Monday, February 09, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Sports

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

February 09, 2026 07:15 PM
ਦਰਸ਼ਨ ਸਿੰਘ ਚੌਹਾਨ
ਛਾਜਲੀ ਦੀਆਂ ਤਿੰਨ ਹਾਕੀ ਖਿਡਾਰਨਾਂ  ਦੀ ਰਾਸ਼ਟਰੀ ਪੱਧਰ ਤੇ ਹੋਈ ਚੋਣ 
 
 
ਸੁਨਾਮ : ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਸਿਹਤਮੰਦ ਮਾਹੌਲ ਪ੍ਰਦਾਨ ਕਰਨ ਦੇ ਲਗਾਤਾਰ ਯਤਨਾਂ ਅਧੀਨ, ਪਿੰਡ ਛਾਜਲੀ ਦੇ ਹਾਕੀ ਮੈਦਾਨ ਵਿੱਚ ਜਲਦ ਹੀ ਐਸਟ੍ਰੋਟਰਫ (ਸਿੰਥੈਟਿਕ ਟਰਫ) ਸਤਹਿ ਲਗਾਈ ਜਾਵੇਗੀ। ਇਸ ਸਬੰਧੀ ਐਲਾਨ ਵਿੱਤ ਅਤੇ ਯੋਜਨਾ ਮੰਤਰੀ  ਹਰਪਾਲ ਸਿੰਘ ਚੀਮਾ ਨੇ ਕੀਤਾ ਹੈ।
ਪਿੰਡ ਛਾਜਲੀ ਵਿਖੇ ਹਾਕੀ ਟੂਰਨਾਮੈਂਟ ਵਿੱਚ ਸ਼ਿਰਕਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪੱਧਰ 'ਤੇ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਪੜਾਅ ਵਿੱਚ 4000 ਆਧੁਨਿਕ ਖੇਡ ਮੈਦਾਨ ਬਣਾਉਣ ਦਾ ਐਲਾਨ ਕੀਤਾ ਹੈ, ਜਿਸ ਵਿੱਚ ਪਿੰਡਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ, ਰਾਜ ਵਿੱਚ ਹਾਕੀ ਅਤੇ ਹੋਰ ਖੇਡਾਂ ਲਈ ਐਸਟ੍ਰੋਟਰਫ ਮੈਦਾਨਾਂ ਦੀ ਸਥਾਪਨਾ ਅਤੇ ਅਪਗ੍ਰੇਡੇਸ਼ਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਹ ਕਦਮ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਵੱਲ ਲੈ ਜਾਣ ਅਤੇ ਰਾਸ਼ਟਰੀ/ਅੰਤਰਰਾਸ਼ਟਰੀ ਪੱਧਰ ਤੇ ਪੰਜਾਬ ਦੀ ਸ਼ਾਨ ਵਧਾਉਣ ਲਈ ਚੁੱਕੇ ਗਏ ਹਨ। ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਲਈ ਲਗਭਗ 1000 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ ਅਤੇ 'ਖੇਡਾਂ ਵਤਨ ਪੰਜਾਬ ਦੀਆਂ' ਵਰਗੇ ਪ੍ਰੋਗਰਾਮਾਂ ਰਾਹੀਂ ਗ੍ਰਾਸਰੂਟ ਪੱਧਰ ਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਮੰਤਰੀ ਚੀਮਾ ਨੇ ਕਿਹਾ ਕਿ ਪਿੰਡ ਛਾਜਲੀ ਹਾਕੀ ਦਾ ਇੱਕ ਮਜ਼ਬੂਤ ਗੜ੍ਹ ਰਿਹਾ ਹੈ ਅਤੇ ਇੱਥੋਂ ਬਹੁਤ ਸਾਰੇ ਚੰਗੇ ਖਿਡਾਰੀ ਉੱਭਰੇ ਹਨ। ਹੁਣ ਐਸਟ੍ਰੋਟਰਫ ਮੈਦਾਨ ਲੱਗਣ ਨਾਲ ਖਿਡਾਰੀ ਵਧੀਆ ਅੰਤਰਰਾਸ਼ਟਰੀ ਪੱਧਰ ਦੀ ਸਹੂਲਤਾਂ ਵਾਲੇ ਮੈਦਾਨ ਤੇ ਖੇਡ ਸਕਣਗੇ, ਜਿਸ ਨਾਲ ਉਨ੍ਹਾਂ ਦੀ ਪ੍ਰਦਰਸ਼ਨ ਵਿੱਚ ਵਾਧਾ ਹੋਵੇਗਾ ਅਤੇ ਰਾਜ ਦੀ ਸ਼ਾਨ ਵਧੇਗੀ।
ਉਨ੍ਹਾਂ ਨੇ ਖਾਸ ਤੌਰ ਤੇ ਖੁਸ਼ੀ ਜ਼ਾਹਰ ਕੀਤੀ ਕਿ ਇਸ ਪਿੰਡ ਦੀਆਂ ਤਿੰਨ ਕੁੜੀਆਂ ਨੂੰ ਹਾਲ ਹੀ ਵਿੱਚ ਰਾਸ਼ਟਰੀ ਪੱਧਰ ਲਈ ਚੋਣ ਹੋਈ ਹੈ। ਇਹ ਪਿੰਡ ਦੀ ਖੇਡ ਸੱਭਿਆਚਾਰ ਅਤੇ ਨੌਜਵਾਨਾਂ ਦੀ ਮਿਹਨਤ ਦਾ ਸਿੱਟਾ ਹੈ।
ਸ. ਚੀਮਾ ਨੇ ਪ੍ਰਬੰਧਕਾਂ ਅਤੇ ਸਥਾਨਕ ਖੇਡ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਸਾਲ ਵਿੱਚ ਘੱਟੋ-ਘੱਟ ਦੋ ਵਾਰ ਵੱਖ-ਵੱਖ ਟੂਰਨਾਮੈਂਟ ਕਰਵਾਇਆ ਕਰਨ। ਇਸ ਨਾਲ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਵਿਖਾਉਣ ਦੇ ਵਧੇਰੇ ਮੌਕੇ ਮਿਲਣਗੇ ਅਤੇ ਖੇਡਾਂ ਦਾ ਪੱਧਰ ਵੀ ਉੱਚਾ ਹੋਵੇਗਾ।
ਉਨ੍ਹਾਂ ਜ਼ੋਰ ਦਿੱਤਾ ਕਿ ਜੋ ਨੌਜਵਾਨ ਖੇਡਾਂ ਜਾਂ ਖੇਡ ਮੈਦਾਨਾਂ ਨਾਲ ਜੁੜੇ ਰਹਿੰਦੇ ਹਨ, ਉਹ ਨਸ਼ੇ ਵਰਗੀਆਂ ਬੁਰਾਈਆਂ ਦੀ ਗ੍ਰਿਫ਼ਤ ਵਿੱਚ ਨਹੀਂ ਆ ਸਕਦੇ। ਖੇਡਾਂ ਨੌਜਵਾਨਾਂ ਨੂੰ ਸਿਹਤਮੰਦ, ਅਨੁਸ਼ਾਸਿਤ ਅਤੇ ਸਕਾਰਾਤਮਕ ਦਿਸ਼ਾ ਵੱਲ ਲੈ ਜਾਂਦੀਆਂ ਹਨ। ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਸਹਿਯੋਗ ਅਤੇ ਮੱਦਦ ਕਰਨ ਲਈ ਵਚਨਬੱਧ ਹੈ।
 
 
 
 

Have something to say? Post your comment

 

More in Sports

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ

ਮਾਲੇਰਕੋਟਲਾ ਦੇ ਰਿਹਾਨ ਟਾਇਗਰ ਬਣੇ ਮਿਸਟਰ ਵਰਲਡ ਚੈਂਪੀਅਨ 2025

ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

ਭਾਰਤੀ ਹਾਕੀ ਟੀਮ ਨੇ ਜਿਤਿਆ ਏਸ਼ੀਆ ਕੱਪ

ਚਾਈਨਾ 'ਚ ਹੈਪੀ ਬਰਾੜ ਨੇ ਸਟਰਾਂਗਮੈਨ ਮੁਕਾਬਲਾ ਜਿੱਤ ਕੇ ਚਮਕਾਇਆ ਮੋਗੇ ਦਾ ਨਾਮ 

ਸਪੋਰਟਸ ਡੇਅ ਮੌਕੇ ਕਾਲਜ 'ਚ ਕਰਵਾਈਆਂ ਖੇਡਾਂ 

ਹਰਜਿੰਦਰ ਕੌਰ ਨੇ ਭਾਰ ਚੁੱਕਣ 'ਚ ਜਿੱਤਿਆ ਤਾਂਬਾ 

ਜ਼ਿਲ੍ਹਾ ਪੱਧਰੀ ਕੁਰਾਸ਼ ਟੂਰਨਾਮੈਂਟ ਵਿੱਚ ਸ.ਮਿ.ਸ ਖੇੜੀ ਗੁੱਜਰਾਂ ਨੇ ਜਿੱਤੇ ਇੱਕ ਸਿਲਵਰ ਅਤੇ ਅੱਠ ਬਰੋਂਜ਼ ਮੈਡਲ

ਯੋਗਾ, ਟੇਬਲ ਟੈਨਿਸ, ਫੁੱਟਬਾਲ ਅਤੇ ਖੋ-ਖੋ ਦੇ ਕਰਵਾਏ ਗਏ ਜ਼ੋਨ ਪੱਧਰੀ ਮੁਕਾਬਲੇ