Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਪਾਕਿਸਤਾਨ ਤੋਂ ਆਈ 25 ਕਿਲੋ ਹੈਰੋਇਨ ਮਾਮਲੇ ’ਚ ਦਰਾਣੀ–ਜੇਠਾਣੀ ਅਦਾਲਤ ਵਿੱਚ ਪੇਸ਼

February 10, 2026 02:34 PM
SehajTimes

ਅਜਨਾਲਾ/ਅੰਮ੍ਰਿਤਸਰ, (ਦਵਿੰਦਰ ਕੁਮਾਰ ਪੁਰੀ) : ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਭਿੰਡੀਸੈਦਾਂ ਵੱਲੋਂ ਪਿੰਡ ਘੋਗਾ ਵਿੱਚ ਬੀਐਸਐਫ ਦੀ ਮਦਦ ਨਾਲ ਚਲਾਏ ਗਏ ਸਾਂਝੇ ਆਪਰੇਸ਼ਨ ਦੌਰਾਨ ਪਾਕਿਸਤਾਨ ਤੋਂ ਆਈ ਕਰੀਬ 25 ਕਿਲੋ ਹੈਰੋਇਨ, 2 ਪਿਸਤੌਲ, ਜਿੰਦਾ ਕਾਰਤੂਸ, ਮੈਗਜ਼ੀਨ ਸਮੇਤ ਹੋਰ ਸਾਮਗਰੀ ਬਰਾਮਦ ਕਰਨ ਦੇ ਮਾਮਲੇ ਵਿੱਚ ਕਾਬੂ ਕੀਤੀਆਂ ਗਈਆਂ ਦਰਾਣੀ ਤੇ ਜੇਠਾਣੀ ਨੂੰ ਅੱਜ ਅਜਨਾਲਾ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਦੋਵਾਂ ਮੁਲਜ਼ਮ ਔਰਤਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਣ ਦੇ ਹੁਕਮ ਜਾਰੀ ਕੀਤੇ ਗਏ। ਮਿਲੀ ਜਾਣਕਾਰੀ ਅਨੁਸਾਰ ਥਾਣਾ ਭਿੰਡੀਸੈਦਾਂ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ’ਤੇ ਬੀਐਸਐਫ ਦੇ ਸਹਿਯੋਗ ਨਾਲ ਪਿੰਡ ਘੋਗਾ ਵਿੱਚ ਇੱਕ ਘਰ ’ਤੇ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਹੈਰੋਇਨ ਅਤੇ ਹਥਿਆਰ ਬਰਾਮਦ ਹੋਏ, ਜਿਸ ਤੋਂ ਬਾਅਦ ਦੋਵਾਂ ਔਰਤਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਿੰਡੀਸੈਦਾਂ ਦੇ ਮੁਖੀ ਨਰਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਮਾਨਯੋਗ ਅਦਾਲਤ ਵੱਲੋਂ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਮਾਂਡ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਪੂਰੀ ਸੰਭਾਵਨਾ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ