Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

February 09, 2026 04:47 PM
SehajTimes

ਪੁਲਿਸ ਟੀਮਾਂ ਵੱਲੋਂ ਵਿੱਤੀ ਜਾਂਚ ਜਾਰੀ : ਸੀ.ਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ : ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੌਰਾਨ ਖੁਫੀਆ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਛੇ ਆਧੁਨਿਕ ਪਿਸਤੌਲ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰ ਕੇ ਇਸ ਗਿਰੋਹ ਨੂੰ ਬੇਅਸਰ ਦਿੱਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਮੰਨੂ (24), ਗੁਰਪ੍ਰੀਤ ਸਿੰਘ ਉਰਫ਼ ਗੋਪੀ (20), ਸੁਖਰਾਜ ਸਿੰਘ ਉਰਫ਼ ਜੋਗਾ (24) ਅਤੇ ਸਾਜਨ ਸਿੰਘ ਉਰਫ਼ ਗੁਰਸਾਜਨ ਸਿੰਘ ਉਰਫ਼ ਲੱਡਾ ਸਾਰੇ ਵਾਸੀ ਪਿੰਡ ਰੋਡਾ ਵਾਲਾ ਕਲਾਂ (ਅੰਮ੍ਰਿਤਸਰ ) ਅਤੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਵਸਨੀਕ ਮੋਲਕਦੀਪ ਸਿੰਘ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਆਸਟਰੀਆ ਦੇ ਬਣੇ ਦੋ 9 ਐਮ.ਐਮ. ਗਲੌਕ, ਤੁਰਕੀ ਦਾ ਬਣਿਆ ਇੱਕ ਜ਼ਿਗਾਨਾ, ਦੋ .32 ਬੋਰ ਅਤੇ ਇੱਕ .30 ਬੋਰ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮਾਂ ਨੇ ਦੋਸ਼ੀਆਂ ਦੀ ਹੁੰਡਈ ਕਰੇਟਾ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਤਸਕਰੀ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਤਸਕਰੀ ਨੈੱਟਵਰਕ ਨਾਲ ਸਰਗਰਮੀ ਨਾਲ ਜੁੜੇ ਹੋਏ ਸਨ ਅਤੇ ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ। ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਸਰਹੱਦ ਪਾਰ ਦੇ ਤਸਕਰੀ ਸਬੰਧਾਂ ਬਾਰੇ ਪੁਖਤਾ ਤੇ ਗੁਪਤ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸਿਮਰਨਜੀਤ ਉਰਫ਼ ਮੰਨੂ, ਮੋਲਕਦੀਪ ਸਿੰਘ, ਗੁਰਪ੍ਰੀਤ ਉਰਫ਼ ਗੋਪੀ, ਸੁਖਰਾਜ ਉਰਫ਼ ਜੋਗਾ ਅਤੇ ਸਾਜਨ ਉਰਫ਼ ਗੁਰਸਾਜਨ ਉਰਫ਼ ਲੱਡਾ ਨੂੰ ਇੱਕ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਹੋਰ ਪੁੱਛਗਿੱਛ ਤੋਂ ਬਾਅਦ ਹੋਈਆਂ ਬਰਾਮਦਗੀਆਂ ਦੌਰਾਨ ਚਾਰ ਹੋਰ ਪਿਸਤੌਲ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ, ਜੋ ਸੰਗਠਿਤ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦੀ ਪੁਸ਼ਟੀ ਕਰਦੀ ਹੈ।

ਸੀ.ਪੀ. ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਿਮਰਨਜੀਤ ਉਰਫ਼ ਮੰਨੂ, ਮੋਲਕਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਜੁਰਾਇਮ-ਪੇਸ਼ਾ ਅਪਰਾਧੀ ਹਨ ਅਤੇ ਪਹਿਲਾਂ ਵੀ ਐਨਡੀਪੀਐਸ ਐਕਟ ਅਧੀਨ ਮਾਮਲਿਆਂ ਵਿੱਚ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਸਿਮਰਨਜੀਤ ਉਰਫ਼ ਮੰਨੂ ਦੁਬਈ ਵਿੱਚ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਇਸ ਨੈੱਟਵਰਕ ਦੇ ਵਿੱਤੀ ਟਰੇਲ ਅਤੇ ਹਵਾਲਾ ਲਿੰਕਾਂ ਦੀ ਜਾਂਚ ਵੀ ਕਰ ਰਹੀਆਂ ਹਨ।

ਇਸ ਸਬੰਧ ਵਿੱਚ ਐਫਆਈਆਰ ਨੰਬਰ 21 ਮਿਤੀ 03-02-2026 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(8) ਅਤੇ ਐਨਡੀਪੀਐਸ ਐਕਟ ਦੀ ਧਾਰਾ 21ਬੀ, 27ਏ ਅਤੇ 29 ਤਹਿਤ ਇੱਕ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਖਰਾਬ ਮੌਸਮ ਤੋਂ ਬਾਅਦ ਮੰਡੀਆਂ 'ਚ ਕਣਕ ਦੀ ਖਰੀਦ ਨੇ ਫੜੀ ਰਫ਼ਤਾਰ, ਕਿਸਾਨਾਂ ਦੇ ਚਿਹਰੇ ਖਿੜੇ

ਚੀਫ਼ ਖ਼ਾਲਸਾ ਦੀਵਾਨ ਸਕੂਲ ਦੇ ਵਿਦਿਆਰਥੀ ਦਿਵਜੋਤ ਸਿੰਘ ਨੇ ਰਾਸ਼ਟਰੀ ਮੰਚ ਤੇ ਝੰਡੇ ਗੱਡੇ

ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਭਾਜਪਾ ਕਰ ਰਹੀ ਹੈ ਦੇਸ਼ ਦੀਆਂ ਔਰਤਾਂ ਨਾਲ ਧੋਖਾ: ਡਾ. ਰਾਜਕੁਮਾਰ ਵੇਰਕਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਅਜਨਾਲਾ ਦੇ ਵਾਰਡ ਨੰਬਰ 7 ਵਿੱਚ ਭਿਆਨਕ ਅੱਗ 50 ਲੱਖ ਤੋਂ ਵੱਧ ਦਾ ਨੁਕਸਾਨ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਕੈਬਨਿਟ ਮੰਤਰੀ ਈ:ਟੀ:ਓ ਨੇ ਮਹਿਤਾ ਮੰਡੀ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜਾ

ਨਗਰ ਨਿਗਮ ਵਲੋਂ 20-21-22 ਅਪ੍ਰੈਲ 2026 ਨੂੰ ਸਵੱਛਤਾ ਰੈਲੀ ਦਾ ਕੀਤਾ ਜਾ ਰਿਹਾ ਹੈ ਆਯੋਜਨ ਮੇਅਰ ਅਤੇ ਕਮਿਸ਼ਨਰ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ

ਅੰਮ੍ਰਿਤਸਰ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਨੂੰ ਮਿਲਿਆ ਡਿਜ਼ਿਟਲ ਬੂਸਟ, ਏਆਈ ਡਿਵਾਈਸ ਨਾਲ ਨਿਗਰਾਨੀ ਹੋਵੇਗੀ ਹੋਰ ਤੇਜ਼