Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬੁਨਿਆਦੀ ਢਾਂਚੇ ਨਾਲ ਸਬੰਧਤ ਨਵੇਂ ਪ੍ਰੋਜੈਕਟਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜ਼ੋਰਾਂ ‘ਤੇ: ਹਰਜੋਤ ਸਿੰਘ ਬੈਂਸ

February 09, 2026 04:50 PM
SehajTimes

ਬੁਨਿਆਦੀ ਢਾਂਚਾ ਪ੍ਰਾਜੈਕਟ ਸਥਾਨਕ ਲੋਕਾਂ ਦੀ ਜ਼ਿੰਦਗੀ ਵਿੱਚ ਲਿਆਉਣਗੇ ਸਕਾਰਾਤਮਕ ਬਦਲਾਅ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ : ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਇਲਾਕੇ ਵਿੱਚ ਸੜਕੀ ਸੰਪਰਕ ਨੂੰ ਹੋਰ ਬਿਹਤਰ ਬਣਾਉਣ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਨਾਲ ਸਬੰਧਤ ਅਹਿਮ ਪ੍ਰੋਜੈਕਟਾਂ ਨੂੰ ਹਰੀ ਝੰਡੀ ਮਿਲ ਗਈ ਹੈ। ਇੱਥੋਂ ਜਾਰੀ ਵੀਡੀਓ ਸੰਦੇਸ਼ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪੰਜ ਅਹਿਮ ਪੁਲਾਂ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਮਨਜ਼ੂਰੀ ਮਿਲ ਗਈ ਹੈ। ਸ. ਬੈਂਸ ਨੇ ਕਿਹਾ, "ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।" ਉਨ੍ਹਾਂ ਕਿਹਾ ਕਿ ਪ੍ਰਵਾਨਿਤ ਪੁਲ ਪ੍ਰੋਜੈਕਟਾਂ ਵਿੱਚ ਬ੍ਰਹਮਪੁਰ ਅਤੇ ਡਰੋਲੀ ਪੁਲ ਸ਼ਾਮਲ ਹਨ, ਜੋ ਅਸਲ ਵਿੱਚ ਨਹਿਰ ਦੀ ਉਸਾਰੀ ਸਮੇਂ ਬਣਾਏ ਗਏ ਸਨ। ਇਨ੍ਹਾਂ ਪੁਲਾਂ ਨੂੰ ਆਧੁਨਿਕ ਜ਼ਰੂਰਤਾਂ ਨੂੰ ਵੇਖਦਿਆਂ ਹੁਣ ਦੁਬਾਰਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗੰਗੂਵਾਲ ਡਬਲ ਪੁਲ ਇੱਕ ਰਣਨੀਤਕ ਪ੍ਰੋਜੈਕਟ ਹੈ। ਇਨ੍ਹਾਂ ਪੁਲਾਂ ਦੀ ਉਸਾਰੀ ਨਾਲ ਖਾਸ ਕਰਕੇ ਗੁਰੂ ਕਾ ਲਾਹੌਰ ਵਿਖੇ ਵਿਆਹ ਪੁਰਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਦੌਰਾਨ ਵੱਡੀ ਗਿਣਤੀ ਵਿੱਚ ਪੁੱਜਣ ਵਾਲੀ ਸੰਗਤ ਨੂੰ ਜਿੱਥੇ ਵੱਡੀ ਸੌਖ ਹੋਵੇਗੀ ਉੱਥੇ ਟ੍ਰੈਫਿਕ ਦੀ ਸਮੱਸਿਆ ਹੱਲ ਹੋਵੇਗੀ। ਉਨ੍ਹਾਂ ਕਿਹਾ, "ਇਸ ਨਾਲ ਸੰਗਤ ਲਈ ਨਿਰਵਿਘਨ ਯਾਤਰਾ ਯਕੀਨੀ ਬਣਾਏਗੀ।"

ਇਸ ਤੋਂ ਇਲਾਵਾ, ਅਟਾਰੀ ਪਿੰਡ ਦਾ ਪੁਲ ਅਟਾਰੀ ਪਿੰਡ ਨੂੰ ਸਿੱਧੇ ਕੌਮੀ ਰਾਜਮਾਰਗ ਨਾਲ ਜੋੜੇਗਾ ਜਿਸ ਨਾਲ ਲੰਬੇ ਚੱਕਰ ਖਤਮ ਹੋਣਗੇ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਭਾਓਵਾਲ ਪੁਲ ਨਾਲ ਖੇਤਰ ਵਿੱਚ ਰੁਜ਼ਗਾਰ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਸਰਸਾ ਨੰਗਲ ਪੁਲ ਪ੍ਰੋਜੈਕਟ ਦਾ ਟੈਂਡਰ ਪਹਿਲਾਂ ਹੀ ਜਾਰੀ ਹੋ ਚੁੱਕਾ ਹੈ ਅਤੇ ਇਸ ਦਾ ਕੰਮ 14 ਅਪ੍ਰੈਲ ਦੇ ਆਸਪਾਸ ਸ਼ੁਰੂ ਹੋ ਜਾਵੇਗਾ। ਸ. ਬੈਂਸ ਨੇ ਨੰਗਲ ਤੋਂ ਕਲਮਾ ਮੋੜ ਸੜਕ ਅਤੇ ਭੰਗਲਾਂ ਤੋਂ ਕਾਨਪੁਰ ਖੂਹੀ ਸੜਕ ਸਬੰਧੀ ਯੋਜਨਾਵਾਂ ਬਾਰੇ ਵੀ ਯੋਜਨਾ ਸਾਂਝੀ ਕੀਤੀ। ਨੰਗਲ ਤੋਂ ਕਲਮਾ ਮੋੜ ਸੜਕ 10 ਕਰੋੜ ਰੁਪਏ ਦੀ ਲਾਗਤ ਨਾਲ ਭਾਰੀ ਉਦਯੋਗਿਕ ਆਵਾਜਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਬਣਾਈ ਜਾਵੇਗੀ, ਜਦੋਂ ਕਿ ਭੰਗਲਾਂ ਤੋਂ ਕਾਨਪੁਰ ਖੂਹੀ ਸੜਕ ਨੂੰ ਅਪਗ੍ਰੇਡ ਕਰਨ ਨਾਲ ਬੱਸ ਸੰਪਰਕ ਵਿੱਚ ਸੁਧਾਰ ਹੋਵੇਗਾ ਅਤੇ ਖੇੜਾ ਕਲਮੋਟ ਵਿੱਚ ਪਾਣੀ ਭਰਨ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਸੜਕ ਦੇ ਦੋਵੇਂ ਪਾਸੇ ਕੰਕਰੀਟ ਦੀ ਡਰੇਨ ਬਣਾਈ ਜਾਵੇਗੀ। ਇਹ ਪ੍ਰਾਜੈਕਟ ਲਗਭਗ 12.5 ਕਰੋੜ ਰੁਪਏ ਨਾਲ ਤਿਆਰ ਹੋਵੇਗਾ। ਇਨ੍ਹਾਂ ਦੋਵਾਂ ਪ੍ਰੋਜੈਕਟਾਂ 'ਤੇ ਕੰਮ ਅਗਲੇ ਦੋ ਹਫ਼ਤਿਆਂ ਦੇ ਅੰਦਰ ਸ਼ੁਰੂ ਹੋ ਜਾਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਜਿੱਥੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ ਉੱਥੇ ਇਲਾਕੇ ਵਿੱਚ ਰੁਜ਼ਗਾਰ ਦੇ ਮੌਕੇ ਵਧਣਗੇ ਅਤੇ ਸੜਕੀ ਸੰਪਰਕ ਬਿਹਤਰ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮਹਿਜ਼ ਬੁਨਿਆਦੀ ਢਾਂਚੇ ਦਾ ਵਿਕਾਸ ਨਹੀਂ, ਬਲਕਿ ਲੋਕਾਂ ਦੀਆਂ ਜਿੰਦਗੀਆਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦਾ ਜ਼ਰੀਆ ਸਾਬਤ ਹੋਣਗੇ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਟਿਕਾਊ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ