Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਵਾਲਮੀਕ ਜਥੇਬੰਦੀਆਂ ਨੇ 11 ਨੂੰ ਏਅਰਪੋਰਟ ਤੇ ਰੋਡ ਤੇ ਧਰਨੇ ਸਬੰਧੀ ਡੀ.ਸੀ ਨੂੰ ਦਿੱਤਾ ਮੰਗ ਪੱਤਰ

February 09, 2026 09:08 PM
SehajTimes

ਅੰਮ੍ਰਿਤਸਰ, (ਜਗਤਾਰ ਸਿੰਘ ਮਾਹਲਾ) : ਗੁਰੂ ਗਿਆਨ ਨਾਥ ਵਾਲਮੀਕ ਧਰਮ ਸਮਾਜ ਰਜਿ ਭਾਰਤ ਤੇ ਹੋਰ ਜਥੇਬੰਦੀਆਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੂੰ 11 ਫਰਵਰੀ ਨੂੰ ਏਅਰਪੋਰਟ ਰੋਡ ਵਿਖੇ ਲਗਾਏ ਜਾ ਰਹੇ ਧਰਨੇ ਸਬੰਧੀ ਮੰਗ ਪੱਤਰ ਸੌਂਪਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਰ ਕਮੇਟੀ ਮੈਂਬਰ ਪੰਜਾਬ ਸ਼ਾਮ ਸਿੰਘ ਭੰਗਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀ ਭੋਈਵਾਲੀ ਦੇ ਕੁਝ ਸਿਆਸੀ ਰਸੂਖ ਰੱਖਣ ਵਾਲੇ ਵਿਅਕਤੀਆਂ ਵੱਲੋਂ ਇੱਕ ਦਲਿਤ ਪਰਿਵਾਰ ਦੇ ਘਰ ਵਿੱਚ ਜਾ ਕੇ ਉਹਨਾਂ ਨੂੰ ਜਾਤੀ ਸੂਚਕ ਸ਼ਬਦ ਬੋਲੇ ਅਤੇ ਪਰਿਵਾਰ ਨਾਲ ਕੁੱਟਮਾਰ ਕੀਤੀ ਪਰ 4 ਮਹੀਨੇ ਬੀਤ ਜਾਣ ਪਿੱਛੋਂ ਪੁਲਿਸ ਵੱਲੋਂ ਸਿਆਸੀ ਸ਼ਹਿ ਕਾਰਨ ਉਕਤ ਵਿਅਕਤੀਆਂ ਤੇ ਕੋਈ ਮੁਕਦਮਾ ਦਰਜ ਨਹੀਂ ਕੀਤਾ ਗਿਆ ਉਲਟਾ ਪਰਿਵਾਰ ਉੱਤੇ ਨਜਾਇਜ਼ ਪਰਚੇ ਕੀਤੇ ਗਏ ਹਨ ਅਤੇ ਉਕਤ ਵਿਅਕਤੀ ਸ਼ਰੇਆਮ ਘੁੰਮ ਰਹੇ ਹਨ ਅਤੇ ਪਰਿਵਾਰ ਨੂੰ ਧਮਕੀਆਂ ਵੀ ਦੇ ਰਹੇ ਹਨ। ਜਿਸ ਦੇ ਵਿਰੋਧ ਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਇਹ ਵੀ ਐਲਾਨ ਕੀਤਾ ਗਿਆ ਕਿ ਗੁਰੂ ਗਿਆਨ ਨਾਥ ਵਾਲਮੀਕ ਧਰਮ ਸਮਾਜ ਭਾਰਤ ਦੇ ਕੌਮੀ ਚੇਅਰਮੈਨ ਵੀਰ ਨਛੱਤਰ ਨਾਥ ਸ਼ੇਰ ਗਿੱਲ ਦੀ ਅਗਵਾਈ ਹੇਠ 11 ਤਰੀਕ ਨੂੰ ਸਵੇਰੇ 10 ਵਜੇ ਏਅਰਪੋਰਟ ਰੋਡ ਜਾਮ ਕਰਕੇ ਉਥੇ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ ਅਤੇ ਜਿੰਨਾ ਚਿਰ ਸਾਰੀਆਂ ਮੰਗਾਂ ਮੰਨ ਕੇ ਉਕਤ ਵਿਅਕਤੀਆਂ ਵਿਰੁੱਧ ਕਾਰਵਾਈ ਨਹੀਂ ਹੁੰਦੀ ਉਨਾਂ ਚਿਰ ਇਹ ਧਰਨਾ ਜਾਰੀ ਰਹੇਗਾ। ਮੰਗ ਪੱਤਰ ਦੇਣ ਮੌਕੇ ਰਾਜ ਸਿੰਘ ਕੋਟਲਾ ਵਾਈਸ ਚੇਅਰਮੈਨ ਪੰਜਾਬ, ਯੂਥ ਵਿੰਗ ਚੇਅਰਮੈਨ ਪੰਜਾਬ ਗੁਰਪ੍ਰੀਤ ਸਿੰਘ ਛਿੱਡਣ, ਲਾਡੀ ਵਡਾਲੀ, PA ਬਖਸ਼ੀਸ਼ ਸਿੰਘ ਗੁਮਾਨਪੁਰਾ ਆਦਿ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ