ ਮਰੀਜ਼ ਸੇਵਾਵਾਂ ਦੇ ਮਿਆਰਾਂ ਦੀ ਪਰਖ

February 09, 2026 04:41 PM
SehajTimes

ਘੜੂੰਆਂ : ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਫ਼ਾਈ, ਸੁਵਿਧਾਵਾਂ ਅਤੇ ਮਰੀਜ਼ ਸੇਵਾਵਾਂ ਨੂੰ ਉੱਚ ਦਰਜੇ ‘ਤੇ ਲਿਜਾਣ ਲਈ ਕਾਯਾਕਲਪ ਮੁਹਿੰਮ ਤਹਿਤ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਵਿੱਚ ਕਾਯਾਕਲਪ ਮੁਲਾਂਕਣ ਕੀਤਾ ਗਿਆ। ਇਸ ਮੁਲਾਂਕਣ ਟੀਮ ਵਿੱਚ ਡਾ. ਗੁਰਪ੍ਰੀਤ ਸਿੰਘ  ਮੈਡੀਕਲ ਅਫਸਰ ਡੈਂਟਲ ਅਤੇ ਹਰਬੰਸ ਸਿੰਘ ਰੇਡੀਓਗ੍ਰਾਫਰ ਸ਼ਾਮਲ ਸਨ। ਟੀਮ ਵੱਲੋਂ ਸਿਹਤ ਕੇਂਦਰ ਵਿੱਚ ਸਫ਼ਾਈ ਪ੍ਰਬੰਧ, ਬਾਇਓਮੈਡੀਕਲ ਵੇਸਟ ਮੈਨੇਜਮੈਂਟ, ਰਿਕਾਰਡ ਮੇਂਟੇਨੈਂਸ, ਮਰੀਜ਼ ਸਹੂਲਤਾਂ ਅਤੇ ਢਾਂਚਾਗਤ ਵਿਵਸਥਾਵਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ। ਟੀਮ ਨੇ ਕੁਝ ਸੁਝਾਵ ਵੀ ਦਿੱਤੇ ਤਾਂ ਜੋ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਪੀ.ਐਚ.ਸੀ ਘੜੂੰਆਂ ਦੀ ਪੂਰੀ ਟੀਮ ਕਾਯਾਕਲਪ ਮਿਆਰਾਂ ਨੂੰ ਬਰਕਰਾਰ ਰੱਖਣ ਲਈ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਫ਼ਾਈ, ਸਹੀ ਬਾਇਓਮੈਡੀਕਲ ਵੇਸਟ ਪ੍ਰਬੰਧ ਅਤੇ ਮਰੀਜ਼ਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਾਡੀ ਪਹਿਲ ਹੈ ਅਤੇ ਅੱਗੇ ਵੀ ਇਨ੍ਹਾਂ ਮਿਆਰਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਇਸ ਮੌਕੇ ਮੈਡੀਕਲ ਅਫਸਰ ਡਾ. ਸਰੋਜ, ਮੈਡੀਕਲ ਅਫਸਰ ਡੈਂਟਲ ਡਾ. ਹਰਦੀਪ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਸਾਹਿਲ ਸੁਖੇਰਾ, ਸਟਾਫ਼ ਨਰਸ ਅਮਨਿੰਦਰ ਕੌਰ ਅਤੇ ਰਮਨਦੀਪ ਕੌਰ ਵੀ ਹਾਜ਼ਰ ਸਨ।

 

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ