Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਅੰਮ੍ਰਿਤਸਰ ਕਮਿਸ਼ਨਰ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਚਲਾਇਆ ਗਿਆ ਆਪਰੇਸ਼ਨ ਪ੍ਰਹਾਰ ਤਹਿਤ ਸਰਚ ਅਭਿਆਨ

February 09, 2026 07:41 PM
SehajTimes

ਅੰਮ੍ਰਿਤਸਰ (ਜਗਤਾਰ ਸਿੰਘ ਮਾਹਲਾ) : ਡੀ.ਜੀ.ਪੀ.ਪੰਜਾਬ ਗੋਰਵ ਯਾਦਵ ਆਈ.ਪੀ.ਐਸ ਦੀਆਂ ਹਦਾਇਤਾਂ ਤੇ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ਼ ਆਪਰੇਸ਼ਨ ਪ੍ਰਹਾਰ ਫੇਸ-2 ਚਲਾਇਆ ਗਿਆ ਹੈ। ਜਿਸਦੇ ਤਹਿਤ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ, ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾ ਤੇ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਦੀ ਟੀਮ ਵੱਲੋ ਸ਼ਹਿਰ ਵਿੱਚ ਗੈਂਗਸਟਰਾਂ ਤੇ ਸਮਾਜ਼ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਅਤੇ ਕਾਨੂੰਨ ਵਿਵੱਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਬਣਾਈ ਰੱਖਣ ਅਤੇ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾਂ ਪੈਦਾ ਕਰਨ ਵਾਸਤੇ ਸਪੈਸ਼ਲ ਸਰਚ ਆਪਰੇਸ਼ਨ ਤੇ ਹੋਰ ਚੌਕਸੀ ਵਧਾਈ ਗਈ ਹੈ। ਜਿਸਦੇ ਤਹਿਤ ਰੇਲਵੇ ਸਟੇਸ਼ਨਾਂ, ਬੱਸ ਸਟੈਂਡ, ਏਅਰਪੋਰਟ, ਮਾਲਜ਼਼ ਤੇ ਭੀੜਭਾੜ ਵਾਲੇ ਬਜ਼ਾਰਾ ਵਿੱਚ ਸਰਚ ਅਭਿਆਨ ਚਲਾਏ ਗਏ ਅਤੇ ਸ਼ਹਿਰ ਦੇ ਅੰਦਰੂਨ ਤੇ ਬਾਹਰਵਾਰ ਨਾਕਾ ਪੁਆਇੰਟਾਂ ਤੇ ਦਿਨ-ਰਾਤ ਸਖ਼ਤ ਨਾਕਾਬੰਦੀ ਕੀਤੀ ਗਈ ਹੈ।

ਆਲਮ ਵਿਜੈ ਸਿੰਘ, ਡੀ.ਸੀ.ਪੀ ਲਾਅ-ਐਂਡ-ਆਰਡਰ, ਅੰਮ੍ਰਿਤਸਰ ਦੀ ਅਗਵਾਈ ਹੇਠ ਸਿਰੀਵਨੇਲਾ, ਆਈ.ਪੀ.ਐਸ, ਏ.ਡੀ.ਸੀ.ਪੀ ਸਿਟੀ-2, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ, ਏ.ਸੀ.ਪੀ ਨੌਰਥ,ਅੰਮ੍ਰਿਤਸਰ ਸਮੇਤ ਸਵੈਟ ਟੀਮ ਵੱਲੋਂ ਰੇਲਵੇ ਸਟੇਸ਼ਨ, ਅੰਮ੍ਰਿਤਸਰ ਵਿੱਖੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਅਪਰਾਧਿਕ ਗਤੀਵਿਧੀਆਂ ਨੂੰ ਰੋਕਣ,ਅਤੇ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਸਰਚ ਓਪਰੇਸ਼ਨ ਚਲਾਇਆ ਗਿਆ ਤੇ ਯਾਤਰੀਆਂ ਦੇ ਸਮਾਨ,ਬੈਗਾਂ, ਕਿਸੇ ਵੀ ਵਰਜਿਤ ਵਸਤੂਆਂ, ਜਾਂ ਹੋਰ ਗੈਰ-ਕਾਨੂੰਨੀ ਪਦਾਰਥਾਂ ਦਾ ਪਤਾ ਲਗਾਉਣ ਲਈ ਮੈਟਲ ਡਿਟੈਕਟਰ, ਸਕੈਨਰਾਂ ਅਤੇ ਸਨੀਫਰ ਡੋਗ ਦੀ ਮੱਦਦ ਨਾਲ ਚੈਕ ਕੀਤਾ ਗਿਆ।

ਇਹਨਾਂ ਸੁਰੱਖਿਆ ਉਪਾਵਾਂ ਦਾ ਉਦੇਸ਼ ਯਾਤਰੀਆਂ ਲਈ ਇੱਕ ਸੁਰੱਖਿਅਤ ਮਾਹੌਲ ਬਣਾਉਣਾ ਅਤੇ ਕਿਸੇ ਵੀ ਸੰਭਾਵਿਤ ਜੋਖਮ ਜਾਂ ਘਟਨਾਵਾਂ ਨੂੰ ਰੋਕਣਾ ਹੈ। ਇਸ ਤੋਂ ਇਲਾਵਾ ਸਪੈਸ਼ਲ ਅਭਿਆਨ ਤਹਿਤ ਸ਼ਹਿਰ ਦੇ ਅੰਦਰੂਨ ਅਤੇ ਬਾਹਰਵਾਰ ਏਰੀਆਂ ਵਿੱਖੇ ਸਪੈਸ਼ਲ ਨਾਕਾਬੰਦੀ ਕਰਕੇ ਹਰੇਕ ਆਉਂਣ ਜਾਣ ਵਾਲੇ ਵਹੀਕਲਾਂ ਦੀ ਬਾਰੀਕੀ ਨਾਲ ਚੈਕਿੰਗ ਕਰਕੇ ਸ਼ੱਕੀ ਵਿਅਕਤੀਆ ਪਾਸੋ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਖਾਸ ਕਰਕੇ ਜਿੰਨਾਂ ਵਹੀਕਲਾਂ ਤੇ ਕਾਲੀਆਂ ਫਿਲਮਾਂ//ਜਾਲੀਆਂ ਲੱਗੀਆਂ, ਹੂਟਰ ਲੱਗੇ ਹਨ, ਟੂ-ਵਹੀਲਰ ਤੇ ਟ੍ਰਿਪਲ ਰਾਈਡਿੰਗ, ਪੈਟਰੇਨ ਤੋ ਬਿਨਾ ਨੰਬਰ ਪਲੇਟਾਂ,ਗੱਡੀ ਵਿੱਚ ਮਾਰੂ ਹਥਿਆਰ ਨੂੰ ਚੈਕ ਕਰਕੇ ਚਲਾਣ ਕੀਤੇ ਜਾ ਰਹੇ ਹਨ। ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋ ਪਬਲਿਕ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਕਿਸੇ ਵੀ ਤਰ੍ਹਾ ਦੀਆਂ ਅਫਵਾਹਾਂ ਤੇ ਯਕੀਨ ਨਾ ਕਰਨ ਅਤੇ ਕੋਈ ਲਵਾਰਸ ਚੀਜ਼ ਜਾਂ ਉਹਨਾਂ ਦੇ ਇਲਾਕ ਵਿੱਚ ਕੋਈ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਸੂਚਿਤ ਕੀਤਾ ਜਾਵੇ।

ਪੰਜਾਬ ਪੁਲਿਸ ਆਮ ਪਬਲਿਕ ਦੀ ਜਾਨ-ਮਾਲ ਤੇ ਸੁਰੱਖਿਆ ਲਈ 24 ਘੰਟੇ ਸੇਵਾ ਲਈ ਤੱਤਪਰ ਹੈ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਹਰੇਕ ਨਾਗਰਿਕ ਨਾਲ ਮਿੱਤਰਤਾ ਵਾਲਾ ਰਵੱਈਆਂ ਰੱਖਦੀ ਹੈ ਅਤੇ ਸਮਾਜ ਵਿਰੋਧੀ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਦਿਨ ਰਾਤ ਮਿਹਨਤ ਕਰਕੇ ਅਜਿਹੇ ਅਨਸਰਾਂ ਨੂੰ ਕਾਬੂ ਕਰਕੇ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਂਦੀ ਹੈ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ