Saturday, March 28, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Health

ਸਿਹਤ ਮੰਤਰੀ ਨੇ ਡੀ ਸੀ ਅਤੇ ਕਮਿਸ਼ਨਰ ਨਾਲ ਵੇਖੇ ਸ਼ਹਿਰ ਦੇ ਹਾਲਾਤ

February 09, 2026 05:09 PM
SehajTimes

ਪਟਿਆਲਾ : ਪਟਿਆਲਾ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਸੁਖ-ਸਹੂਲਤ ਨੂੰ ਹੋਰ ਬਿਹਤਰ ਬਨਾਉਣ ਦੇ ਮੰਤਵ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਸ਼ਹਿਰ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ।ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਕਮਿਸ਼ਨਰ ਨਗਰ ਨਿਗਮ ਪਰਮਜੀਤ ਸਿੰਘ,ਪੀ ਡੀ ਏ ਦੇ ਮੁੱਖ ਪ੍ਰਸ਼ਾਸਕ ਅਪਰਨਾ, ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ,  ਮੇਅਰ ਕੁੰਦਨ ਗੋਗੀਆ ਅਤੇ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੌਜੂਦ ਸਨ। ਇਸ ਦੌਰਾਨ ਉਹਨਾਂ ਸ਼ਹਿਰ ਦੇ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਪ੍ਰੋਜੈਕਟਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਹਿਰ ਦੀਆਂ ਮੁੱਖ ਅਤੇ ਅੰਦਰੂਨੀ ਸੜਕਾਂ ਦੀ ਮੁਰੰਮਤ, ਸੀਵਰੇਜ ਪ੍ਰਣਾਲੀ ਦੇ ਸੁਧਾਰ, ਵੱਡੀ ਅਤੇ ਛੋਟੀ ਨਦੀਆਂ ਨਾਲ ਸੰਬੰਧਿਤ ਕੰਮਾਂ, ਬਰਸਾਤੀ ਪਾਣੀ ਦੀ ਨਿਕਾਸੀ ਅਤੇ ਸ਼ਹਿਰ ਦੀ ਸੁੰਦਰੀਕਰਨ ਯੋਜਨਾਵਾਂ ਬਾਰੇ ਅਧਿਕਾਰੀਆਂ ਤੋਂ ਤਾਜ਼ਾ ਸਥਿਤੀ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਚੱਲ ਰਹੇ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਬਲਬੀਰ ਸਿੰਘ ਨੇ ਲੰਬਿਤ ਪਏ ਕੰਮਾਂ ਲਈ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਪਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਕਿ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਗੁਣਵੱਤਾ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਸਮੇਂ ਦੀ ਪਾਬੰਦੀ ਨੂੰ ਸਭ ਤੋਂ ਵੱਧ ਮਹੱਤਵ ਦੇ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਿਹਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਨਿਗਮ ਅਤੇ ਹੋਰ ਸੰਬੰਧਤ ਵਿਭਾਗਾਂ ਨਾਲ ਮਿਲਜੁਲ ਕੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨਾ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਹੈ। ਮੇਅਰ ਕੁੰਦਨ ਗੋਗੀਆ ਅਤੇ ਡਿਪਟੀ ਮੇਅਰ ਹਰਿੰਦਰ ਕੋਹਲੀ ਨੇ ਕਿਹਾ ਕਿ ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਵਾਸੀਆਂ ਨੂੰ ਹੋਰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਅੰਤ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਪਟਿਆਲਾ ਦੇ ਸਰਵਪੱਖੀ ਵਿਕਾਸ, ਸੁੰਦਰੀਕਰਨ ਅਤੇ ਲੋਕਾਂ ਦੀ ਸੁਖ-ਸਹੂਲਤ ਲਈ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਹ ਪ੍ਰਕਿਰਿਆ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗਾ।

Have something to say? Post your comment

 

More in Health

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਹੋਰ ਸੌਖਾ ਬਣਾਇਆ : ਚੇਅਰਮੈਨ ਛੀਨਾ

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

ਪੰਜਾਬ ਸਰਕਾਰ 550 ਤੋਂ ਵੱਧ ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕਰੇਗੀ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ