Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

February 09, 2026 09:05 PM
SehajTimes

ਪੰਜਾਬ ਸਰਕਾਰ ਵੱਲੋਂ ਪੰਜਾਬ ਕ੍ਰਿਕਟ ਲੀਗ ਲਈ ਬੀ.ਸੀ.ਸੀ.ਆਈ. ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਨਾਲ ਕੀਤਾ ਜਾਵੇਗਾ ਤਾਲਮੇਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੌਮੀ ਅਤੇ ਕੌਮਾਂਤਰੀ ਕ੍ਰਿਕਟਰਾਂ ਦੀ ਅਗਲੀ ਪੀੜ੍ਹੀ ਤਿਆਰ ਕਰਨਾ ਇਸ ਪੰਜਾਬ ਕ੍ਰਿਕਟ ਲੀਗ ਦਾ ਉਦੇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਲਾਜ਼ਮੀ: ਸੂਬਾ ਸਰਕਾਰ ਨੇ ਪੰਜਾਬ ਕ੍ਰਿਕਟ ਲੀਗ ਅਤੇ ਮਲਟੀ-ਸਪੋਰਟਸ ਡਿਸਟ੍ਰਿਕਟ ਲੀਗਾਂ ਦੀ ਬਣਾਈ ਯੋਜਨਾ

ਚੰਡੀਗੜ੍ਹ : ਪੰਜਾਬ ਦੀ ਖੇਡ ਵਿਰਾਸਤ ਬਹਾਲ ਕਰਕੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਦ੍ਰਿੜ੍ਹ ਸੰਕਲਪ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਕ੍ਰਿਕਟ ਲੀਗ (ਪੀ.ਸੀ.ਐਲ.) ਦੀ ਸ਼ੁਰੂਆਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲੀਗ ਤਹਿਤ ਖੇਡਾਂ ਨੂੰ ਇੱਕ ਆਊਟਰੀਚ ਪ੍ਰੋਗਰਾਮ ਦੀ ਬਜਾਏ ਨੌਜਵਾਨਾਂ ਦੇ ਸ਼ਕਤੀਕਰਨ ਲਈ ਰਣਨੀਤਕ ਦਖ਼ਲ ਵਜੋਂ ਦੇਖਿਆ ਜਾਵੇਗਾ।

ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੀ ਤਰਜ਼ 'ਤੇ ਜ਼ਿਲ੍ਹਾ ਤੇ ਖੇਤਰੀ ਪੱਧਰ ‘ਤੇ ਟੀਮਾਂ ਬਣਾ ਕੇ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੇ ਸਹਿਯੋਗ ਨਾਲ ਕਰਵਾਈ ਜਾਣ ਵਾਲੀ ਇਸ ਲੀਗ ਦਾ ਉਦੇਸ਼ ਨੌਜਵਾਨ ਪ੍ਰਤਿਭਾ ਦੀ ਪਛਾਣ ਕਰਨਾ, ਤਿਆਰ ਕਰਨਾ ਅਤੇ ਪੇਸ਼ੇਵਰ ਰਾਹ ‘ਤੇ ਲੈ ਜਾਣਾ ਹੈ। ਇਸ ਦੇ ਨਾਲ ਹੀ ਇਸ ਦਾ ਉਦੇਸ਼ ਖੇਡਾਂ ਵਿੱਚ ਜ਼ਿਲ੍ਹਾ ਅਤੇ ਰਾਜ-ਪੱਧਰੀ ਲੀਗਾਂ ਦਾ ਇੱਕ ਵਿਆਪਕ ਈਕੋ-ਸਿਸਟਮ ਸਥਾਪਤ ਕਰਨਾ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਅਨੁਸ਼ਾਸਨ, ਨਵੇਂ ਮੌਕਿਆਂ ਅਤੇ ਰਾਸ਼ਟਰੀ ਪ੍ਰਤੀਨਿਧਤਾ ਵੱਲ ਲੈ ਜਾਇਆ ਜਾ ਸਕੇ।

ਮੀਟਿੰਗ ਵਿੱਚ ਲਏ ਗਏ ਕੁਝ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਚੰਡੀਗੜ੍ਹ ਵਿਖੇ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਮੀਟਿੰਗ ਕੀਤੀ, ਜਿਸ ਵਿੱਚ ਰਾਜ ਭਰ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ। ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਬਹਾਲ ਕਰਨ ਅਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ।”

ਖੇਡ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਤੋਂ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਐਸੋਸੀਏਸ਼ਨ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਤਾਲਮੇਲ ਨਾਲ ਪੰਜਾਬ ਕ੍ਰਿਕਟ ਲੀਗ ਕਰਵਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨੇ ਵਿਸ਼ਵ ਕ੍ਰਿਕਟ ਵਿੱਚ ਇੱਕ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ, "ਇਮਰਾਨ ਖਾਨ ਅਤੇ ਅਰਜੁਨ ਰਾਣਾਤੁੰਗਾ ਵਰਗੇ ਕ੍ਰਿਕਟਰਾਂ ਨੇ ਅਜਿਹੀਆਂ ਪਹਿਲਕਦਮੀਆਂ ਰਾਹੀਂ ਵਿਸ਼ਵ ਕ੍ਰਿਕਟ ਨੂੰ ਕਈ ਪ੍ਰਸਿੱਧ ਖਿਡਾਰੀ ਦਿੱਤੇ ਅਤੇ ਇਹ ਲੀਗ ਪੰਜਾਬ ਨੂੰ ਕ੍ਰਿਕਟ ਪ੍ਰਤਿਭਾ ਦੀ ਨਰਸਰੀ ਵਜੋਂ ਉਭਾਰਨ ਵਿੱਚ ਬਹੁਤ ਮਦਦ ਕਰੇਗੀ।"

ਪ੍ਰਸਤਾਵਿਤ ਲੀਗ ਢਾਂਚੇ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਇੰਡੀਅਨ ਪ੍ਰੀਮੀਅਰ ਲੀਗ ਦੀ ਤਰਜ਼ 'ਤੇ ਕਰਵਾਈ ਜਾਵੇਗੀ ਅਤੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਸਾਰੇ ਜ਼ਿਲ੍ਹਿਆਂ ਅਤੇ ਮਾਝਾ, ਦੋਆਬਾ ਤੇ ਮਾਲਵਾ ਵਰਗੇ ਭੂਗੋਲਿਕ ਖੇਤਰਾਂ ਦੇ ਆਧਾਰ 'ਤੇ ਟੀਮਾਂ ਬਣਾਈਆਂ ਜਾਣਗੀਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਕ੍ਰਿਕਟ ਟੂਰਨਾਮੈਂਟਾਂ ਲਈ ਕ੍ਰਿਕਟਰਾਂ ਦਾ ਪ੍ਰਤਿਭਾਸ਼ਾਲੀ ਪੂਲ ਪੈਦਾ ਕਰਨ ਵਿੱਚ ਮਦਦ ਕਰੇਗੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਭਰ ਵਿੱਚ ਹੋਰਨਾਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਵਾਲੀਬਾਲ, ਫੁੱਟਬਾਲ, ਹਾਕੀ, ਬਾਸਕਟਬਾਲ, ਖੋ-ਖੋ ਅਤੇ ਕਬੱਡੀ ਵਰਗੀਆਂ ਖੇਡਾਂ ਲਈ ਵੀ ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਲੀਗ ਟੂਰਨਾਮੈਂਟ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਚੰਗੀ ਤਰ੍ਹਾਂ ਸਿਖ਼ਲਾਈ ਪ੍ਰਾਪਤ ਅਤੇ ਪ੍ਰਤਿਭਾਸ਼ਾਲੀ ਖਿਡਾਰੀ ਪੈਦਾ ਕਰਨ ਲਈ ਠੋਸ ਮੁਹਿੰਮ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵੱਧ ਤੋਂ ਵੱਧ ਪੰਜਾਬੀ ਖਿਡਾਰੀ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ।

ਪੰਜਾਬ ਦੀ ਅਮੀਰ ਖੇਡ ਵਿਰਾਸਤ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਖੇਡ ਪ੍ਰਤਿਭਾ ਦਾ ਭੰਡਾਰ ਹੈ ਅਤੇ ਸਰਕਾਰ ਇਸ ਨੂੰ ਵਧਣ-ਫੁੱਲਣ ਵਿੱਚ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਅਥਾਹ ਖੇਡ ਪ੍ਰਤਿਭਾ ਹੈ ਅਤੇ ਸੂਬਾ ਸਰਕਾਰ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਹਿੱਸਾ ਲੈ ਕੇ ਦੇਸ਼ ਲਈ ਤਗਮੇ ਜਿੱਤਣ ਦੇ ਯੋਗ ਬਣਾਉਣ ਖ਼ਾਤਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅੱਗੇ ਵਧਣ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਸਹੀ ਦਿਸ਼ਾ ਪ੍ਰਦਾਨ ਕਰਦਿਆਂ ਸਾਡੇ ਨੌਜਵਾਨਾਂ ਨੂੰ ਬੁਲੰਦੀਆਂ ਛੂਹਣ ਅਤੇ ਆਪਣੀ ਸ਼ਖ਼ਸੀਅਤ ਨਿਖ਼ਾਰਨ ਦੇ ਬੇਮਿਸਾਲ ਮੌਕੇ ਦਿੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਦ੍ਰਿੜ੍ਹ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਵਿੱਚ ਪੰਜਾਬ ਦੀ ਸ਼ਾਨ ਨੂੰ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ