Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਾਂਗਰਸ ਆਗੂਆਂ ਦੀ ਦਲਿਤ ਵਿਰੋਧੀ ਭਾਸ਼ਾ ਖ਼ਿਲਾਫ਼ ਚੰਡੀਗੜ੍ਹ ‘ਚ ‘ਆਪ’ ਦਾ ਪ੍ਰਦਰਸ਼ਨ 

February 10, 2026 01:25 PM
SehajTimes
ਸੂਬਾ ਸਕੱਤਰ ਅਤੇ ਡਿਪਟੀ ਮੇਅਰ ਪਟਿਆਲਾ ਜਗਦੀਪ ਜੱਗਾ ਜ਼ਖਮੀ
 
ਪਟਿਆਲਾ : ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਖ਼ਿਲਾਫ਼ ਵਰਤੀ ਗਈ ਘਟੀਆ, ਅਪਮਾਨਜਨਕ ਅਤੇ ਦਲਿਤ ਵਿਰੋਧੀ ਭਾਸ਼ਾ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿਖੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ‘ਆਪ’ ਦੇ ਵਿਧਾਇਕਾਂ, ਮੰਤਰੀਆਂ, ਪਾਰਟੀ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਪ੍ਰਦਰਸ਼ਨ ਦੌਰਾਨ ਹਾਲਾਤ ਉਸ ਸਮੇਂ ਤਣਾਅਪੂਰਨ ਹੋ ਗਏ ਜਦੋਂ ਧੱਕਾ-ਮੁੱਕੀ ਦੌਰਾਨ ਜਗਦੀਪ ਸਿੰਘ ਜੱਗਾ, ਜੋ ਕਿ ਡਿਪਟੀ ਮੇਅਰ ਪਟਿਆਲਾ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਵੀ ਹਨ, ਦੀ ਅੱਖ ਵਿੱਚ ਗੰਭੀਰ ਚੋਟ ਲੱਗ ਗਈ। ਜਗਦੀਪ ਜੱਗਾ ਨੂੰ ਤੁਰੰਤ ਚੰਡੀਗੜ੍ਹ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਡਾਕਟਰਾਂ ਦੇ ਮੁਤਾਬਕ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
 
‘ਆਪ’ ਆਗੂਆਂ ਨੇ ਦੋਸ਼ ਲਗਾਇਆ ਕਿ ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਵੱਲੋਂ ਮੰਤਰੀ ਹਰਭਜਨ ਸਿੰਘ ਈਟੀਓ ਖ਼ਿਲਾਫ਼ ਵਰਤੀ ਗਈ ਭਾਸ਼ਾ ਸਿਰਫ਼ ਇੱਕ ਵਿਅਕਤੀ ਦਾ ਨਹੀਂ, ਸਗੋਂ ਪੂਰੇ ਦਲਿਤ ਸਮਾਜ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂਆਂ ਦੀ ਇਹ ਸੋਚ ਦੱਸਦੀ ਹੈ ਕਿ ਉਹ ਅੱਜ ਵੀ ਦਲਿਤ ਸਮਾਜ ਨੂੰ ਘੱਟ ਸਮਝਦੇ ਹਨ, ਜੋ ਕਿ ਬਿਲਕੁਲ ਬਰਦਾਸ਼ਤਯੋਗ ਨਹੀਂ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਤੁਰੰਤ ਪੰਜਾਬ ਦੇ ਲੋਕਾਂ ਅਤੇ ਦਲਿਤ ਸਮਾਜ ਤੋਂ ਮਾਫ਼ੀ ਮੰਗਣ। ਇਸ ਤੋਂ ਇਲਾਵਾ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਆਗੂ ਇਸ ਤਰ੍ਹਾਂ ਦੀ ਘਟੀਆ ਭਾਸ਼ਾ ਵਰਤਣ ਦੀ ਹਿੰਮਤ ਨਾ ਕਰੇ।
 
‘ਆਪ’ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਲਿਤ ਸਮਾਜ ਦੇ ਸਨਮਾਨ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੇ ਹੱਕਾਂ ਦੀ ਰੱਖਿਆ ਕਰ ਰਹੀ ਹੈ ਅਤੇ ਸਮਾਜ ਵਿੱਚ ਬਰਾਬਰੀ ਦਾ ਮਾਹੌਲ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ‘ਆਪ’ ਆਗੂਆਂ ਨੇ ਇਹ ਵੀ ਕਿਹਾ ਕਿ ਕਾਂਗਰਸ ਆਪਣੀ ਨਾਕਾਮੀ ਛੁਪਾਉਣ ਲਈ ਇਸ ਤਰ੍ਹਾਂ ਦੇ ਵਿਵਾਦਿਤ ਬਿਆਨ ਦੇ ਰਹੀ ਹੈ, ਪਰ ਪੰਜਾਬ ਦੇ ਲੋਕ ਹੁਣ ਸਭ ਕੁਝ ਸਮਝ ਚੁੱਕੇ ਹਨ।

Have something to say? Post your comment

 

More in Malwa

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਗੋਲਡਨ ਐਜੂਕੇਸ਼ਨਸ ਸੰਸਥਾ ਨੇ ਗੁਰਤੇਜ ਸਿੰਘ ਦਾ ਲਗਵਾਇਆ ਕੈਨੇਡਾ ਦਾ ਸੁਪਰ ਵੀਜਾ

ਅਗਰਵਾਲ ਧਰਮਸ਼ਾਲਾ ਅਤੇ ਸਕੂਲ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਚ ਦਰਸ਼ਨ ਮਿੱਤਲ ਮਜ਼ਬੂਤ ਦਾਅਵੇਦਾਰ

ਧੋਬੀ ਘਾਟ ਇਲਾਕੇ ਦੇ ਨਿਵਾਸੀਆਂ ਨੂੰ ਮਿਲੇਗੀ ਪਾਣੀ ਦੀ ਕਿੱਲਤ ਤੋਂ ਰਾਹਤ

ਐਗਰੋ ਇਨਪੁੱਟਸ ਡੀਲਰ ਐਸੋਸੀਏਸ਼ਨ ਦੀ ਸਰਬ ਸੰਮਤੀ ਨਾਲ ਚੋਣ

ਪੰਜਾਬੀ ਯੂਨੀਵਰਸਿਟੀ ਵਿਖੇ ਕਾਨਵੋਕੇਸ਼ਨ ਦੀਆਂ ਤਿਆਰੀਆਂ ਜੋਰਾਂ 'ਤੇ

ਕਣਕ ਦੀ ਨਾੜ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ

ਰਿਟਾਇਰਡ ਮੁੱਖ ਅਧਿਆਪਕ ਦੇਵ ਰਾਜ ਸ਼ਰਮਾ ਵਲੋਂ ਮਾਤਾ ਬਚਨੀ ਦੇਵੀ ਦੀ ਯਾਦ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਨੌਜਵਾਨਾਂ ਵਿੱਚ ਨਸ਼ੇ ਨਾਂਹ ਕਹਿਣ ਦਾ ਹੁਨਰ ਪੈਦਾ ਕਰਨ ਲਈ ਵਰਕਸ਼ਾਪ