Monday, March 30, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਸਰਕਾਰ ਐਸ ਸੀ/ਬੀ ਸੀ ਵਰਗਾਂ ਦੇ ਹੱਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

February 09, 2026 04:52 PM
SehajTimes

ਸਕਾਰਾਤਮਕ ਮਾਹੌਲ ਵਿੱਚ ਸੰਪੰਨ ਹੋਈ ਮੀਟਿੰਗ; ਹਾਸ਼ੀਆਗ੍ਰਸਤ ਵਰਗਾਂ ਲਈ ਠੋਸ ਕਦਮ ਚੁੱਕ ਰਹੀ ਮਾਨ ਸਰਕਾਰ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸਦੇ ਨਾਲ ਨਾਲ ਐਸ.ਸੀ ਅਤੇ ਬੀ.ਸੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਮਾਜਿਕ–ਆਰਥਿਕ ਤਰੱਕੀ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਪੰਜਾਬ ਭਵਨ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਐਸ.ਸੀ/ਬੀ.ਸੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਮੰਤਰੀ ਨੇ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ।
ਉਨ੍ਹਾਂ ਸਪਸ਼ਟ ਕੀਤਾ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ’ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤੁਰੰਤ ਅਤੇ ਸਮੇਂ-ਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ। ਇਸਦੇ ਨਾਲ ਹੀ ਜਿਹੜੀਆਂ ਮੰਗਾਂ ਸਰਕਾਰ ਪੱਧਰ ’ਤੇ ਨੀਤੀਗਤ ਫੈਸਲੇ ਦੀ ਮੰਗ ਕਰਦੀਆਂ ਹਨ, ਉਨ੍ਹਾਂ ਨੂੰ ਸਰਕਾਰ ਨਾਲ ਜਲਦ ਤੋਂ ਜਲਦ ਟੇਕ ਅੱਪ ਕਰਕੇ ਯੋਗ ਹੱਲ ਯਕੀਨੀ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਹ ਲਾਜ਼ਮੀ ਹੈ ਕਿ ਸਮਾਜ ਦਾ ਹਰ ਵਰਗ ਤਰੱਕੀ ਦੀ ਮੁੱਖ ਧਾਰਾ ਨਾਲ ਜੁੜੇ। ਉਨ੍ਹਾਂ ਕਿਹਾ ਕਿ ਐਸ.ਸੀ ਅਤੇ ਬੀ.ਸੀ ਵਰਗਾਂ ਨੂੰ ਸਨਮਾਨ, ਸਮਾਨ ਅਵਸਰ ਅਤੇ ਨਿਆਂ ਮਿਲੇ ਬਿਨਾਂ ਰੰਗਲਾ ਪੰਜਾਬ ਦੀ ਕਲਪਨਾ ਅਧੂਰੀ ਹੈ। “ਜਦੋਂ ਹਰ ਘਰ ਵਿੱਚ ਖੁਸ਼ਹਾਲੀ, ਹਰ ਮਨ ਵਿੱਚ ਵਿਸ਼ਵਾਸ ਅਤੇ ਹਰ ਵਰਗ ਨੂੰ ਅੱਗੇ ਵਧਣ ਦਾ ਮੌਕਾ ਮਿਲੇਗਾ, ਤਦੋਂ ਹੀ ਅਸਲ ਅਰਥਾਂ ਵਿੱਚ ਰੰਗਲਾ ਪੰਜਾਬ ਬਣੇਗਾ,” ਉਨ੍ਹਾਂ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਸੁਚੱਜੇ ਅਤੇ ਸਕਾਰਾਤਮਕ ਮਾਹੌਲ ਵਿੱਚ ਸੰਪੰਨ ਹੋਈ। ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵੀ.ਕੇ. ਮੀਨਾ,ਆਈ.ਏ.ਐਸ, ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਵਿੰਮੀ ਭੁੱਲਰ, ਆਈ.ਏ.ਐਸ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

ਕੁਝ "ਮੌਕਾਪ੍ਰਸਤ" ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ